Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:31 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਵਿਖੇ ਅਦਾਲਤ ਵਿਚ ਪੇਸ਼ ਕੀਤੇ ਵਿਦੇਸ਼ `ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ਼

ਮੋਹਾਲੀ ਵਿਖੇ ਅਦਾਲਤ ਵਿਚ ਪੇਸ਼ ਕੀਤੇ ਵਿਦੇਸ਼ `ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ਼

ਮੋਹਾਲੀ ਵਿਖੇ ਅਦਾਲਤ ਵਿਚ ਪੇਸ਼ ਕੀਤੇ ਵਿਦੇਸ਼ `ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ਼
ਐੱਸ. ਏ. ਐੱਸ. ਨਗਰ : ਪੰਜਾਬ ਦੇ ਜਿ਼ਲਾ ਮੋਹਾਲੀ ਵਿਖੇ ਬਣੀ ਅਦਾਲਤ ਵਿਚ ਅੱਜ ਵਿਦੇਸ਼ `ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਜਤਿੰਦਰ ਸਿੰਘ ਨੂੰ ਮੁਹਾਲੀ ਅਦਾਲਤ `ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਹੈ । ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਜਨਵਰੀ ਨੂੰ ਹੋਵੇਗੀ । ਦਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਐੱਨ. ਆਈ. ਏ. ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਅਦਾਲਤ ਨੇ ਛੇ ਦਿਨ ਦੇ ਰਿਮਾਂਡ `ਤੇ ਭੇਜ ਦਿੱਤਾ ਸੀ ਅਤੇ ਸੋਮਵਾਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ । ਦੱਸਣਯੋਗ ਹੈ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਸਰਕਾਰ ਦੇ ਹੁਕਮਾਂ `ਤੇ 2023 `ਚ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ । ਇਹ ਮਾਮਲਾ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ । ਇਸ `ਚ ਮੁਲਜ਼ਮ ਕਾਰੋਬਾਰੀਆਂ ਤੋਂ ਫਿਰੌਤੀ ਦੀ ਵੀ ਮੰਗ ਕਰਦੇ ਸਨ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਨਾਂ ਲਈ ਭਾਰਤ `ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਵੀ ਦੋਸ਼ ਸਨ । ਇਸ ਤੋਂ ਇਲਾਵਾ ਮੁਲਜ਼ਮ ਦੇਸ਼ ਦੇ ਅੰਦਰ ਅੱਤਵਾਦੀ ਹਮਲੇ ਕਰਨ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਵੀ ਕਰਦੇ ਹਨ। ਇਸ ਦੇ ਲਈ ਉਹ ਪਾਕਿਸਤਾਨ ਸਮੇਤ ਕਈ ਹੋਰ ਦੇਸ਼ਾਂ ਦੀ ਮਦਦ ਵੀ ਲੈਂਦਾ ਸੀ ।

Advertisement
Advertisement
Advertisement
Advertisement
Scroll to Top