Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 6:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਪੀ. ਐਸ. ਸੀ. ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ

ਪੀ. ਪੀ. ਐਸ. ਸੀ. ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ

ਪੀ. ਪੀ. ਐਸ. ਸੀ. ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ
-ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਵੱਡੇ ਸੁਧਾਰ
ਪਟਿਆਲਾ, 3 ਜਨਵਰੀ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ. ਐਸ. ਸੀ.) ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸ. ਜਤਿੰਦਰ ਸਿੰਘ ਔਲਖ 29 ਜਨਵਰੀ, 2024 ਤੋਂ 3 ਜਨਵਰੀ, 2025 ਤੱਕ ਦਾ ਆਪਣਾ ਕਾਰਜਕਾਲ ਪੂਰਾ ਕਰਕੇ ਅੱਜ ਸੇਵਾਮੁਕਤ ਹੋ ਗਏ ਹਨ। ਆਪਣੀ ਦ੍ਰਿੜ ਅਗਵਾਈ ਅਤੇ ਵਿਹਾਰਕ ਪਹੁੰਚ ਲਈ ਜਾਣੇ ਜਾਂਦੇ ਜਤਿੰਦਰ ਸਿੰਘ ਔਲਖ ਨੇ ਆਪਣੇ ਛੋਟੇ ਪਰ ਪ੍ਰਭਾਵਸ਼ਾਲੀ ਕਾਰਜਕਾਲ ਦੌਰਾਨ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਵੱਡੇ ਸੁਧਾਰ ਕੀਤੇ ਹਨ । ਜ਼ਿਕਰਯੋਗ ਹੈ ਕਿ ਜਤਿੰਦਰ ਸਿੰਘ ਔਲਖ 1990 ਵਿੱਚ ਪੰਜਾਬ ਪੁਲਸ ਵਿੱਚ ਬਤੌਰ ਡੀ. ਐਸ. ਪੀ. ਭਰਤੀ ਹੋਏ ਅਤੇ ਏ. ਡੀ. ਜੀ. ਪੀ. ਦੇ ਅਹੁਦੇ ਤੋਂ ਸੂਬੇ ਦੇ ਖੁਫ਼ੀਆ ਮੁਖੀ ਵਜੋਂ ਸੇਵਾਮੁਕਤ ਹੋਏ। ਆਪਣੇ ਕੈਰੀਅਰ ਦੌਰਾਨ, ਉਨ੍ਹਾਂ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਤੇ ਐਸ. ਬੀ. ਐਸ. ਨਗਰ, ਐਸ. ਏ. ਐਸ. ਨਗਰ, ਰੂਪਨਗਰ, ਅਤੇ ਸੰਗਰੂਰ ਵਰਗੇ ਜ਼ਿਲ੍ਹਿਆਂ ਵਿੱਚ ਐਸ. ਐਸ. ਪੀ. ਸਮੇਤ ਪ੍ਰਮੁੱਖ ਅਹੁਦਿਆਂ ‘ਤੇ ਡਿਊਟੀ ਨਿਭਾਈ ਤੇ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਲਾਗੂ ਕਰਨ ਵਿੱਚ ਵਿਆਪਕ ਤਜਰਬਾ ਹਾਸਲ ਕੀਤਾ । ਆਪਣੇ ਪੂਰੇ ਕੈਰੀਅਰ ਦੌਰਾਨ, ਜਤਿੰਦਰ ਸਿੰਘ ਔਲਖ ਨੇ ਪੰਜਾਬ ਦੀਆਂ ਤਿੰਨੋਂ ਵੱਡੀਆਂ ਸਿਆਸੀ ਪਾਰਟੀਆਂ- ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ- ਦਾ ਆਪੋ-ਆਪਣੇ ਕਾਰਜਕਾਲ ਦੌਰਾਨ ਸਰਕਾਰ ਵਿੱਚ ਵਿਸ਼ਵਾਸ ਕਮਾਇਆ ਅਤੇ ਹਰੇਕ ਪ੍ਰਸ਼ਾਸਨ ਵਿੱਚ ਮੁੱਖ ਭੂਮਿਕਾਵਾਂ ਨਿਭਾਈਆਂ ।
ਪੀ. ਪੀ. ਐਸ. ਸੀ. ਚੇਅਰਮੈਨ ਹੋਣ ਦੇ ਨਾਤੇ, ਜਤਿੰਦਰ ਸਿੰਘ ਔਲਖ ਨੇ ਮਹੱਤਵਪੂਰਨ ਸੁਧਾਰਾਂ ਨੂੰ ਲਾਗੂ ਕੀਤਾ, ਜਿਸ ਵਿੱਚ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀਆਂ ਅਸਾਮੀਆਂ ਦੀ ਭਰਤੀ ਵਾਸਤੇ ਲਈ ਜਾਣ ਵਾਲੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ ਸੀ ਸੈਟ ਦਾ ਪੇਪਰ ਨੂੰ ਕੁਆਲੀਫਾਇੰਗ ਪੇਪਰ ਵਜੋਂ ਲਿਆ ਜਾਣਾ ਅਤੇ ਇਸਨੂੰ ਯੂ. ਪੀ. ਐਸ. ਸੀ. ਦੀ ਤਰਜ਼ ’ਤੇ ਕੀਤਾ ਜਾਣਾ ਸ਼ਾਮਲ ਹੈ । ਇਸ ਨਾਲ ਜਨਰਲ ਸਟੱਡੀਜ਼ ਦੇ ਪੇਪਰ-1 ਵਿੱਚ ਪੰਜਾਬ ਦੇ ਇਤਿਹਾਸ, ਭੂਗੋਲ, ਸੱਭਿਆਚਾਰ ਅਤੇ ਅਰਥ ਵਿਵਸਥਾ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ । ਇਸ ਤਬਦੀਲੀ ਨਾਲ ਪੇਂਡੂ ਤੇ ਪੱਛੜੇ ਖੇਤਰਾਂ ਦੇ ਨੌਜਵਾਨ ਵੀ ਹੁਣ ਮੁਕਾਬਲੇ ਦੀ ਪੀ. ਸੀ. ਐਸ. ਦੀ ਇਸ ਉਚ ਪੱਧਰੀ ਪ੍ਰੀਖਿਆ ਵਿੱਚ ਬੈਠਕੇ ਦੂਜੇ ਪ੍ਰੀਖਿਆਰਥੀਆਂ ਦੇ ਮੁਕਾਬਲੇ ਦੇ ਯੋਗ ਹੋਏ ਹਨ । ਇਹ ਸੁਧਾਰ ਪੰਜਾਬ ਦੀ ਵਿਰਾਸਤ ਨਾਲ ਮਜ਼ਬੂਤਸਬੰਧ ਰੱਖਣ ਵਾਲੇ ਉਮੀਦਵਾਰਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਗੇ । ਜਤਿੰਦਰ ਸਿੰਘ ਔਲਖ ਨੇ ਪੀ. ਸੀ. ਐਸ. ਨੋਟੀਫਿਕੇਸ਼ਨ, ਆਪਣੇ ਦਫਤਰ ਦੇ ਆਖਰੀ ਦਿਨ ਜਾਰੀ ਕੀਤਾ, ਜਿਸ ਵਿੱਚ 322 ਅਸਾਮੀਆਂ ਸ਼ਾਮਲ ਸਨ, ਜੋ ਕਿ ਭਰਤੀ ਪ੍ਰਕਿਰਿਆ ਨੂੰ ਸਮੇਂ ਸਿਰ ਨੇਪਰੇ ਚਾੜਨ ਲਈਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਉਨ੍ਹਾਂ ਦੇ ਕਾਰਜਕਾਲ ਦੌਰਾਨ, ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ 547 ਵਿਅਕਤੀਆਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top