Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Monday, 16 Nov 2026 | 11:55 pm

+91 90915 01313 , +91 90916 01313

punjabbanni@gmail.com
punjabbani@yahoo.com

ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ

ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ । ਮੁਹਾਲੀ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਕਸਬੇ ਨੇੜਲੇ ਪਿੰਡ ਲਹਿਰਾ ਧੂਰਕੋਟ ਦੇ ਇੱਕ ਟਰਾਂਸਪੋਰਟਰ ਧਰਮ ਸਿੰਘ ਵੱਲੋਂ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਹਾਇਕ ਟਰਾਂਸਪੋਰਟ ਅਫ਼ਸਰ (ਏ. ਟੀ. ਓ.) ਵੱਲੋਂ ਉਸਦੇ ਟਰੱਕਾਂ ਅਤੇ ਟਿੱਪਰਾਂ ਦੇ ਚਲਾਨ ਕੀਤੇ ਜਾ ਰਹੇ ਸਨ ਅਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਕਸਬਾ ਮੌੜ ਜ਼ਿਲ੍ਹਾ ਬਠਿੰਡਾ ਦਾ ਵਾਸੀ ਜੱਗੀ ਸਿੰਘ ਉਸ ਤੋਂ ਅੰਕਿਤ ਕੁਮਾਰ, ਸਹਾਇਕ ਟਰਾਂਸਪੋਰਟ ਅਫਸਰ (ਏ. ਟੀ. ਓ.) ਬਠਿੰਡਾ ਅਤੇ ਹੋਰਾਂ ਦੇ ਨਾਂ ’ਤੇ ਉਸ (ਸ਼ਿਕਾਇਤਕਰਤਾ) ਦੇ ਢੋਆ-ਢੁਆਈ ਵਾਲੇ ਟਰੱਕ/ਟਿੱਪਰਾਂ ਨੂੰ ਜੁਰਮਾਨੇ ਤੋਂ ਬਚਾਉਣ ਬਦਲੇ ਪ੍ਰਤੀ ਟਰੱਕ 1800 ਰੁਪਏ ਪ੍ਰਤੀ ਮਹੀਨਾ ‘‘ਸੁਰੱਖਿਆ ਰਾਸ਼ੀ’’ ਦੀ ਮੰਗ ਕਰ ਰਹੇ ਹਨ । ਉਕਤ ਏ. ਟੀ. ਓ. ਨੇ ਸ਼ਿਕਾਇਤਕਰਤਾ ਦੇ ਖੜੇ ਹੋਏ ਟਰੱਕਾਂ ਦੇ ਚਲਾਨ ਕੀਤੇ ਸਨ ਅਤੇ ਦਬਾਅ ਹੇਠ ਉਸਨੇ ਉਕਤ ਏ. ਟੀ. ਓ. ਦੇ ਗੰਨਮੈਨ ਗੁਰਾਂਜੀਤ ਸਿੰਘ ਦੁਆਰਾ ਦਿੱਤੇ ਮੋਬਾਈਲ ਫ਼ੋਨ ਨੰਬਰ ’ਤੇ ਗੂਗਲ ਪੇਅ ਰਾਹੀਂ 15000 ਰੁਪਏ ਅਦਾ ਕੀਤੇ ਸਨ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਨਾਲ ਕੀਤੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ਾਂ ਦੇ ਸਹੀ ਹੋਣ ਤਸਦੀਕ ਕੀਤੀ ਗਈ ਕਿਉਂਕਿ ਦੋਸ਼ੀ ਮੁਲਾਜ਼ਮ ਸ਼ਿਕਾਇਤਕਰਤਾ ਦੇ ਟਰਾਂਸਪੋਰਟ ਵਾਹਨਾਂ ਨੂੰ ਬਿਨਾਂ ਰੋਕ-ਟੋਕ ਦੇ ਚੱਲਣ ਦੇਣ ਬਦਲੇ ਰਿਸ਼ਵਤ ਦੀ ਮੰਗ ਕਰਦਾ ਪਾਇਆ ਗਿਆ । ਸ਼ਿਕਾਇਤਕਰਤਾ ਦੇ ਬਿਆਨਾਂ ਅਤੇ ਆਡੀਓ ਸਬੂਤਾਂ ਦੇ ਆਧਾਰ ’ਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਜੱਗੀ ਸਿੰਘ ਦੇ ਖਿਲਾਫ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਫਲਾਇੰਗ ਸਕੁਐਡ ਦੀ ਟੀਮ ਵੱਲੋਂ ਪੁੱਛਗਿੱਛ ’ਤੇ ਸਿਪਾਹੀ ਸੁਖਪ੍ਰੀਤ ਸਿੰਘ ਨੇ ਟਰਾਂਸਪੋਰਟਰਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੀ ਗੱਲ ਕਬੂਲ ਲਈ ਹੈ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਇੰਨਾਂ ਵਿਅਕਤੀਆਂ ਅਤੇ ਸਾਥੀਆਂ ਦੁਆਰਾ ਟਰਾਂਸਪੋਰਟਰਾਂ ਤੋਂ ਲਗਭਗ 20-25 ਲੱਖ ਰੁਪਏ ਮਹੀਨਾਵਾਰ ਵਸੂਲੇ ਜਾ ਰਹੇ ਸਨ । ਪੁੱਛਗਿੱਛ ਦੌਰਾਨ ਸਿਪਾਹੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਰਿਸ਼ਵਤ ਲੈਣ ਲਈ ਜੱਗੀ ਸਿੰਘ ਅਤੇ ਕੁਝ ਛੋਟੇ ਟਰਾਂਸਪੋਰਟਰਾਂ ਸਮੇਤ ਆਮ ਵਿਅਕਤੀਆਂ ਦੀ ਮਦਦ ਲਈ ਜਾਂਦੀ ਸੀ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਏ. ਟੀ. ਓ. ਅੰਕਿਤ ਕੁਮਾਰ ਦਾ ਇੱਕ ਹੋਰ ਗੰਨਮੈਨ ਸਿਪਾਹੀ ਗੁਰਾਂਜੀਤ ਸਿੰਘ ਟਰਾਂਸਪੋਰਟਰਾਂ ਤੋਂ 8-10 ਲੱਖ ਰੁਪਏ ਮਹੀਨਾ ਵਸੂਲਦਾ ਸੀ, ਜਦਕਿ ਬਾਕੀ ਟਰਾਂਸਪੋਰਟਰਾਂ ਤੋਂ ਉਹ ਖੁਦ 7-8 ਲੱਖ ਰੁਪਏ ਵਸੂਲਦਾ । ਬੁਲਾਰੇ ਨੇ ਅੱਗੇ ਕਿਹਾ ਕਿ ਏ. ਟੀ. ਓ. ਬਠਿੰਡਾ, ਉਸਦੇ ਗੰਨਮੈਨ ਗੁਰਾਂਜੀਤ ਸਿੰਘ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਜਾਂਚ ਅਧੀਨ ਹੈ ਅਤੇ ਉਹਨਾਂ ਨੂੰ ਜਾਂਚ ਵਿੱਚ ਸ਼ਾਮਲ ਤਫਤੀਸ਼ ਹੋਣ ਲਈ ਬੁਲਾਇਆ ਗਿਆ ਹੈ ਤਾਂ ਜੋ ਉਹਨਾਂ ਨੂੰ ਸੁਖਪ੍ਰੀਤ ਸਿੰਘ ਵੱਲੋਂ ਕੀਤੇ ਗਏ ਇਕਬਾਲੀਆ ਬਿਆਨ ਸਮੇਤ ਹੋਰ ਸਬੂਤਾਂ ਦੇ ਅਧਾਰ ’ਤੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕੇ। ਬੁਲਾਰੇ ਨੇ ਕਿਹਾ ਕਿ ਇਸ ਜਾਂਚ ਦੇ ਅੱਗੇ ਵਧਣ ਨਾਲ ਹੋਰ ਖੁਲਾਸੇ ਹੋਣ ਦੀ ਉਮੀਦ ਹੈ ।

Advertisement
Advertisement
Advertisement
Advertisement
Scroll to Top