Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਾਫਲੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਨਾਲ 3 ਔਰਤ ਕਿਸਾਨ ਕਾਰਕੁਨਾਂ ਦੀ ਮੌਤ ; ਦਰਜਨਾਂ ਗੰਭੀਰ ਜ਼ਖ਼ਮੀ

ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਾਫਲੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਨਾਲ 3 ਔਰਤ ਕਿਸਾਨ ਕਾਰਕੁਨਾਂ ਦੀ ਮੌਤ ; ਦਰਜਨਾਂ ਗੰਭੀਰ ਜ਼ਖ਼ਮੀ

ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਾਫਲੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਨਾਲ 3 ਔਰਤ ਕਿਸਾਨ ਕਾਰਕੁਨਾਂ ਦੀ ਮੌਤ ; ਦਰਜਨਾਂ ਗੰਭੀਰ ਜ਼ਖ਼ਮੀ
ਬਰਨਾਲਾ : ਟੋਹਾਣਾ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੱਸ ਬਰਨਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਭਿਆਨਕ ਹਾਦਸੇ ਵਿੱਚ ਤਿੰਨ ਕਿਸਾਨ ਕਾਰਕੁਨਾਂ ਜਸਵੀਰ ਕੌਰ ਪਤਨੀ ਜੀਤ ਸਿੰਘ, ਸਰਬਜੀਤ ਕੌਰ ਪਤਨੀ ਸੁੱਖਾ ਨੰਬਰਦਾਰ, ਬਲਵੀਰ ਕੌਰ ਪਤਨੀ ਬੰਤ ਸਿੰਘ ਦੀ ਮੌਤ ਹੋ ਗਈ ਹੈ। 6 ਕਿਸਾਨ ਕਾਰਕੁਨਾਂ ਦੀ ਹਾਲਤ ਗੰਭੀਰ ਹੋਣ ਕਰਕੇ ਬਠਿੰਡਾ ਏਮਜ਼ ਵਿੱਚ ਰੈਫਰ ਕਰ ਦਿੱਤਾ ਹੈ । ਇੱਕ ਭਾਕਿਯੂ ਏਕਤਾ ਸਿੱਧੂਪੁਰ ਦੀ ਡੱਲੇਵਾਲ ਤੋਂ ਖਨੌਰੀ ਜਾ ਰਹੀ ਬੱਸ ਵੀ ਬਰਨਾਲਾ ਜੇਲ੍ਹ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਵਿੱਚ ਕਈ ਕਿਸਾਨ ਫੱਟੜ ਹੋਏ ਹਨ । 11 ਕਿਸਾਨਾਂ ਨੂੰ ਗੰਭੀਰ ਹੋਣ ਕਰਕੇ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ । 30 ਤੋਂ ਵੱਧ ਫੱਟੜਾਂ ਦਾ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਚੱਲ ਰਿਹਾ ਹੈ। ਇਸ ਸਮੇਂ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਨੇ ਮਰੀਜ਼ਾਂ ਦੀ ਸਾਂਭ ਸੰਭਾਲ ਕੀਤੀ । ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨਰਾਇਣ ਦੱਤ, ਰਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ, ਜਮਹੂਰੀ ਅਧਿਕਾਰ ਸਭਾ ਦੇ ਆਗੂਆਂ ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ, ਹਰਚਰਨ ਚਹਿਲ, ਨਰਿੰਦਰ ਸਿੰਗਲਾ ਤਰਕਸ਼ੀਲ ਸੁਸਾਇਟੀ ਭਾਰਤ ਦੇ ਆਗੂ ਅਮਿੱਤ ਮਿੱਤਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਰਾਜ, ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਆਗੂ ਅਮਰੀਕ ਸਿੰਘ ਆਦਿ ਆਗੂਆਂ ਨੇ ਪ੍ਰਸ਼ਾਸ਼ਨ ਦੇ ਕਿਸੇ ਵੀ ਅਧਿਕਾਰੀ ਦੇ ਨਾਂ ਪਹੁੰਚਣ ਦੀ ਸਖ਼ਤ ਨਿਖੇਧੀ ਕੀਤੀ । ਆਗੂਆਂ ਨੇ ਕਿਸਾਨ ਕਾਫਲੇ ਨਾਲੋਂ ਬੇਵਕਤੀ ਵਿਛੜ ਗਈਆਂ ਕਿਸਾਨ ਕਾਰਕੁਨਾਂ ਅਤੇ ਫੱਟੜ ਕਿਸਾਨਾਂ ਦੇ ਪ੍ਰੀਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸੜਕ ਦੁਰਘਟਨਾਵਾਂ ਇਸ ਪ੍ਰਬੰਧ ਦੀ ਅਣਗਹਿਲੀ ਉੱਪਰ ਉਂਗਲ ਧਰਦੀਆਂ ਹਨ। ਕੇਂਦਰ ਦੀ ਮੋਦੀ ਹਕੂਮਤ ਅਜਿਹੇ ਹਾਦਸਿਆਂ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਹੈ ਜਿਸ ਨੇ 9 ਦਸੰਬਰ 2021 ਨੂੰ ਐੱਸਕੇਐੱਮ ਨਾਲ ਕੀਤੇ ਸਮਝੌਤੇ ਦੀਆਂ ਐਮ. ਐਸ. ਪੀ. ਸਮੇਤ ਬਾਕੀ ਮੰਗਾਂ ਨੂੰ 3 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਲਾਗੂ ਨਹੀਂ ਕੀਤਾ । ਆਗੂਆਂ ਨੇ ਮ੍ਰਿਤਕ ਕਾਰਕੁਨਾਂ ਨੂੰ ਸ਼ਹੀਦ ਦਾ ਦਰਜਾ ਦੇਕੇ ਢੁੱਕਵਾਂ ਮੁਆਵਜ਼ਾ ਅਤੇ ਪ੍ਰੀਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ ।

Advertisement
Advertisement
Advertisement
Advertisement
Scroll to Top