Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:20 pm

+91 90915 01313 , +91 90916 01313

punjabbanni@gmail.com
punjabbani@yahoo.com

ਵੀਡੀਓ-ਭਾਸ਼ਣਾਂ ਦੀ ਸਿਖਲਾਈ ਲਈ ਵਰਕਸ਼ਾਪ ਲਗਾਈ

ਵੀਡੀਓ-ਭਾਸ਼ਣਾਂ ਦੀ ਸਿਖਲਾਈ ਲਈ ਵਰਕਸ਼ਾਪ ਲਗਾਈ

ਵੀਡੀਓ-ਭਾਸ਼ਣਾਂ ਦੀ ਸਿਖਲਾਈ ਲਈ ਵਰਕਸ਼ਾਪ ਲਗਾਈ
ਪਟਿਆਲਾ- ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ.ਆਰ.ਸੀ.) ਵੱਲੋਂ ਮੂਕਸ ਕੋਰਸਾਂ ਲਈ ਬਣਾਏ ਜਾਂਦੇ ਵੀਡੀਓ-ਭਾਸ਼ਣਾਂ ਬਾਰੇ ਇੱਕ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਦੌਰਾਨ ਕੇਂਦਰੀ ਯੂਨੀਵਰਸਿਟੀ ਪੰਜਾਬ, ਬਠਿੰਡਾ ਵਿਖੇ ਕਾਰਜਸ਼ੀਲ ਡਾ. ਤਰੁਣ ਅਰੋੜਾ ਦੀ ਅਗਵਾਈ ਵਾਲੇ ਮੂਕਸ ਪ੍ਰੋਗਰਾਮ ਵਿੱਚ ਸ਼ਾਮਿਲ ਵੱਖ-ਵੱਖ ਅਧਿਆਪਕਾਂ ਨੇ ਸਿਖਲਾਈ ਹਾਸਿਲ ਕੀਤੀ। ਇਹ ਅਧਿਆਪਕ ਉੱਤਰੀ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ਼ ਸੰਬੰਧਤ ਸਨ। ਟੀਮ ਵਿੱਚ ਸ਼ਾਮਿਲ ਕੁੱਝ ਅਧਿਆਪਕ ਆਨਲਾਈਨ ਮੰਚ ਰਾਹੀਂ ਵੀ ਇਸ ਵਰਕਸ਼ਾਪ ਨਾਲ਼ ਜੁੜੇ।
ਵਰਕਸ਼ਾਪ ਦੇ ਵਿਦਾਇਗੀ ਸੈਸ਼ਨ ਦੌਰਾਨ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਅਨੁਪਮਾ ਇਸ ਟੀਮ ਨੂੰ ਸੰਬੋਧਿਤ ਹੋਏ। ਜ਼ਿਕਰਯੋਗ ਹੈ ਕਿ ਪ੍ਰੋ. ਅਨੁਪਮਾ, ਜਿਨ੍ਹਾਂ ਨੇ ਹਾਲ ਹੀ ਵਿੱਚ ਡੀਨ ਵਜੋਂ ਆਪਣਾ ਅਹੁਦਾ ਸੰਭਾਲ਼ਿਆ ਹੈ, ਉਹ ਖ਼ੁਦ ਪਿਛਲੇ ਲੰਬੇ ਅਰਸੇ ਤੋਂ ਈ.ਐੱਮ.ਆਰ.ਸੀ. ਨਾਲ਼ ਵੱਖ-ਵੱਖ ਮੂਕਸ ਪ੍ਰੋਗਰਾਮਾਂ ਦੇ ਨਿਰਮਾਣ ਵਿੱਚ ਸ਼ਾਮਿਲ ਰਹੇ ਹਨ। ਉਹ ਪਟਿਆਲਾ ਸਥਿਤ ਈ. ਐੱਮ.ਆਰ.ਸੀ. ਤੋਂ ਇਲਾਵਾ ਹੋਰਨਾਂ ਥਾਵਾਂ ਉੱਤੇ ਵੀ ਇਨ੍ਹਾਂ ਪ੍ਰੋਗਰਾਮਾਂ ਦੇ ਨਿਰਮਾਣ ਨਾਲ਼ ਜੁੜੇ ਰਹੇ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਵੱਲੋਂ ਆਪਣੇ ਵੀਡੀਓ ਭਾਸ਼ਣਾਂ ਬਾਰੇ ਤਜਰਬੇ ਸਾਂਝੇ ਕੀਤੇ ਗਏ।
ਈ. ਐੱਮ.ਆਰ.ਸੀ. ਦੇ ਡਾਇਰੈਕਟਰ ਦਲਜੀਤ ਅਮੀ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਵੀਡੀਓ ਭਾਸ਼ਣਾਂ ਦੇ ਨਿਰਮਾਣ ਨਾਲ਼ ਜੁੜੇ ਤਕਨੀਕੀ ਅਤੇ ਰਚਨਾਤਮਕ ਪੱਖਾਂ ਬਾਰੇ ਸਿਖਲਾਈ ਦਿੱਤੀ ਗਈ। ਵਿਸ਼ੇ ਨਾਲ਼ ਸੰਬੰਧਤ ਸਮੱਗਰੀ ਨੂੰ ਪ੍ਰਭਾਵੀ ਸਕ੍ਰਿਪਟ ਵਿੱਚ ਤਬਦੀਲ ਕੀਤੇ ਜਾਣ ਤੋਂ ਲੈ ਕੇ ਵੱਖ-ਵੱਖ ਤਕਨੀਕੀ ਪੱਖ ਤੋਂ ਲੋੜੀਂਦੇ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਸਿਖਲਾਈ ਪ੍ਰਦਾਨ ਕਰਨ ਵਾਲੇ ਮਾਹਿਰਾਂ ਤੇਜਿੰਦਰ ਸਿੰਘ ਅਤੇ ਚੰਦਨ ਦਰਾਵਿੜ ਨੇ ਦੱਸਿਆ ਕਿ ਮੂਕਸ ਪ੍ਰੋਗਰਾਮਾਂ ਦੇ ਨਿਰਮਾਣ ਨਾਲ ਜੁੜੇ ਵੱਖ-ਵੱਖ ਅਧਿਆਪਕ ਭਾਵੇਂ ਆਪਣੇ ਵਿਸ਼ੇ ਵਿੱਚ ਤਾਂ ਮੁਹਾਰਤ ਰਖਦੇ ਹੁੰਦੇ ਹਨ ਪਰ ਉਨ੍ਹਾਂ ਨੂੰ ਤਕਨੀਕੀ ਜ਼ਾਵੀਏ ਤੋਂ ਬਹੁਤ ਸਾਰੀਆਂ ਗੱਲਾਂ ਦੀ ਸਿਖਲਾਈ ਲੈਣ ਦੀ ਜ਼ਰੂਰਤ ਹੁੰਦੀ ਹੈ। ਇਸ ਜ਼ਰੂਰਤ ਦੀ ਪੂਰਤੀ ਲਈ ਸਮੇਂ ਸਮੇਂ ਅਜਿਹੀਆਂ ਵਰਕਸ਼ਾਪਾਂ ਕਰਵਾਈਆਂ ਜਾਂਦੀਆਂ ਹਨ।
ਇਸ ਸਿਖਲਾਈ ਵਰਕਸ਼ਾਪ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਸਿਰਸਾ, ਗੁਰੂਗ੍ਰਾਮ ਅਤੇ ਦਿੱਲੀ ਦੇ ਮਾਹਿਰਾਂ ਨੇ ਭਾਗ ਲਿਆ।

Advertisement
Advertisement
Advertisement
Advertisement
Scroll to Top