Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 6:35 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 3 ਜਨਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ ਆਪਣੇ ਪੱਧਰ ਉਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ 26 ਜਨਵਰੀ ਨੂੰ ਪੁਲਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ, ਜਿਸ ਲਈ ਸਬੰਧਤ ਵਿਭਾਗ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ । ਇਸ ਮੌਕੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਨੇ ਵੱਖ ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕੰਮਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਸੰਗਰੂਰ ਦੀ ਨਿਗਰਾਨੀ ਹੇਠ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਹੋਵੇਗੀ, ਜਿਸ ਵਿੱਚ ਦੇਸ਼ਭਗਤੀ ’ਤੇ ਆਧਾਰਿਤ ਵੰਨਗੀਆਂ ਦੇ ਨਾਲ ਨਾਲ ਲੋਕ ਨਾਚਾਂ ਦੀਆਂ ਟੀਮਾਂ ਦੀ ਚੋਣ ਕੀਤੀ ਜਾਵੇਗੀ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਸ ਵਿਭਾਗ, ਮੰਡੀ ਬੋਰਡ, ਸਿਹਤ ਵਿਭਾਗ, ਸਿੱਖਿਆ ਵਿਭਾਗ, ਕਾਰਜਸਾਧਕ ਅਫ਼ਸਰ, ਖੇਡ ਵਿਭਾਗ, ਬਾਗਬਾਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ ਪਾਪੜਾ, ਸਹਾਇਕ ਕਮਿਸ਼ਨਰ ਡਾ. ਅਦਿਤਿਆ ਸ਼ਰਮਾ (ਸਿਖਲਾਈ ਅਧੀਨ), ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਡੀ. ਐਸ. ਪੀ. ਰੁਪਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top