Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 4:10 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਜ: ਬਲਦੇਵ ਸਿੰਘ ਸਰਾਂ ਸੀ. ਐਮ. ਡੀ., ਪੀ. ਐਸ. ਪੀ. ਸੀ. ਐਲ. ਵਲੋਂ ਜਨਰਲ ਜਥੇਬੰਦੀਆਂ ਦਾ ਨਵੇਂ ਸਾਲ 2025 ਦਾ ਕਲੰਡਰ ਰਲੀਜ਼

ਇੰਜ: ਬਲਦੇਵ ਸਿੰਘ ਸਰਾਂ ਸੀ. ਐਮ. ਡੀ., ਪੀ. ਐਸ. ਪੀ. ਸੀ. ਐਲ. ਵਲੋਂ ਜਨਰਲ ਜਥੇਬੰਦੀਆਂ ਦਾ ਨਵੇਂ ਸਾਲ 2025 ਦਾ ਕਲੰਡਰ ਰਲੀਜ਼

ਇੰਜ: ਬਲਦੇਵ ਸਿੰਘ ਸਰਾਂ ਸੀ. ਐਮ. ਡੀ., ਪੀ. ਐਸ. ਪੀ. ਸੀ. ਐਲ. ਵਲੋਂ ਜਨਰਲ ਜਥੇਬੰਦੀਆਂ ਦਾ ਨਵੇਂ ਸਾਲ 2025 ਦਾ ਕਲੰਡਰ ਰਲੀਜ਼
ਪਟਿਆਲਾ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਸੀ. ਐਮ. ਡੀ. ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰਸਿੰਘ ਵਲੋਂ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰਸ਼ਨ, ਪੀ. ਐਸ. ਪੀ. ਸੀ. ਐਲ./ਪੀ. ਐਸ. ਟੀ. ਸੀ. ਐਲ., ਪੰਜਾਬ ਅਤੇ ਹੋਰਨਾਂ ਜਨਰਲ ਜਥੇਬੰਦੀਆਂ ਦੀ ਸਾਂਝੀ ਕਮੇਟੀ ਦਾ ਨਵੇਂ ਸਾਲ 2025 ਦਾ ਕਲੰਡਰ ਰਲੀਜ਼ ਕੀਤਾ ਗਿਆ । ਇਸ ਮੌਕੇ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਕੁਲਜੀਤ ਸਿੰਘ ਰਟੌਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਵਿੱਤ ਸਕੱਤਰ ਹਰਗੁਰਮੀਤ ਸਿੰਘ, ਗੁਰਦੀਪ ਸਿੰਘ ਟਿਵਾਨਾ, ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ, ਮਨਦੀਪ ਸਿੰਘ ਸੁਬਅਮ, ਅਰਵਿੰਦਰ ਸਿੰਘ, ਚੰਦਨ ਕਾਂਸਲ, ਮਨਿੰਦਰ ਸਿੰਘ, ਨਰਿੰਦਰ ਸ਼ਰਮਾਂ, ਸੁਰਿੰਦਰ ਸਿੰਘ ਮਾਨ, ਪਰਮਜੀਤ ਸਿੰਘ ਰੁਪਾਲ, ਧੀਰਜ਼ ਬੱਤਾ, ਯਾਦਵਿੰਦਰ ਸਿੰਘ, ਮੁਨੀਸ਼ ਕੁਮਾਰ, ਅਮਨਦੀਪ ਸਿੰਘ, ਮੁਕੇਸ਼ ਸਿੰਗਲਾ, ਰਜ਼ੇਸ਼ ਮਿੱਤਲ ਤੇ ਹੋਰ ਆਗੂ ਮੌਜੂਦ ਸਨ । ਫੈਡਰੇਸ਼ਨ ਆਗੂਆਂ ਵਲੋਂ ਡਾਇਰੈਕਟਰ ਵਿੱਤ, ਸੀ. ਏ. ਐਸ. ਕੇ. ਬੇਰੀ, ਡਾਇਰੈਕਟਰ/ਵੰਡ ਇੰਜ: ਡੀਪੀਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਇੰਜ. ਹਰਜੀਤ ਸਿੰਘ, ਇੰਜ: ਦੀਪਕ ਗੌਤਮ, ਮੁੱਖ ਇੰਜ:/ਥਰਮਲ, ਇੰਜ. ਪਰਵਿੰਦਰਜੀਤ ਸਿੰਘ, ਉਪ ਮੁੱਖ ਇੰਜ./ਪਰਸੋਨਲ ਨੂੰ ਵੀ ਨਵੇਂ ਸਾਲ ਦਾ ਕੈਲੰਡਰ ਭੇਟ ਕੀਤਾ ਅਤੇ ਫੋਟੋ ਖਿਚਵਾਈ।ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਫੈਡਰੇਸ਼ਨ ਆਗੂ ਜਸਵੰਤ ਸਿੰਘ ਧਾਲੀਵਾਲ ਨੇ ਦਸਿਆ ਕਿ ਵੱਖ ਵੱਖ ਜਨਰਲ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਪੰਜਾਬ ਵਲੋਂ ਹਰ ਸਾਲ ਦੀ ਤਰਾਂ ਸਾਲ 2025 ਦਾ ਕਲੰਡਰ ਵੀ ਸ਼ਹੀਦ-ਏ-ਆਜ਼ਮ ਭਗਤ ਸਿੰੰਘ, ਸੁਖਦੇਵ ਅਤੇ ਰਾਜ਼ਗੁਰੂ ਨੂੰ ਸਮਰਪਿਤ ਕੀਤਾ ਗਿਆ । ਸ਼੍ਰੀ ਧਾਲੀਵਾਲ ਨੇ ਪੀ. ਐਸ. ਪੀ. ਸੀ. ਐਲ. ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ ਅਤੇ ਸੁਖਪ੍ਰੀਤ ਸਿੰਘ ਸਕੱਤਰ ਜਨਰਲ ਦੀ ਵੀ ਸ਼ਲਾਘਾ ਕੀਤੀ, ਜਿਹਨਾਂ ਦੇ ਯਤਨਾਂ ਸਦਕਾ ਜਨਰਲ ਜਥੇਬੰਦੀਆਂ ਦਾ ਨਵੇਂ ਸਾਲ ਦਾ ਕੈਲੰਡਰ ਸਮੇਂ ਸਿਰ ਤਿਆਰ ਅਤੇ ਰਲੀਜ਼ ਹੋਇਆ । ਆਗੂਆਂ ਵਲੋਂ ਇੰਜ: ਸਰਾਂ ਅਤੇ ਸਮੂਚੀ ਮੈਨੇਜ਼ਮੈਟ ਦੀ ਵੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟ ਕੀਤੀ ਕਿ ਮੈਨੇਜ਼ਮੈਟ ਵਲੋਂ ਪੀ. ਐਸ. ਪੀ. ਸੀ. ਐਲ. ਦੀ ਬੇਹਤਰੀ ਦੇ ਨਾਲ ਨਾਲ ਮੁਲਾਜ਼ਮ ਮਸਲਿਆਂ ਪ੍ਰਤੀ ਵੀ ਹਾਂ ਪੱਖੀ ਰਵਈਆ ਜਾਰੀ ਰੱਖਿਆ ਜਾਵੇਗਾ ।

Advertisement
Advertisement
Advertisement
Advertisement
Scroll to Top