Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:37 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਬਾਣੀ ਸੈਚੀਆਂ ਕੂੜੇ ਦੇ ਢੇਰ ਤੇ ਸੁਟਣ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰੇ

ਗੁਰਬਾਣੀ ਸੈਚੀਆਂ ਕੂੜੇ ਦੇ ਢੇਰ ਤੇ ਸੁਟਣ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰੇ

ਗੁਰਬਾਣੀ ਸੈਚੀਆਂ ਕੂੜੇ ਦੇ ਢੇਰ ਤੇ ਸੁਟਣ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰੇ
ਅੰਮ੍ਰਿਤਸਰ : ਕਿਸਾਨਾਂ ਵੱਲੋਂ ਬੰਦ ਦੀ ਕਾਲ ਦਾ ਸਹਾਰਾ ਲੈਂਦਿਆਂ ਕਿਸੇ ਅਗਿਆਤ ਵਿਅਕਤੀ ਵੱਲੋਂ ਇਹ ਸਾਜਿਸ਼ ਤਹਿਤ ਸ਼ਹਿਰ ਦੇ ਰਣਜੀਤ ਐਵੀਨਿਊ ਸੀ ਬਲਾਕ ਵਿੱਚ ਇੱਕ ਕੂੜੇ ਦੇ ਢੇਰ ਤੇ ਵੱਡੀ ਗਿਣਤੀ ਵਿੱਚ ਗੁਰਬਾਣੀ ਦੀਆਂ ਪੋਥੀ ਸੈਂਚੀਆਂ ਖਿਲਾਰ ਦੇਣ ਕਾਰਨ ਗੁਰਬਾਣੀ ਦਾ ਘੋਰ ਨਿਰਾਦਰ ਕੀਤਾ ਗਿਆ ਹੈ । ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਇਸ ਤੇ ਗਹਿਰੇ ਦਾ ਦੁਖ ਦਾ ਇਜ਼ਹਾਰ ਕੀਤਾ ਹੈ । ਉਨ੍ਹਾਂ ਕਿਹਾ ਗੁਰਬਾਣੀ ਦੀਆਂ ਪੋਥੀਆਂ ਗੁਰਬਾਣੀ ਗੁਟਕੇ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਹੀ ਛੇੜਛਾੜ ਕਿਉਂ ਕੀਤੀ ਜਾਂਦੀ ਹੈ ਜਦ ਕਿ ਬਾਕੀ ਧਰਮਾਂ ਦੇ ਵੀ ਧਾਰਮਿਕ ਗੰਥ ਹਨ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬੜੇ ਦੁਖ ਦੀ ਗੱਲ ਹੈ ਕਿ ਕੁੱਝ ਲੋਕ ਜਾਣ ਬੁੱਝ ਅਜਿਹੀਆਂ ਕੋਝੀਆਂ ਨੀਚ ਕਿਸਮ ਦੀ ਹਰਕਤਾਂ ਕਰਦੇ ਹਨ ਜਿਸ ਨਾਲ ਸਬੰਧਤ ਫਿਰਕੇ ਦੇ ਲੋਕ ਮਨਾਂ ਵਿੱਚ ਧਰਮਿਕ ਪੱਧਰ ਤੇ ਹਿਰਦੇ ਵੇਦਕ ਸੱਟ ਵਜਦੀ ਹੈ, ਜਿਸ ਨਾਲ ਅਮਨ ਅਮਾਨ ਵਸਦੇ ਭਾਈ ਚਾਰਿਆਂ ਵਿੱਚ ਤਨਾਅ ਪੈਦਾ ਹੋ ਜਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਰੋਸ ਭਰੇ ਲਹਿਜੇ ਵਿੱਚ ਕਿਹਾ ਕਿ ਦੋਸ਼ੀ ਦੀ ਤੁਰੰਤ ਭਾਲ ਕਰਕੇ ਬਣਦੀ ਢੁਕਵੀ ਕਾਰਵਾਈ ਕਰਨੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top