Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 7:50 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

• ਮਕਾਨ ਅਤੇ ਦੁਕਾਨ ਨਾ ਢਾਹੁਣ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 30,000 ਰੁਪਏ

ਚੰਡੀਗੜ੍ਹ, 3 ਜੁਲਾਈ:

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top