Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:34 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 40ਵੇ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 40ਵੇ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 40ਵੇ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ
ਗਿੱਦੜਿਆਣੀ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲਹਿਰਾਗਾਗਾ, 2 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾ ਸਬ ਡਵੀਜ਼ਨ ਦੇ ਪਿੰਡ ਗਿੱਦੜਿਆਣੀ ਵਿਖੇ ਆਯੋਜਿਤ 40ਵੇਂ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ । ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਇਸ ਖੇਡ ਸਮਾਰੋਹ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤਾਂ ਦੀ ਯਾਦ ਵਿੱਚ ਹਰ ਸਾਲ ਆਯੋਜਿਤ ਕੀਤੇ ਜਾਂਦੇ ਇਸ ਸਮਾਗਮ ਸਦਕਾ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦਾ ਸੁਨਹਿਰਾ ਮੌਕਾ ਮਿਲਦਾ ਹੈ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤ ਬਾਬਾ ਹਰਚੰਦ ਸਿੰਘ ਸਪੋਰਟਸ ਕਲੱਬ ਵੱਲੋਂ ਆਯੋਜਿਤ ਇਸ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਦੌਰਾਨ 100 ਤੋਂ ਵੀ ਵਧੇਰੇ ਟੀਮਾਂ ਵੱਲੋਂ ਦਿਲਚਸਪ ਖੇਡ ਮੁਕਾਬਲਿਆਂ ਰਾਹੀਂ ਆਪਣੇ ਅਭਿਆਸ ਅਤੇ ਮਿਹਨਤ ਦਾ ਪ੍ਰਗਟਾਵਾ ਕੀਤਾ ਗਿਆ ਹੈ ਜਿਸ ਨਾਲ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਦੇ ਉਦੇਸ਼ ਨੂੰ ਮਜਬੂਤੀ ਮਿਲੀ ਹੈ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਉਹਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਕਲੱਬ ਪ੍ਰਧਾਨ ਮਨਦੀਪ ਸਿੰਘ, ਮੀਤ ਪ੍ਰਧਾਨ ਪ੍ਰੀਤ ਭੰਗੂ, ਖਜਾਨਚੀ ਜੋਰਾ ਸਿੰਘ, ਮੱਖਣ ਝਿੰਜਰ, ਸ਼ਮਸੇਰ ਸਿੰਘ ਫੋਜੀ, ਅਮਰੀਕ ਗਿੱਲ, ਗੁਰਦੀਪ, ਸਤਨਾਮ ਸਿੰਘ ਫੌਜੀ ਸਮੇਤ ਹੋਰ ਕਈ ਆਗੂ ਤੇ ਪਤਵੰਤੇ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top