Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਸਾਲ ਦੇ ਤੋਹਫ਼ੇ ਵਜੋਂ ਜ਼ਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਦੀ ਤਰੱਕੀ - ਮਨਦੀਪ ਸਿੰਘ ਸਿੱਧੂ

ਨਵੇਂ ਸਾਲ ਦੇ ਤੋਹਫ਼ੇ ਵਜੋਂ ਜ਼ਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਦੀ ਤਰੱਕੀ - ਮਨਦੀਪ ਸਿੰਘ ਸਿੱਧੂ

ਨਵੇਂ ਸਾਲ ਦੇ ਤੋਹਫ਼ੇ ਵਜੋਂ ਜ਼ਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਦੀ ਤਰੱਕੀ – ਮਨਦੀਪ ਸਿੰਘ ਸਿੱਧੂ
ਪਟਿਆਲਾ : ਪਟਿਆਲਾ ਰੇਂਜ ਪਟਿਆਲਾ ਦੇ ਡੀ. ਆਈ. ਜੀ. ਸ. ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੈਂਟਰਲ ਸਨਿਓਰਟੀ ਰੋਸਟਰ ਦੇ ਆਧਾਰ ‘ਤੇ ਪਟਿਆਲਾ ਰੇਂਜ ਅਧੀਨ ਆਉਂਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਵੱਡੀ ਗਿਣਤੀ ਕਾਂਸਟੇਬਲਾਂ ਨੂੰ ਡਿਪਾਰਟਮੈਂਟਲ ਪ੍ਰਮੋਸ਼ਨਲ ਕਮੇਟੀ (ਡੀ. ਪੀ. ਸੀ.) ਦੀ ਮੀਟਿੰਗ ਉਪਰੰਤ ਤਰੱਕੀ ਦੇ ਕੇ ਆਫੀਸ਼ੀਏਟਿੰਗ ਹੈਡ ਕਾਂਸਟੇਬਲ ਬਣਾਇਆ ਗਿਆ ਹੈ । ਉਹਨਾਂ ਦੱਸਿਆ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਜ਼ਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਨੂੰ ਪਦਉੱਨਤ ਕੀਤਾ ਗਿਆ ਹੈ । ਉਹਨਾਂ ਨੇ ਜ਼ਿਲ੍ਹਾ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਲੇਰਕੋਟਲਾ ਦੇ ਪਦ ਉਨਤ ਹੋਏ ਇਹਨਾਂ ਪੁਲਸ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਡੀ. ਆਈ. ਜੀ. ਪਟਿਆਲਾ ਰੇਂਜ ਅਧੀਨ ਆਉਂਦੇ 4 ਜ਼ਿਲ੍ਹਿਆਂ ਦੇ 107 ਅਤੇ ਜੀ. ਆਰ. ਪੀ. ਦੇ 19 ਕਰਮਚਾਰੀਆਂ ਸਮੇਤ ਕੁੱਲ 126 ਪੁਲਿਸ ਮੁਲਾਜ਼ਮਾਂ ਨੂੰ ਇਹ ਤਰੱਕੀ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top