Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਸਾਲ ਦੋਰਾਨ ਵੀ ਪੰਜਾਬੀ ਯੂਨੀਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ

ਨਵੇਂ ਸਾਲ ਦੋਰਾਨ ਵੀ ਪੰਜਾਬੀ ਯੂਨੀਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ

ਨਵੇਂ ਸਾਲ ਦੋਰਾਨ ਵੀ ਪੰਜਾਬੀ ਯੂਨੀਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋਏ : ਬਾਗੜੀਆਂ, ਧਾਲੀਵਾਲ
ਪਟਿਆਲਾ : ਸਾਲ 2024 ਦੇ ਅੱਧ ਤੋਂ ਪਹਿਲਾਂ ਪੰਜਾਬ ਦੀ ਸਿਰਮੌਰ ਸੰਸਥਾ ਪੰਜਾਬੀ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਡਾਕਟਰ ਅਰਵਿੰਦ ਨੇ ਆਪਣਾਂ ਕਾਰਜਕਾਲ ਪੂਰਾ ਕਰਦਿਆਂ ਪੰਜਾਬੀ ਯੂਨੀਵਰਸਿਟੀ ਨੂੰ ਅਲਵਿਦਾ ਕਹਿ ਦਿੱਤਾ ਸੀ । ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਵਾਇਸ ਚਾਂਸਲਰ ਦੇ ਯੂਨੀਵਰਸਿਟੀ ਦੇ ਕੰਮਕਾਜ ਨੂੰ ਚਲਾਇਆ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਤੋਂ ਬਾਅਦ ਪਹਿਲੀ ਵਾਰ ਅਜਿਹਾ ਸਮਾਂ ਦੇਖਣ ਨੂੰ ਮਿਲਿਆ ਹੈ । ਕਰਮਚਾਰੀਆਂ ਦੇ ਰੁਟੀਨ ਦੇ ਕੰਮਕਾਜ ਨੂੰ ਵਾਇਸ ਚਾਂਸਲਰ ਨਾਂ ਹੋਣ ਕਾਰਨ ਮੋਜੂਦਾ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗੈਰ ਅਧਿਆਪਨ ਕਰਮਚਾਰੀਆਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ । ਪ੍ਰੈਸ ਬਿਆਨ ਜਾਰੀ ਕਰਦਿਆਂ ਕਰਮਚਾਰੀ ਸੰਘ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕਰਨ ਸਬੰਧੀ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ। ਗੈਰ ਅਧਿਆਪਨ ਕਰਮਚਾਰੀਆਂ ਦੇ ਰੋਜ਼ ਮਰਾ ਦੇ ਕੰਮਕਾਜ ਸਬੰਧੀ ਹੋ ਰਹੀ ਦੇਰੀ ਕਾਰਨ ਕਰਮਚਾਰੀ ਮਾਨਸਿਕ ਪੀੜਾਂ ਸਹਿ ਰਹੇ ਹਨ। ਗੈਰ ਅਧਿਆਪਨ ਕਰਮਚਾਰੀਆਂ ਦੀਆਂ ਤਰੱਕੀਆਂ, ਪੈਅ ਕਮਿਸ਼ਨ ਦੇ ਬਕਾਇਆ ਰਾਸ਼ੀ, ਅਤੇ ਹੋਰ ਅਹਿਮ ਕੰਮਾਂ ਸਬੰਧੀ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਸਾਲ ਦੇ ਪਹਿਲੇ ਮਹੀਨੇ ਦੇ ਅੰਦਰ ਹੀ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕੀਤਾ ਜਾਵੇ ਤਾਂ ਜੋ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਕੋਈ ਵਿਸ਼ੇਸ਼ ਹੱਲ ਕੱਢਿਆ ਜਾਵੇ। ਕਰਮਚਾਰੀ ਸੰਘ ਨੇ ਇਹ ਸਪਸ਼ਟ ਕੀਤਾ ਕਿ ਜੇਕਰ ਜਲਦ ਵਾਇਸ ਚਾਂਸਲਰ ਨਿਯੁਕਤ ਨਾਂ ਕੀਤਾ ਤਾਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਜਿਸ ਦੀ ਜ਼ਿਮੇਵਾਰੀ ਮੋਜੂਦਾ ਪ੍ਰਸ਼ਾਸਨ ਦੀ ਹੋਵੇਗੀ । ਅੱਜ ਦੀ ਇਕੱਤਰਤਾ ਦੌਰਾਨ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ, ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ, ਜਰਨਲ ਸਕੱਤਰ ਅਮਰਜੀਤ ਕੌਰ, ਸਕੱਤਰ ਗੁਰਪ੍ਰੀਤ ਸਿੰਘ ਜੋਨੀ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖਜਾਨਚੀ ਨਵਦੀਪ ਸਿੰਘ, ਪ੍ਰਚਾਰ ਸਕੱਤਰ ਉਂਕਾਰ ਸਿੰਘ ਬਾਦਲ, ਕਰਨੈਲ ਸਿੰਘ, ਗੁਰਪਿਆਰ ਸਿੰਘ , ਰਾਮਫਲ, ਕੰਵਲਜੀਤ ਸਿੰਘ ਆਦਿ ਕਰਮਚਾਰੀ ਸ਼ਾਮਲ ਹੋਏ ।

Advertisement
Advertisement
Advertisement
Advertisement
Scroll to Top