Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:11 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਿਰਜਿਆ ਇਤਿਹਾਸ : ਮਾਕਾ ਟ੍ਰਾਫ਼ੀ ਜਿੱਤਣ ਵਾਲੀ ਦੇਸ਼ ਦੀ ਪਹਿਲੀ ਨਿੱਜੀ ਯੂਨੀਵਰਸਿਟੀ ਬਣੀ ਚੰਡੀਗੜ੍ਹ ਯੂਨੀਵਰਸਿਟੀ

ਦੁਆਰਾ: Punjab Bani ਪ੍ਰਕਾਸ਼ਿਤ :Friday, 03 January, 2025, 07:38 PM

ਸਿਰਜਿਆ ਇਤਿਹਾਸ : ਮਾਕਾ ਟ੍ਰਾਫ਼ੀ ਜਿੱਤਣ ਵਾਲੀ ਦੇਸ਼ ਦੀ ਪਹਿਲੀ ਨਿੱਜੀ ਯੂਨੀਵਰਸਿਟੀ ਬਣੀ ਚੰਡੀਗੜ੍ਹ ਯੂਨੀਵਰਸਿਟੀ
ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਕੌਮਾਂਤਰੀ ਹਾਕੀ ਖਿਡਾਰੀ ਸੰਜੇ ਨੇ ਜਿੱਤਿਆ ਅਰਜੁਨ ਪੁਰਸਕਾਰ
ਰਾਸ਼ਟਰਪਤੀ ਦਰੋਪਦੀ ਮੁਰਮੂ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ 17 ਜਨਵਰੀ 2025 ਨੂੰ “ਮਾਕਾ ਟ੍ਰਾਫ਼ੀ” ਨਾਲ ਕਰਨਗੇ ਸਨਮਾਨਿਤ
ਅਸੀਂ ਭਾਰਤ ਨੂੰ ਖੇਡਾਂ `ਚ ਚੋਟੀ ਦੇ 10 ਦੇਸ਼ਾਂ `ਚ ਦਰਜਾਬੰਦੀ ਸ਼ਾਮਲ ਕਰਨ ਦੇ ਪੀਐੱਮ ਮੋਦੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਾਂ ਵਚਨਬੱਧ : ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ
ਮੋਹਾਲੀ/ਚੰਡੀਗੜ੍ਹ- ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟ੍ਰਾਫ਼ੀ’ (ਮਾਕਾ ਟ੍ਰਾਫ਼ੀ) 2024 ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਇਸਦੇ ਨਾਲ ਹੀ ਚੰਡੀਗੜ੍ਹ `ਵਰਸਿਟੀ ਦੇਸ਼ ਦੀ ਪਹਿਲੀ ਨਿੱਜੀਯੂਨੀਵਰਸਿਟੀ ਬਣ ਗਈ ਹੈ, ਜਿਸ ਨੇ ਇਹ ਟ੍ਰਾਫੀ ਪਹਿਲੀ ਵਾਰ ਆਪਣੇ ਨਾਮ ਕੀਤੀ ਹੈ।ਚੰਡੀਗੜ੍ਹ `ਵਰਸਿਟੀ ਨੇ 12 ਸਾਲਾਂ ਦੇ ਥੋੜੇ ਸਮੇਂ ਵਿਚ ਵੀ ਇਹ ਪ੍ਰਾਪਤੀ ਹਾਸਲ ਕੀਤੀ ਹੈ। ਜੋਕਿ ਚੰਡੀਗੜ੍ਹ `ਵਰਸਿਟੀ ਦੇ ਪ੍ਰਬੰਧਕਾਂ, ਫ਼ੈਕਲਟੀ, ਵਿਦਿਆਰਥੀਆਂ ਤੇ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ।

ਚੰਡੀਗੜ੍ਹ ਯੂਨੀਵਰਸਿਟੀ ਨੂੰ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਇਨਾਮ ਵੰਡ ਸਮਾਗਮ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ 17 ਜਨਵਰੀ 2025 ਨੂੰ ਇਹ ਟ੍ਰਾਫੀ ਨਾਲ ਸਨਮਾਨਿਆ ਜਾਵੇਗਾ। ਯੂਨੀਵਰਸਿਟੀ ਨੂੰ ਮਾਕਾ ਟ੍ਰਾਫ਼ੀ ਨਾਲ 20 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ । ਇਹ ਇਨਾਮ ਹਰ ਸਾਲ ਖੇਡਾਂ `ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਯੂਨੀਵਰਸਿਟੀ ਨੂੰ ਦਿੱਤਾ ਜਾਂਦਾ ਹੈ। ਇਸਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਦੇ ਬੀਏ ਦੇ ਵਿਦਿਆਰਥੀ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸੰਜੇ ਨੂੰ ਇਸ ਸਮਾਗਮ ਮੌਕੇ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਸੰਜੇ 2024 `ਚ ਪੈਰਿਸ ਓਲੰਪਿਕ `ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਵੀ ਹਿੱਸਾ ਸੀ । ਇਸ ਮਹੀਨੇ ਦੇ ਅੰਤ `ਚ ਨੈਸ਼ਨਲ ਸਪੋਰਟਸ ਅਵਾਰਡ ਸਮਾਗਮ ਦੌਰਾਨ ਸੰਜੇ ਸਣੇ ਹੋਰ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਵੇਗਾ । ਚੰਡੀਗੜ੍ਹ ਯੂਨੀਵਰਸਿਟੀ ਦੀ ਇਸ ਜਿੱਤ ਨੇ ਪੰਜਾਬ ਰਾਜ ਲਈ ਵੱਕਾਰੀ ਮਾਕਾ ਟਰਾਫੀ ਬਰਕਰਾਰ ਰੱਖੀ, ਜਿੱਥੇ ਚੰਡੀਗੜ੍ਹ ਯੂਨੀਵਰਸਿਟੀ ਇਸ ਵੱਕਾਰੀ ਟਰਾਫੀ ਦੀ ਜੇਤੂ ਹੈ ਉਥੇ ਹੀ ਐਲਪੀਯੂ ਨੂੰ ਫਸਟ ਰਨਰ ਅੱਪ ਐਲਾਨਿਆ ਗਿਆ ਹੈ ਅਤੇ ਜੀਐਨਡੀਯੂ ਦੂਜੀ ਰਨਰ ਅੱਪ ਰਹੀ ਹੈ ।

ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸਾਲ 2023-24 `ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ `ਚ 134 ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਏਸ਼ੀਅਨ ਖੇਡਾਂ `ਚ ਭਾਰਤ ਵੱਲੋਂ 8 ਸੋਨੇ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ 107 ਤਗਮਿਆਂ ਦੀ ਗਿਣਤੀ `ਚ ਸ਼ਲਾਘਾਯੋਗ ਯੋਗਦਾਨ ਪਾਇਆ ਸੀ। ਏਸਿ਼ਆਈ ਖੇਡਾਂ `ਚ ਭਾਗ ਲੈਣ ਵਾਲੇ 653 ਖਿਡਾਰੀਆਂ ਦੇ ਭਾਰਤੀ ਦਲ `ਚ ਚੰਡੀਗੜ੍ਹ ਯੂਨੀਵਰਸਿਟੀ ਦੇ ਸਭ ਤੋਂ ਵੱਧ 22 ਖਿਡਾਰੀਆਂ ਨੇ ਨੁਮਾਇੰਦਗੀ ਕੀਤੀ ਸੀ । ਇਸ ਤੋਂ ਇਲਾਵਾ ਪਿਛਲੇ ਸਾਲ ਹੋਏ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2024 `ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਯੂ ਨੇ 32 ਸੋਨੇ, 18 ਚਾਂਦੀ ਅਤੇ 21 ਕਾਂਸੀ ਦੇ ਤਗਮਿਆਂ ਨਾਲ 71 ਤਗਮੇ ਜਿੱਤੇ ਸਨ ।

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2024 `ਚ ਖਿਡਾਰੀਆਂ ਨੂੰ ਵਜ਼ੀਫੇ ਲਈ 8.5 ਕਰੋੜ ਰੁਪਏ ਦਾ ਸਾਲਾਨਾ ਬਜਟ ਅਲਾਟ ਕੀਤਾ ਗਿਆ ਸੀ, ਜਿਸ `ਚ 3.84 ਕਰੋੜ ਰੁਪਏ ਦੀ ਮੇਜਰ ਧਿਆਨ ਚੰਦ ਸਕਾਲਰਸਿ਼ਪ ਸਣੇ ਸਾਲਾਨਾ ਵਜ਼ੀਫੇ ਦੇ ਰੂਪ `ਚ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸ਼ਾਮਲ ਹੈ। ਇਸ ਸਮੇਂ ਚੰਡੀਗੜ੍ਹ ਯੂਨੀਵਰਸਿਟੀ `ਚ 562 ਲੜਕੀਆਂ ਸਣੇ 1183 ਵਿਦਿਆਰਥੀ ਵਜ਼ੀਫੇ ਦਾ ਲਾਭ ਲੈ ਰਹੇ ਹਨ। ਚੰਡੀਗੜ੍ਹ ਯੂਨੀਵਰਸਿਟੀ ਆਪਣੇ ਵਿਦਿਆਰਥੀ (ਖਿਡਾਰੀਆਂ) ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਨਾਲ ਉਨ੍ਹਾਂ ਦੀ ਵਿਸ਼ੇਸ਼ ਖੁਰਾਕ, ਖੇਡ ਕਿੱਟਾਂ, ਖੇਡ ਮੁਕਾਬਲੇ ਵਾਲੀਆਂ ਥਾਵਾਂ `ਤੇ ਜਾਣ ਦੇ ਖਰਚੇ, ਕੋਚਿੰਗ ਦੇ ਖਰਚੇ, ਹੋਸਟਲ ਦੀ ਰਿਹਾਇਸ਼ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ।

ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕਿਹਾ, “ਇਹ ਪ੍ਰਾਪਤੀ ਵੱਖ-ਵੱਖ ਖੇਡਾਂ `ਚ ਉੱਤਮਤਾ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਟ੍ਰਾਫ਼ੀ ਖੇਡਾਂ `ਚ ਸਾਡੇ ਸਮਰਪਣ ਅਤੇ ਮਜ਼ਬੂਤ ਵਿਸ਼ਵਾਸ ਨੂੰ ਪ੍ਰਦਰਸਿ਼ਤ ਕਰਦੀ ਹੈ। ਸਾਨੂੰ ਬਹੁਤ ਮਾਣ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਬਹੁਤ ਹੀ ਘੱਟ ਸਮੇਂ ਵਿਚ ਮਾਕਾ ਟ੍ਰਾਫ਼ੀ ਜਿੱਤਣ ਵਾਲੀ ਯੂਨੀਵਰਸਿਟੀ ਬਣ ਗਈ ਹੈ। ਇਹ ਪ੍ਰਾਪਤੀ ਸਾਡੀਆਂ ਅਤਿ-ਆਧੁਨਿਕ ਸਹੂਲਤਾਂ, ਤਜ਼ਰਬੇਕਾਰ ਅਤੇ ਸਮਰਪਿਤ ਫੈਕਲਟੀ ਅਤੇ ਖੇਡਾਰੀਆਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਦੇ ਦ੍ਰਿੜ ਇਰਾਦੇ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਲਈ ਸਾਲ 2024 ਬਹੁਤ ਮਹੱਤਵਪੂਰਨ ਰਿਹਾ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੇਲੋ ਇੰਡੀਆ `ਚ ਓਵਰਆਲ ਜੇਤੂ ਟਰਾਫੀ ਹੀ ਨਹੀਂ ਜਿੱਤੀ ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੇ ਪੈਰਿਸ ਓਲੰਪਿਕ 2024 `ਚ ਦੇਸ਼ ਦੀ ਪ੍ਰਤੀਨਿਧਤਾ ਕੀਤੀ ਸੀ । 2023 ਦੀਆਂ ਏਸ਼ੀਅਨ ਖੇਡਾਂ `ਚ ਵੱਖ-ਵੱਖ ਖੇਡ ਸ਼੍ਰੇਣੀਆਂ `ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਸੀ. ਯੂ. ਦੇ ਵਿਦਿਆਰਥੀਆਂ ਨੇ ਹਾਕੀ, ਬਾਕਸਿੰਗ, ਟੇਬਲ ਟੈਨਿਸ, ਕੁਸ਼ਤੀ, ਤੀਰਅੰਦਾਜ਼ੀ ਅਤੇ ਰਗਬੀ `ਚ ਤਗਮੇ ਜਿੱਤੇ ਹਨ ਅਤੇ ਭਾਰਤ ਦੀ ਸਮੁੱਚੀ ਤਗਮਾ ਸੂਚੀ `ਚ ਵਡਮੁੱਲਾ ਯੋਗਦਾਨ ਪਾਇਆ ਹੈ। ਸੀਯੂ ਦੇ ਵਿਦਿਆਰਥੀ, ਪਵਨ ਕੁਮਾਰ ਸਹਿਰਾਵਤ, ਜੋ ਕਿ ਭਾਰਤੀ ਕਬੱਡੀ ਟੀਮ ਦੇ ਕਪਤਾਨ ਹਨ, ਦੀ ਅਗਵਾਈ `ਚ ਭਾਰਤ ਨੇ 8 ਸਾਲਾਂ ਦੇ ਲੰਬੇ ਵਕਫੇ ਬਾਅਦ ਏਸ਼ੀਅਨ ਖੇਡਾਂ `ਚ ਸੋਨ ਤਗਮਾ ਜਿੱਤ ਕੇ ਇੱਕ ਨਵਾਂ ਇਤਿਹਾਸ ਰਚਿਆ ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਖੇਡਾਂ ਪ੍ਰਤੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਦੌਰਾਨ ਖੇਡਾਂ ਦਾ ਬਜਟ 1643 ਕਰੋੜ ਤੋਂ ਦੁੱਗਣਾ ਹੋ ਕੇ 3442 ਕਰੋੜ ਹੋਇਆ। ਯੁਵਾ ਮਾਮਲਿਆਂ ਅਤੇ ਖੇਡਾਂ ਦੇ ਮੰਤਰਾਲੇ ਲਈ ਬਜਟ ਅਲਾਟਮੈਂਟ `ਚ ਵੀ ਇਨ੍ਹਾਂ ਸਾਲਾਂ ਦੌਰਾਨ ਕਈ ਗੁਣਾ ਵਾਧਾ ਹੋਇਆ ਹੈ, ਜਿਥੇ ਸਾਲ 2004-05 `ਚ ਬਜਟ ਅਲਾਟਮੈਂਟ ਸਿਰਫ਼ 466 ਕਰੋੜ ਰੁਪਏ ਸੀ ਓਥੇ ਹੀ ਇਹ ਵਿੱਤੀ ਸਾਲ 2023-24 ਲਈ 3397.32 ਕਰੋੜ ਰੁਪਏ ਹੋਈ। ਪੀਐਮ ਮੋਦੀ ਨੇ 2018 `ਚ ਸ਼ੁਰੂ ਹੋਏ ਖੇਲੋ ਇੰਡੀਆ ਰਾਹੀਂ ਯੂਨੀਵਰਸਿਟੀਆਂ ਅਤੇ ਸਕੂਲਾਂ `ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਹੇਠਲੇ ਪੱਧਰ ਤੋਂ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ। ਇਸਦੇ ਨਤੀਜੇ ਵਜੋਂ ਯੂਨੀਵਰਸਿਟੀਆਂ ਅਤੇ ਸਕੂਲਾਂ ਤੋਂ ਕੁੱਲ 6000 ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਖੇਡਾਂ ਲਈ ਸਿਖਲਾਈ ਦੇਣ ਲਈ ਚੁਣਿਆ ਗਿਆ। ਪੀਐਮ ਮੋਦੀ ਨੇ ਤਮਗਾ ਜੇਤੂਆਂ ਨੂੰ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ `ਚ ਵਾਧਾ ਕੀਤਾ ਅਤੇ ਹੋਣਹਾਰ ਖਿਡਾਰੀਆਂ ਲਈ ਪੈਨਸ਼ਨ ਵੀ ਸ਼ੁਰੂ ਕੀਤੀ। ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ `ਚ ਇਨਾਮੀ ਰਾਸ਼ੀ 7.5 ਲੱਖ ਰੁਪਏ ਤੋਂ ਵਧਾ ਕੇ 25 ਲੱਖ ਰੁਪਏ ਹੋਈ ਹੈ।”

ਉਨ੍ਹਾਂ ਅੱਗੇ ਕਿਹਾ, “ਦਰੋਣਾਚਾਰੀਆ ਪੁਰਸਕਾਰ `ਚ ਇਨਾਮੀ ਰਾਸ਼ੀ 5 ਲੱਖ ਤੋਂ ਵਧਾ ਕੇ 10 ਲੱਖ, ਅਰਜੁਨ ਪੁਰਸਕਾਰ `ਚ ਇਨਾਮੀ ਰਾਸ਼ੀ 5 ਲੱਖ ਤੋਂ ਵਧਾ ਕੇ 15 ਲੱਖ ਅਤੇ ਧਿਆਨਚੰਦ ਪੁਰਸਕਾਰ `ਚ ਇਨਾਮੀ ਰਾਸ਼ੀ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤੀ ਗਈ ਹੈ । ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ `ਚ ਤਮਗਾ ਜੇਤੂਆਂ ਦੀ ਇਨਾਮੀ ਰਾਸ਼ੀ ਦੁੱਗਣੀ ਕਰ ਦਿੱਤੀ ਗਈ ਹੈ। ਓਲੰਪਿਕ ਤਮਗਾ ਜੇਤੂਆਂ ਲਈ ਇਨਾਮੀ ਰਾਸ਼ੀ `ਚ 50 ਫੀਸਦੀ ਦਾ ਵਾਧਾ ਕੀਤਾ ਗਿਆ ਹੈ । ਹੁਣ ਤਮਗਾ ਜੇਤੂਆਂ ਨੂੰ 75 ਲੱਖ ਤੱਕ ਦਿੱਤੇ ਜਾਂਦੇ ਹਨ। ਏਸ਼ੀਅਨ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਲਈ ਰਾਸ਼ੀ 30 ਲੱਖ ਤੱਕ ਹੈ। ਪਿਛਲੇ ਦਸ ਸਾਲਾਂ ਦੌਰਾਨ ਗੁਜਰਾਤ `ਚ ਬਣੇ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਸਣੇ 16 ਵਿਸ਼ਵ ਪੱਧਰੀ ਸਟੇਡੀਅਮ ਮੋਦੀ ਸਰਕਾਰ ਵੱਲੋਂ ਬਣਾਏ ਗਏ। ਉਨ੍ਹਾਂ ਕਿਹਾ, “ਅਸੀਂ ਸਾਰੇ ਭਾਰਤ ਨੂੰ ਖੇਡਾਂ `ਚ ਚੋਟੀ ਦੇ 10 ਦੇਸ਼ਾਂ `ਚਦਰਜਾਬੰਦੀਸ਼ਾਮਲ ਕਰਨ ਦੇ ਪ੍ਰਧਾਨ ਮੰਤਰੀ ਮੋਦੀ ਜੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ ।



Scroll to Top