Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

ਤਲਵੰਡੀ ਸਾਬੋ ਵਿਖੇ ਨਾਲੇ ਵਿਚ ਡਿੱਗੀ ਬਸ ਦੇ ਪੀੜ੍ਹਤਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਵਿੱਤੀ ਮਦਦ ਦਾ ਐਲਾਨ

ਤਲਵੰਡੀ ਸਾਬੋ ਵਿਖੇ ਨਾਲੇ ਵਿਚ ਡਿੱਗੀ ਬਸ ਦੇ ਪੀੜ੍ਹਤਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਵਿੱਤੀ ਮਦਦ ਦਾ ਐਲਾਨ

ਤਲਵੰਡੀ ਸਾਬੋ ਵਿਖੇ ਨਾਲੇ ਵਿਚ ਡਿੱਗੀ ਬਸ ਦੇ ਪੀੜ੍ਹਤਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਵਿੱਤੀ ਮਦਦ ਦਾ ਐਲਾਨ
ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ `ਚ ਸ਼ੁੱਕਰਵਾਰ ਸਵੇਰੇ ਹੋਏ ਭਿਆਨਕ ਹਾਦਸੇ `ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਹਸਪਤਾਲ ਜ਼ਖ਼ਮੀਆਂ ਦੀ ਛੇਤੀ ਤੰਦਰੁਸਤੀ ਲਈ ਕਾਮਨਾ ਕੀਤੀ ਹੈ।ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵਿੱਟਰ ਐਕਸ ਰਾਹੀਂ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਪੀ. ਐਮ. ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਪੋਸਟ ਰਾਹੀਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸਗ੍ਰੇਸ਼ੀਆ, ਜਦਕਿ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ । ਦੱਸ ਦਈਏ ਕਿ ਬਠਿੰਡਾ-ਤਲਵੰਡੀ ਸਾਬੋ ਰੋਡ `ਤੇ ਸਰਦੂਲਗੜ੍ਹ ਤੋਂ ਆ ਰਹੀ ਇੱਕ ਪ੍ਰਾਈਵੇਟ ਬੱਸ, ਤੇਜ਼ ਮੀਂਹ ਦੇ ਕਾਰਨ ਪੁਲ `ਤੇ ਲੰਘਣ ਸਮੇਂ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ ਸੀ । ਬੱਸ ਵਿੱਚ 46 ਸਵਾਰੀਆਂ ਸਵਾਰ ਸਨ, ਜਿਸ ਵਿੱਚ ਇੱਕ 2 ਸਾਲ ਦੀ ਬੱਚੀ, 17 ਸਾਲਾ ਲੜਕੀ, ਡਰਾਈਵਰ ਅਤੇ 2 ਔਰਤਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਸਨ ।

Advertisement
Advertisement
Advertisement
Advertisement
Scroll to Top