Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:47 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਨਿਰਦੇਸ਼
ਉਦਯੋਗਪਤੀਆਂ ਅਤੇ ਵਸਨੀਕਾਂ ਦਾ ਵਫ਼ਦ ਸਬੰਧਤ ਮਸਲੇ ਦੇ ਹੱਲ ਲਈ ਮੰਤਰੀ ਨੂੰ ਮਿਲਿਆ
ਚੰਡੀਗੜ੍ਹ, 4 ਜਨਵਰੀ : ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸ਼ੁਕਰਵਾਰ ਨੂੰ ਮੁਹਾਲੀ ਦੇ ਫੇਜ਼ 8ਬੀ ਦੇ ਉਦਯੋਗਪਤੀਆਂ ਅਤੇ ਵਸਨੀਕਾਂ ਦੇ ਵਫਦ ਨਾਲ ਗਾਰਬੇਜ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਨਾਗਰਿਕ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ । ਇਸ ਮੌਕੇ ਮੰਤਰੀ ਨੇ ਵਫ਼ਦ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਵਸਨੀਕਾਂ ਨੇ ਆਪੋ -ਆਪਣੀਆਂ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਕੂੜਾ ਡੰਪਿੰਗ ਗਰਾਊਂਡ ਨੂੰ ਹਟਾਉਣ ਲਈ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ । ਉਨ੍ਹਾਂ ਨੇ ਮੋਹਾਲੀ ਦੇ ਫੇਜ਼ 8ਬੀ ਵਿੱਚ ਸਨਅਤਾਂ ਲਈ ਸਾਫ਼-ਸਫ਼ਾਈ ਰੱਖਣ ਅਤੇ ਉਦਯੋਗਾਂ ਲਈ ਸੌਖਾ ਮਾਹੌਲ ਯਕੀਨੀ ਬਣਾਉਣ ਤੇ ਵੀ ਜ਼ੋਰ ਦਿੱਤਾ । ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ.ਬੇਨੀਥ ਅਤੇ ਐਕਸੀਅਨ ਰਜਿੰਦਰ ਕੁਮਾਰ ਨੇ ਮੰਤਰੀ ਨੂੰ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਕੰਮ ਨੂੰ ਜਲਦੀ ਹੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ । ਭਗਤ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ਦਾ ਦੌਰਾ ਕਰਨ ਅਤੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੁਨਿਆਦੀ ਢਾਂਚੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜ ਕੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ । ਮੀਟਿੰਗ ਵਿੱਚ ਮੌਜੂਦ ਉਦਯੋਗਪਤੀਆਂ ਵਿਚ ਤਜਿੰਦਰ ਕੁਮਾਰ ਬਾਂਸਲ, ਨਵੀਨ ਸਿੰਗਲਾ, ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਨਾਗਾ ਅਤੇ ਹੋਰ ਪਤਵੰਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top