Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:47 am

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ : ਹਰਚੰਦ ਸਿੰਘ ਬਰਸਟ

ਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ : ਹਰਚੰਦ ਸਿੰਘ ਬਰਸਟ

ਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ : ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ- ਪੰਜਾਬ ਦਾ ਚਹੁੰਪੱਖੀ ਵਿਕਾਸ ਹੀ ‘ਆਪ’ ਦਾ ਮੁੱਖ ਮਕਸਦ, ਪਟਿਆਲਾ ਦੀ ਤਰੱਕੀ ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ
ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਨਵੇਂ ਚੁਣੇ ਕੌਂਸਲਰਾਂ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਕਰਦੇ ਹੋਏ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ । ਪਟਿਆਲਾ ਦੀ ਤਰੱਕੀ ਅਤੇ ਖੁਸ਼ਹਾਲੀ ਵਾਸਤੇ ਰੁੱਕੇ ਹੋਏ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਅਪਣੀ ਸਰਕਾਰ ਹੈ, ਜਿਸਦਾ ਮੁੱਖ ਮਕਸਦ ਪੰਜਾਬ ਦਾ ਚਹੁੰਪੱਖੀ ਵਿਕਾਸ ਕਰਨਾ ਹੈ, ਜਿਸਦੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਗਏ ਹਨ । 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ, ਸਕੂਲ ਆਫ ਐਮੀਨੈਂਸ, ਸੜਕ ਸੁਰੱਖਿਆ ਫੋਰਸ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਗਏ ਹਨ । ਇਸਦੇ ਨਾਲ ਹੀ ਪਿਛਲੇ ਕਰੀਬ 30-35 ਸਾਲਾਂ ਤੋਂ ਪਟਿਆਲਾ ਵਿੱਚ ਮੱਛੀ ਮੰਡੀ ਬਣਾਉਣ ਦੀ ਮੰਗ ਨੂੰ ਪੂਰਾ ਕਰਦੇ ਹੋਏ ਪਟਿਆਲਾ ਦੇ ਘਲੋੜੀ ਵਿਖੇ ਨਵੀਂ ਮੱਛੀ ਮੰਡੀ ਬਣਾਈ ਗਈ ਹੈ । ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਨੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮਤਦਾਨ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਲਏ ਜਾ ਰਹੇ ਫੈਸਲੇ ਅਤੇ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ । ਪਟਿਆਲਾ ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਵੱਲੋਂ ਆਪਣੇ ਵਾਰਡਾਂ ਦੇ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਇਆ ਜਾਵੇਗਾ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਟਿਆਲਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਵੱਲੋਂ ਗ੍ਰਾਂਟਾ ਜਾਰੀ ਕਰਨ ਵਿੱਚ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਹਰੇਕ ਵਾਰਡ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਣੇ ਖੇਤਰ ਦੇ ਵਿਕਾਸ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲ ਸਕੇ ।

Advertisement
Advertisement
Advertisement
Advertisement
Scroll to Top