Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਦਦਹੇੜਾ ਦੀ ਸਾਬਕਾ ਸਰਪੰਚ ਖਿਲਾਫ 9.72 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ

ਪਿੰਡ ਦਦਹੇੜਾ ਦੀ ਸਾਬਕਾ ਸਰਪੰਚ ਖਿਲਾਫ 9.72 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ

ਪਿੰਡ ਦਦਹੇੜਾ ਦੀ ਸਾਬਕਾ ਸਰਪੰਚ ਖਿਲਾਫ 9.72 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ
ਪਟਿਆਲਾ : ਪਟਿਆਲਾ ਬਲਾਕ ਦੇ ਨਾਭਾ 27 ਰੋਡ ‘ਤੇ ਸਥਿਤ ਪਿੰਡ ਦਦਹੇੜਾ ਦੀ ਸਾਬਕਾ ਸਰਪੰਚ ਬੇਅੰਤ ਕੌਰ ਖਿਲਾਫ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ 9 ਲੱਖ 72 ਹਜ਼ਾਰ 600 ਰੁਪਏ ਦੀ ਠੱਗੀ ਦੇ ਦੋਸ਼ ‘ਚ ਕੇਸ ਦਰਜ ਕੀਤਾ ਹੈ । ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਪਟਿਆਲਾ ਬਲਜੀਤ ਕੌਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੇਅੰਤ ਕੌਰ ਨੂੰ ਸਾਲ 2018-19 ਵਿਚ ਪਿੰਡ ਵੱਲੋਂ ਸਰਪੰਚ ਚੁਣਿਆ ਗਿਆ ਸੀ । ਉਸ ਨੇ ਸਾਲ 2019-20 ਵਿਚ ਪਲਾਟਾਂ ਦੀ ਬੋਲੀ ‘ਚੋਂ 1,00, 100 ਰੁਪਏ, ਸਾਲ 2020-21 ਵਿਚੋਂ 3, 12, 100 ਰੁਪਏ, ਸਾਲ 2021-22 ਵਿਚੋਂ 3 ਲੱਖ 65 ਹਜ਼ਾਰ 200 ਰੁਪਏ, ਸਾਲ 2022-23 ਵਿਚੋਂ 1 ਲੱਖ 95 ਹਜ਼ਾਰ 200 ਰੁਪਏ ਕੁੱਲ 9 ਲੱਖ 72 ਹਜ਼ਾਰ 600 ਰੁਪਏ ਸਰਕਾਰੀ ਖਜ਼ਾਨੇ ‘ਚ ਜਮ੍ਹਾਂ ਨਾ ਕਰਵਾ ਕੇ ਧੋਖਾਦੇਹੀ ਕੀਤੀ ਹੈ । ਪੁਲਸ ਨੇ ਪੜਤਾਲ ਤੋਂ ਬਾਅਦ ਸਾਬਕਾ ਸਰਪੰਚ ਖਿਲਾਫ 420 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਥਾਣਾ ਬਖਸ਼ੀਵਾਲਾ ਦੇ ਐਸ. ਐਚ. ਓ. ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸ਼ਿਕਾਇਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੀ ਸ਼ਿਕਾਇਤ ‘ਤੇ ਪੜਤਾਲ ਤੋਂ ਬਾਅਦ ਦਰਜ ਕੀਤਾ ਗਿਆ ਹੈ । ਹੁਣ ਇਸ ਮਾਮਲੇ ‘ਚ ਅੱਗੇ ਕਾਰਵਾਈ ਪੁਲਸ ਵੱਲੋਂ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top