Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:40 am

+91 90915 01313 , +91 90916 01313

punjabbanni@gmail.com
punjabbani@yahoo.com

ਓ. ਬੀ. ਸੀ, ਈ. ਬੀ. ਸੀ ਅਤੇ ਡੀ. ਐਨ. ਟੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ

ਓ. ਬੀ. ਸੀ, ਈ. ਬੀ. ਸੀ ਅਤੇ ਡੀ. ਐਨ. ਟੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ

ਓ. ਬੀ. ਸੀ, ਈ. ਬੀ. ਸੀ ਅਤੇ ਡੀ. ਐਨ. ਟੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ : ਡਾ. ਬਲਜੀਤ ਕੌਰ
ਕਿਹਾ, ਓ. ਬੀ. ਸੀ., ਈ. ਬੀ. ਸੀ. ਅਤੇ ਡੀ. ਐਨ. ਟੀ. ਵਿਦਿਆਰਥੀਆਂ ਲਈ ਪਹਿਲੀ ਵਾਰ ਖੋਲਿਆ ਗਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 5 ਜਨਵਰੀ : ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ.), ਆਰਥਿਕ ਤੌਰ ‘ਤੇ ਪੱਛੜੀਆਂ ਸ਼੍ਰੇਣੀਆਂ (ਈ. ਬੀ. ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ, ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸਾਲ 2024-25 ਲਈ ਪ੍ਰਧਾਨ ਮੰਤਰੀ ਯਸਾਸਵੀ ਯੋਜਨਾ ਦੇ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਓ. ਬੀ. ਸੀ., ਈ. ਬੀ. ਸੀ., ਅਤੇ ਡੀ. ਐਨ. ਟੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੋਲ੍ਹਿਆ ਗਿਆ ਹੈ । ਉਹਨਾਂ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਓ. ਬੀ. ਸੀ., ਈ. ਬੀ. ਸੀ. ਅਤੇ ਡੀ. ਐਨ. ਟੀ. ਵਿਦਿਆਰਥੀਆਂ ਲਈ ਪਹਿਲੀ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਖੋਲਿਆ ਗਿਆ ਹੈ ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਪੋਰਟਲ ਯੋਗ ਵਿਦਿਆਰਥੀਆਂ ਨੂੰ ਅਪਲਾਈ ਕਰਨ, ਸੰਸਥਾਵਾਂ ਦੁਆਰਾ ਸਹੀ ਤਸਦੀਕ, ਅਥਾਰਟੀਆਂ ਦੁਆਰਾ ਪ੍ਰਵਾਨਗੀਆਂ ਅਤੇ ਵਿੱਤੀ ਸਹਾਇਤਾ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾ ਕੇ ਸਕਾਲਰਸ਼ਿਪ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ । ਮੰਤਰੀ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਲਈ 2024-25 ਲਈ ਸਕਾਲਰਸ਼ਿਪ ਪ੍ਰਕਿਰਿਆ ਦੇ ਤਹਿਤ ਮੁਫਤ ਸ਼ਿਪ ਕਾਰਡਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਫਰਵਰੀ, 2025 ਹੈ। ਲੋੜੀਂਦੇ ਸੁਧਾਰਾਂ ਤੋਂ ਬਾਅਦ ਮਨਜ਼ੂਰੀ ਲਈ ਪੂਰੇ ਕੇਸ ਭੇਜਣ ਲਈ ਸੰਸਥਾਵਾਂ ਲਈ ਅੰਤਿਮ ਮਿਤੀ 25 ਫਰਵਰੀ, 2025 ਹੈ ।

ਇਸ ਤੋਂ ਇਲਾਵਾ, ਸਕਾਲਰਸ਼ਿਪ ਲਈ ਲਾਈਨ ਵਿਭਾਗਾਂ/ਪ੍ਰਵਾਨਗੀ ਵਿਭਾਗਾਂ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਪ੍ਰਵਾਨਗੀ ਦੇਣ ਵਾਲੇ ਅਥਾਰਟੀ ਦੀ ਆਖਰੀ 5 ਮਾਰਚ 2025 ਹੈ ।
ਵਜ਼ੀਫੇ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਲਾਈਨ ਵਿਭਾਗਾਂ/ਪ੍ਰਵਾਨਗੀ ਵਿਭਾਗਾਂ ਦੀ ਆਖਰੀ 10 ਮਾਰਚ 2025 ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ, ਲਾਈਨ ਵਿਭਾਗਾਂ/ਪ੍ਰਵਾਨਗੀ ਦੇਣ ਵਾਲੇ ਵਿਭਾਗਾਂ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਮਨਜ਼ੂਰੀ ਦੇਣ ਦੀ ਆਖਰੀ ਮਿਤੀ 5 ਮਾਰਚ, 2025 ਹੈ, ਜਦੋਂ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਲਾਈਨ ਵਿਭਾਗਾਂ ਦੀ ਅੰਤਿਮ ਮਿਤੀ 10 ਮਾਰਚ 2025 ਹੈ ।

ਮੰਤਰੀ ਨੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਆਪਣੀਆਂ ਅਰਜ਼ੀਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਹਨਾਂ ਨੋਡਲ ਅਫਸਰਾਂ ਅਤੇ ਸਾਰੇ ਲਾਗੂ ਕਰਨ ਵਾਲੇ ਵਿਭਾਗਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਅਰਜ਼ੀ ਪ੍ਰਕਿਰਿਆ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਕਰਨ ਵਿੱਚ ਸੰਸਥਾਵਾਂ ਦੀ ਸਹਾਇਤਾ ਲਈ ਸਰਗਰਮ ਕਦਮ ਚੁੱਕਣ ਅਤੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਲਈ ਅਪਲਾਈ ਕਰਵਾਉਣ ਲਈ ਉਪਰਾਲੇ ਕੀਤੇ ਜਾਣ । ਉਨ੍ਹਾਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਸਮੇਂ ਸਿਰ ਫਾਲੋਅਪ ਨੂੰ ਯਕੀਨੀ ਬਣਾਉਣ ।

Advertisement
Advertisement
Advertisement
Advertisement
Scroll to Top