Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Tuesday, 17 Nov 2026 | 2:49 am

+91 90915 01313 , +91 90916 01313

punjabbanni@gmail.com
punjabbani@yahoo.com

ਹਿੰਦੂ ਤਖਤ ਦੀ ਮੀਟਿੰਗ ਆਯੋਜਿਤ

ਹਿੰਦੂ ਤਖਤ ਦੀ ਮੀਟਿੰਗ ਆਯੋਜਿਤ

ਹਿੰਦੂ ਤਖਤ ਦੀ ਮੀਟਿੰਗ ਆਯੋਜਿਤ
ਪਟਿਆਲਾ : ਹਿੰਦੂ ਤਖਤ ਦੀ ਮੀਟਿੰਗ ਮੁੱਖ ਦਫਤਰ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਹੋਈ ਮੀਟਿੰਗ ਵਿੱਚ ਪਿਛਲੇ ਦਿਨੀ ਬੀ ਜੇ ਪੀ ਦੇ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਵਲੋਂ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਭਗਵਾਨ ਸ਼ਿਵਲਿੰਗ ਦੇ ਬਾਰੇ ਬੋਲੀ ਗਈ ਭੱਦੀ ਸ਼ਬਦਾਵਲੀ ਤੇ ਸਖ਼ਤ ਨੋਟਿਸ ਲਿਆ ਗਿਆ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਮਹਾਰਾਜ ਵੱਲੋਂ ਦੱਸਿਆ ਗਿਆ ਹਰਜੀਤ ਸਿੰਘ ਗਰੇਵਾਲ ਦੇ ਬਿਆਨ ਸੁਨਣ ਤੋ ਬਾਅਦ ਸਾਰੇ ਸਨਾਤਨੀ ਭਾਈਚਾਰੇ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਇਸ ਸੰਬੰਧ ਵਿੱਚ ਹਿੰਦੂ ਤਖਤ ਵੱਲੋਂ ਹਰਜੀਤ ਸਿੰਘ ਨੂੰ ਤਿੰਨ ਦਿਨਾਂ ਅੰਦਰ ਸ੍ਰੀ ਕਾਲੀ ਮਾਤਾ ਮੰਦਿਰ ਪੇਸ਼ ਹੋ ਕੇ ਆਪਣਾ ਪੱਖ ਦੱਸਣ ਦਾ ਨੋਟਿਸ ਦਿੱਤਾ ਗਿਆ ਨਹੀਂ ਤਾਂ ਤਖ਼ਤ ਵੱਲੋਂ ਐਸ. ਐਸ. ਪੀ. ਪਟਿਆਲ਼ਾ ਨੂੰ ਮਿਲ ਕੇ ਤਰੁੰਤ ਧਾਰਮਿਕ ਭਾਵਨਾ ਭੜਕਾਉਣ ਦਾ ਪਰਚਾ ਦਰਜ ਕਰਵਾਇਆ ਜਾਵੇਗਾ ਅਤੇ ਸਾਰੇ ਪੰਜਾਬ ਵਿੱਚ ਹਰਜੀਤ ਸਿੰਘ ਦੇ ਹਰ ਪ੍ਰੋਗਰਾਮ ਦਾ ਵਿਰੋਧ ਕੀਤਾ ਜਾਵੇਗਾ ਅਤੇ ਉੱਨਾਂ ਦੇ ਪੁਤਲੇ ਫੂਕੇ ਜਾਣਗੇ ਬੀ ਜੇ ਪੀ ਹਾਈ ਕਮਾਂਡ ਨੂੰ ਹਰਜੀਤ ਸਿੰਘ ਗਰੇਵਾਲ ਨੂੰ ਤੁਰੰਤ ਪਾਰਟੀ ਦੇ ਸਾਰੇ ਅਹੁਦੇਆ ਤੋ ਬਰਖਾਸਤ ਕਰਨ ਬਾਰੇ ਮੰਗ ਕੀਤੀ ਜਾਵੇਗੀ ਤਖਤ ਮੁੱਖੀ ਵੱਲੋਂ ਕਿਹਾ ਗਿਆ ਆਏ ਦਿਨ ਪੰਜਾਬ ਅੰਦਰ ਹਰਜੀਤ ਸਿੰਘ ਵੱਲੋਂ ਕਿਸੇ ਨਾ ਕਿਸੇ ਭਾਈਚਾਰੇ ਵਿਰੁੱਧ ਬਿਆਨ ਬਾਜੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾਂਦਾ ਹੈ ਜਿਸ ਨਾਲ ਬੀ ਜੇ ਪੀ ਪਾਰਟੀ ਦਾ ਵੀ ਅਕਸ ਖਰਾਬ ਹੁੰਦਾ ਹੈ ਇਸ ਸਮੇਂ ਰਾਸ਼ਟਰੀ ਮੀਤ ਪ੍ਰਧਾਨ ਗਜਿੰਦਰ ਸ਼ਰਮਾ ,ਰਾਸ਼ਟਰੀ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਰਜਿੰਦਰਪਾਲ ਆਨੰਦ ,ਚੇਅਰਮੈਨ ਅਜੇ ਕੁਮਾਰ ਸ਼ਰਮਾ, ਈਸ਼ਵਰ ਚੰਦ ਸ਼ਰਮਾ ਸੂਬਾ ਜਰਨਲ ਸਕੱਤਰ, ਭੁਪਿੰਦਰ ਸੈਣੀ ਉ ਐਸ ਡੀ , ਬਿਕਰਮ ਭੱਲਾ ਮੀਡੀਆ ਇੰਨਚਾਰਜ, ਨੀਤਨ ਪੰਜੌਲਾ ਪ੍ਰਧਾਨ ਜਿਲਾ ਹਿੰਦੂ ਤਖਤ ਪਟਿਆਲਾ, ਵਿਜੈ ਚੌਹਾਨ ਪ੍ਰਧਾਨ ਐਸ ਵਿੰਗ ਪੰਜਾਬ, ਸੁਰੇਸ਼ ਪੰਡਿਤ ਜਰਨਲ ਸਕੱਤਰ ਤੋ ਇਲਾਵਾ ਸੈਂਕੜੇ ਨੁਮਾਇੰਦੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top