Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

ਬੈਂਕਾਕ ਦੇ ਪ੍ਰਸਿੱਧ ਹੋਟਲ ’ਚ ਅੱਗ ਲੱਗਣ ਦੇ ਚਲਦਿਆਂ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਹੋਈ ਮੌਤ

ਬੈਂਕਾਕ ਦੇ ਪ੍ਰਸਿੱਧ ਹੋਟਲ ’ਚ ਅੱਗ ਲੱਗਣ ਦੇ ਚਲਦਿਆਂ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਹੋਈ ਮੌਤ

ਬੈਂਕਾਕ ਦੇ ਪ੍ਰਸਿੱਧ ਹੋਟਲ ’ਚ ਅੱਗ ਲੱਗਣ ਦੇ ਚਲਦਿਆਂ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਹੋਈ ਮੌਤ
ਬੈਂਕਾਕ : ਵਿਦੇਸ਼ੀ ਧਰਤੀ ਬੈਂਕਾਕ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਖਾਓ ਸਾਨ ਰੋਡ ’ਤੇ ਇਕ ਹੋਟਲ ’ਚ ਅੱਗ ਲੱਗ ਗਈ, ਜਿਸ ਕਾਰਨ ਤਿੰਨ ਵਿਦੇਸ਼ੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਥਾਈਲੈਂਡ ਪੁਲਿਸ ਨੇ ਇਹ ਜਾਣਕਾਰੀ ਦਿਤੀ ਹੈ।ਪੁਲਸ ਕਰਨਲ ਸਾਨੋਂਗ ਸੇਂਗਮਨੀ ਨੇ ਦਸਿਆ ਕਿ ਐਤਵਾਰ ਰਾਤ ਨੂੰ ਲੱਗੀ ਅੱਗ ਵਿਚ ਮਰਨ ਵਾਲੇ ਤਿੰਨ ਲੋਕ ਵਿਦੇਸ਼ੀ ਸੈਲਾਨੀ ਸਨ । ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਾਕੀ ਦੋ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿਤਾ । ਪੁਲਸ ਨੇ ਦਸਿਆ ਕਿ ਛੇ ਮੰਜ਼ਲਾ ਐਂਬਰ ਹੋਟਲ ਦੀ ਪੰਜਵੀਂ ਮੰਜ਼ਲ ’ਤੇ ਅੱਗ ਲੱਗੀ । ਖਾਓ ਸਾਨ ਰੋਡ ਬੈਂਕਾਕ ਵਿਚ ‘ਬੈਕਪੈਕਰ ਸਟਰੀਟ’ ਵਜੋਂ ਮਸ਼ਹੂਰ ਹੈ । ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦੋਂ ਅੱਗ ਲੱਗੀ ਤਾਂ ਹੋਟਲ ਵਿਚ 75 ਲੋਕ ਮੌਜੂਦ ਸਨ । ਅੱਗ ਵਿਚ ਸੱਤ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਦੋ ਥਾਈ ਅਤੇ ਪੰਜ ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਬੈਂਕਾਕ ਦੇ ਗਵਰਨਰ ਚੈਡਚਾਰਟ ਸਿਟਿਪੰਟ ਨੇ ਘਟਨਾ ਤੋਂ ਬਾਅਦ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿਤਾ ।

Advertisement
Advertisement
Advertisement
Advertisement
Scroll to Top