Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:47 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਦੇ ਇੰਫਾਲ ਦੇ ਪੂਰਬੀ ਜਿ਼ਲੇ ਵਿਚ ਹਥਿਆਰਬੰਦਾਂ ਨਾਲ ਮੁਕਾਬਲੇ ’ਚ ਪੁਲਸ ਮੁਲਾਜ਼ਮ ਸਮੇਤ 2 ਜਣੇ ਜ਼ਖ਼ਮੀ

ਮਨੀਪੁਰ ਦੇ ਇੰਫਾਲ ਦੇ ਪੂਰਬੀ ਜਿ਼ਲੇ ਵਿਚ ਹਥਿਆਰਬੰਦਾਂ ਨਾਲ ਮੁਕਾਬਲੇ ’ਚ ਪੁਲਸ ਮੁਲਾਜ਼ਮ ਸਮੇਤ 2 ਜਣੇ ਜ਼ਖ਼ਮੀ

ਮਨੀਪੁਰ ਦੇ ਇੰਫਾਲ ਦੇ ਪੂਰਬੀ ਜਿ਼ਲੇ ਵਿਚ ਹਥਿਆਰਬੰਦਾਂ ਨਾਲ ਮੁਕਾਬਲੇ ’ਚ ਪੁਲਸ ਮੁਲਾਜ਼ਮ ਸਮੇਤ 2 ਜਣੇ ਜ਼ਖ਼ਮੀ
ਇੰਫਾਲ : ਭਾਰਤ ਦੇਸ਼ ਦੇ ਸੂਬੇ ਮਨੀਪੁਰ ਦੇ ਇੰਫਾਲ ਦੇ ਪੂਰਬੀ ਜ਼ਿਲ੍ਹੇ ’ਚ ਬੀਤੇ ਦਿਨੀਂ ਹਥਿਆਰਬੰਦ ਲੋਕਾਂ ਨਾਲ ਮੁਕਾਬਲੇ ’ਚ ਇਕ ਪੁਲਸ ਮੁਲਾਜ਼ਮ ਸਮੇਤ ਘੱਟੋ-ਘੱਟ ਦੋ ਲੋਕ ਜ਼ਖਮੀ ਹੋ ਗਏ ਹਨ । ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਮੁਹੱਈਆ ਕਰਵਾਉਂਦਿਆਂ ਦਸਿਆ ਕਿ ਪਹਾੜੀਆਂ ਦੇ ਹਥਿਆਰਬੰਦ ਵਿਅਕਤੀਆਂ ਨੇ ਸੁਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਵਿਚ ਗੋਲੀਬਾਰੀ ਅਤੇ ਗੋਲਾਬਾਰੀ ਸ਼ੁਰੂ ਕਰ ਦਿਤੀ, ਜਿਸ ਦਾ ਸੁਰੱਖਿਆ ਬਲਾਂ ਨੇ ਜਵਾਬ ਦਿਤਾ ਅਤੇ ਗੋਲੀਬਾਰੀ ਮੁਕਾਬਲੇ ਵਿਚ ਬਦਲ ਗਈ, ਜਿਸ ਕਾਰਨ ਸੰਸਾਬੀ ਪਿੰਡ ’ਚ ਗੋਲੀਬਾਰੀ ’ਚ ਦੋ ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀ ਨੇ ਦਸਿਆ ਕਿ ਪੁਲਸ ਮੁਲਾਜ਼ਮ ਦੀ ਪਛਾਣ ਹਰਿਦਾਸ (37) ਵਜੋਂ ਹੋਈ ਹੈ, ਜਿਸ ਦੇ ਖੱਬੇ ਮੋਢੇ ’ਤੇ ਗੋਲੀ ਲੱਗੀ ਹੈ ਅਤੇ ਉਸ ਨੂੰ ਦੁਪਹਿਰ ਕਰੀਬ 3:30 ਵਜੇ ਜਵਾਹਰ ਲਾਲ ਨਹਿਰੂ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਜੇ. ਐਨ. ਯੂ. ਐਮ. ਐਸ.) ਲਿਜਾਇਆ ਗਿਆ । ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਉਸ ਦੀ ਮਾਮੂਲੀ ਸਰਜਰੀ ਹੋਵੇਗੀ । ਉਨ੍ਹਾਂ ਦਸਿਆ ਕਿ ਮੁਕਾਬਲੇ ਦੌਰਾਨ ਪਿੰਡ ਦੇ ਇਕ ਹੋਰ ਵਲੰਟੀਅਰ ਦੇ ਹੱਥ ’ਤੇ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ । ਪਿੰਡ ਦੇ ਵਲੰਟੀਅਰ ਪਹਾੜੀਆਂ ਤੋਂ ਆਏ ਹਥਿਆਰਬੰਦ ਵਿਅਕਤੀਆਂ ਵਿਰੁਧ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਨਾਲ ਸਨ। ਅਧਿਕਾਰੀ ਨੇ ਦਸਿਆ ਕਿ ਪਹਾੜੀਆਂ ਤੋਂ ਆਏ ਹਥਿਆਰਬੰਦ ਲੋਕਾਂ ਨੇ ਸਵੇਰੇ ਕਰੀਬ 10.45 ਵਜੇ ਸੁਨਸਾਬੀ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ’ਚ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿਤੀ , ਜਿਸ ਦਾ ਸੁਰੱਖਿਆ ਬਲਾਂ ਨੇ ਜਵਾਬ ਦਿਤਾ ।

Advertisement
Advertisement
Advertisement
Advertisement
Scroll to Top