Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:32 am

+91 90915 01313 , +91 90916 01313

punjabbanni@gmail.com
punjabbani@yahoo.com

2027 ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ : ਸੰਜੀਵ ਕਾਲੂ

2027 ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ : ਸੰਜੀਵ ਕਾਲੂ

2027 ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ : ਸੰਜੀਵ ਕਾਲੂ
ਜੇਲ ਭੇਜਣ ਦੇ ਬਾਵਜੂਦ ਕਾਲੂ ਦੀ ਪਤਨੀ ਦਾ ਚੋਣ ਜਿੱਤਣਾ ਸੱਚਾਈ ਦੀ ਜਿੱਤ : ਭਾਰਤ ਭੂਸ਼ਣ
ਨਾਭਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਹਾਲ ਹੀ ਵਿਚ ਜੇਲ ਤੋਂ ਰਿਹਾਅ ਹੋਣ ਤੇ ਜਿ਼ਲਾ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਦੇ ਨਾਲ ਸਵਾਗਤ ਕੀਤਾ ਹੈ। ਸੰਜੀਵ ਸ਼ਰਮਾ ਕਾਲੂ ਨੇ ਆਖਿਆ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ ਕਿਉਂਕਿ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਧਾਂਦਲੀਆਂ ਦੇ ਬਾਵਜੂਦ ਵੀ ਪੰਜਾਬ ਦੇ ਕੁੱਝ ਨਗਰ ਨਿਮ ਵਿਚ ਕਾਂਗਰਸ ਨੇ ਆਪਣਾ ਕਬਜ਼ਾ ਕੀਤਾ ਹੈ, ਜਿਸ ਤੋਂ ਸਪੱਸ਼ਟ ਹੈਕਿ 2027 ਵਿਚ ਕਾਂਗਰਸ ਦੀਹੀ ਸਰਕਾਰ ਬਣੇਗੀ।ਇਸ ਮੌਕੇ ਭਾਰਤ ਭੂਸ਼ਣ ਆਸ਼ੂ ਦੇ ਨਾਲ ਸਾਬਕਾ ਮੰਤਰੀ ਪੰਜਾਬ ਸਰਕਾਰ ਪ੍ਰਗਟ ਸਿੰਘ, ਕੌਮੀ ਸਕੱਤਰ ਕਾਂਗਰਸ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ, ਕੁਸ਼ਦਲਪੀ ਸਿੰਘ ਕਿੱਕੀ ਢਿੱਲੋਂ, ਬਰਿੰਦਰ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਯੂਥ ਕਾਂਗਰਸ, ਖੁਸ਼ਬਾਜ ਸਿੰਘ ਜਟਾਣਾ, ਈਸ਼ਵਰਜੋਤ ਸਿੰਘ ਚੀਮਾ ਮੌਜੂਦ ਰਹੇ।ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਇਸੇ ਵਿਚ ਹੀ ਸ਼ਾਮਲ ਪਟਿਆਲਾ ਦੇਜਿ਼ਲਾ ਯੂਥ ਕਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੇ ਖਿਲਾਫ ਦਰਜ ਕੇਸ ਤੋਂ ਬਾਅਦ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਸੀ ਪਰ ਇਸਦੇ ਬਾਵਜੂਦ ਵੀ ਉਨ੍ਹਾਂ ਦੀ ਪਤਨੀ ਨੇ ਚੋਣ ਜਿੱਤੀ ਹੈ, ਜਿਸਦੇ ਚਲਦਿਆਂ ਸਪੱਸ਼ਅ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ ਪਿੱਛੇ ਧੱਕ ਰਹੇ ਹਨ ਅਤੇ ਕਾਂਗਰਸ ਨੂ ਅੱਗੇ ਲਿਆਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਦੇ ਨਾਲ ਸੰਤ ਬਾਂਗਾ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਪਟਿਆਲਾ, ਸੇਵਕ ਸਿੰਘ ਝਿੱਲ ਸਾਬਕਾ ਕੌਂਸਲਰ, ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ, ਭੁਪੇਸ਼ ਤਿਵਾਰੀ ਸਾਬਕਾ ਕੌਂਸਲਰ ਅਤੇ ਰਿਧਮ ਸ਼ਰਮਾ ਸ਼ਾਮਲ ਸਨ।

Advertisement
Advertisement
Advertisement
Advertisement
Scroll to Top