Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਹਾਈ ਕੋਰਟਾਂ ਵਿੱਚ ਜੱਜਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀਆਂ ਜੱਜਾਂ ਵਜੋਂ ਨਿਯੁਕਤੀ ਦਾ ਵਿਰੋਧ ਕਰਦੇ ਇੱਕ ਵਿਚਾਰ ’ਤੇ ਗ਼ੌਰ ਕੀਤੇ ਜਾਣ ਦੀ ਸੰਭਾਵਨਾ ਹੈ

ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਹਾਈ ਕੋਰਟਾਂ ਵਿੱਚ ਜੱਜਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀਆਂ ਜੱਜਾਂ ਵਜੋਂ ਨਿਯੁਕਤੀ ਦਾ ਵਿਰੋਧ ਕਰਦੇ ਇੱਕ ਵਿਚਾਰ ’ਤੇ ਗ਼ੌਰ ਕੀਤੇ ਜਾਣ ਦੀ ਸੰਭਾਵਨਾ ਹੈ

ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਹਾਈ ਕੋਰਟਾਂ ਵਿੱਚ ਜੱਜਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀਆਂ ਜੱਜਾਂ ਵਜੋਂ ਨਿਯੁਕਤੀ ਦਾ ਵਿਰੋਧ ਕਰਦੇ ਇੱਕ ਵਿਚਾਰ ’ਤੇ ਗ਼ੌਰ ਕੀਤੇ ਜਾਣ ਦੀ ਸੰਭਾਵਨਾ ਹੈ
ਨਵੀਂ ਦਿੱਲੀ : ਭਾਰਤ ਦੇਸ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਹਾਈ ਕੋਰਟਾਂ ਵਿੱਚ ਜੱਜਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀਆਂ ਜੱਜਾਂ ਵਜੋਂ ਨਿਯੁਕਤੀ ਦਾ ਵਿਰੋਧ ਕਰਦੇ ਇੱਕ ਵਿਚਾਰ ’ਤੇ ਗ਼ੌਰ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ।ਇਹ ਤਜਵੀਜ਼ ਇੱਕ ਸੀਨੀਅਰ ਜੱਜ ਵੱਲੋਂ ਪੇਸ਼ ਕੀਤੀ ਗਈ ਦੱਸੀ ਜਾਂਦੀ ਹੈ। ਜੇ ਇਸ ’ਤੇ ਸੱਚਮੁੱਚ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਕਾਰਵਾਈ ਉਚੇਰੀ ਨਿਆਂਪਾਲਿਕਾ ਦੀਆਂ ਨਿਯੁਕਤੀਆਂ ਵਿੱਚ ਭਾਗੀਦਾਰੀ ਵਧਾ ਸਕਦੀ ਹੈ ਅਤੇ ਅਦਾਲਤੀ ਨਿਯੁਕਤੀਆਂ ਵਿੱਚ ਯੋਗਤਾ ਨਾਲੋਂ ਪਰਿਵਾਰ ਨੂੰ ਤਰਜੀਹ ਮਿਲਣ ਦੀ ਧਾਰਨਾ ਨੂੰ ਖ਼ਤਮ ਕਰ ਸਕਦੀ ਹੈ। ਸੂਤਰਾਂ ਅਨੁਸਾਰ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਇਸ ਵਿਚਾਰ ਉੱਤੇ ਗ਼ੌਰ ਕੀਤੇ ਜਾਣ ਦੀ ਸੰਭਾਵਨਾ ਹੈ ਕਿ ਹਾਈ ਕੋਰਟ ਕੌਲਿਜੀਅਮਾਂ ਨੂੰ ਉਨ੍ਹਾਂ ਉਮੀਦਵਾਰਾਂ ਦੀ ਸਿਫ਼ਾਰਸ਼ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਜਾਵੇ ਜਿਨ੍ਹਾਂ ਦੇ ਮਾਪੇ ਜਾਂ ਨਜ਼ਦੀਕੀ ਰਿਸ਼ਤੇਦਾਰ ਮੌਜੂਦਾ ਜਾਂ ਸਾਬਕਾ ਸੁਪਰੀਮ ਕੋਰਟ ਜਾਂ ਹਾਈ ਕੋਰਟ ਜੱਜ ਹਨ।
ਇੱਕ ਜੱਜ ਦਾ ਮੰਨਣਾ ਹੈ ਕਿ ਇਸ ਤਜਵੀਜ਼ ਨਾਲ ਭਾਵੇਂ ਕਿ ਕੁਝ ਯੋਗ ਉਮੀਦਵਾਰਾਂ ਦਾ ਰਾਹ ਰੁਕ ਸਕਦਾ ਹੈ, ਪਰ ਦੂਜੇ ਪਾਸੇ ਇਹ ਪਹਿਲੀ ਪੀੜ੍ਹੀ ਦੇ ਵਕੀਲਾਂ ਲਈ ਮੌਕੇ ਖੋਲ੍ਹੇਗਾ ਅਤੇ ਸੰਵਿਧਾਨਕ ਅਦਾਲਤਾਂ ਵਿੱਚ ਵੱਖੋ-ਵੱਖ ਭਾਈਚਾਰਿਆਂ ਦੀ ਪ੍ਰਤੀਨਿਧਤਾ ਵਧਾਏਗਾ। ਹਾਲਾਂਕਿ, ਇਸ ਨਾਲ ਯੋਗ ਲੋਕਾਂ ਨੂੰ ਜੱਜ ਵਜੋਂ ਨਿਯੁਕਤੀ ਦੇਣ ਪੱਖੋਂ ਇਸ ਕਰ ਕੇ ਬੇਇਨਸਾਫ਼ੀ ਹੋ ਸਕਦੀ ਹੈ ਕਿ ਉਹ ਉੱਚ ਨਿਆਂਪਾਲਿਕਾ ਦੇ ਮੌਜੂਦਾ ਜਾਂ ਸਾਬਕਾ ਜੱਜਾਂ ਦੇ ਰਿਸ਼ਤੇਦਾਰ ਹਨ। ਤਿੰਨ ਮੈਂਬਰੀ ਕੌਲਿਜੀਅਮ ਜੋ ਇਸ ਸਮੇਂ ਸੁਪਰੀਮ ਕੋਰਟ ਵਿੱਚ ਜੱਜਾਂ ਦੇ ਅਹੁਦਿਆਂ ਲਈ ਨਾਵਾਂ ਦੀ ਸਿਫ਼ਾਰਸ਼ ਕਰਦੀ ਹੈ, ਵਿੱਚ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਬੀਆਰ ਗਵਈ ਤੇ ਜਸਿਟਸ ਸੂਰਿਆ ਕਾਂਤ ਸ਼ਾਮਲ ਹਨ। ਇਸ ਤੋਂ ਇਲਾਵਾ ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਅਭੈ ਐਸ ਓਕਾ ਵਡੇਰੇ ਪੰਜ ਮੈਂਬਰੀ ਕੌਲਿਜੀਅਮ ਦਾ ਹਿੱਸਾ ਹਨ ਜੋ ਕਿ ਹਾਈ ਕੋਰਟਾਂ ਵਿੱਚ ਜੱਜਾਂ ਦੇ ਅਹੁਦੇ ਲਈ ਨਾਵਾਂ ਬਾਰੇ ਫੈਸਲਾ ਲੈਂਦਾ ਹੈ ਅਤੇ ਸਿਫਾਰਸ਼ ਕਰਦਾ ਹੈ।ਸੁਪਰੀਮ ਕੋਰਟ ਕੌਲਿਜੀਅਮ ਨੇ ਹਾਲ ਹੀ ਵਿੱਚ ਵਕੀਲਾਂ ਅਤੇ ਨਿਆਂਇਕ ਅਧਿਕਾਰੀਆਂ ਨਾਲ ਨਿੱਜੀ ਗੱਲਬਾਤ ਸ਼ੁਰੂ ਕੀਤੀ ਹੈ ਜਿਨ੍ਹਾਂ ਦੀ ਹਾਈ ਕੋਰਟਾਂ ਵਿੱਚ ਤਰੱਕੀ ਲਈ ਸਿਫ਼ਾਰਸ਼ ਕੀਤੀ ਗਈ ਹੈ, ਜੋ ਕਿ ਰਵਾਇਤੀ ਬਾਇਓਡਾਟਾ, ਲਿਖਤੀ ਮੁਲਾਂਕਣਾਂ ਅਤੇ ਖੁਫੀਆ ਰਿਪੋਰਟਾਂ ਤੋਂ ਅਗਾਂਹ ਇੱਕ ਮਹੱਤਵਪੂਰਨ ਕਦਮ ਹੈ।

Advertisement
Advertisement
Advertisement
Advertisement
Scroll to Top