Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:31 am

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਕਿਹਾ, ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ. ਸੀ. ਸਟੂਡੈਂਟਸ ਸਕੀਮ ਤਹਿਤ 1503 ਸੰਸਥਾਵਾਂ ਨੂੰ ਮਿਲੇਗੀ ਵਿੱਤੀ ਸਹਾਇਤਾ
ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਮਾਪਿਆਂ ਨੂੰ ਕੀਤੀ ਅਪੀਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ । ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ।

ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ । ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ।

ਸਮਾਜਿਕ ਨਿਆਂ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ । ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਕਾਰਜਸ਼ੀਲ ਹੈ । ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ ।

Advertisement
Advertisement
Advertisement
Advertisement
Scroll to Top