Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:40 am

+91 90915 01313 , +91 90916 01313

punjabbanni@gmail.com
punjabbani@yahoo.com

ਆਨਲਾਈਨ ਮਿਲਣੀ ਦੌਰਾਨ ਐਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ

ਆਨਲਾਈਨ ਮਿਲਣੀ ਦੌਰਾਨ ਐਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ

ਆਨਲਾਈਨ ਮਿਲਣੀ ਦੌਰਾਨ ਐਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਚ ਪਹਿਲਕਦਮੀ ‘ਆਨਲਾਈਨ ਐਨ. ਆਰ. ਆਈ. ਮਿਲਣੀ’ ਦੀ ਸ਼ੁਰੂਆਤ ਕੀਤੀ ਹੈ । ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਵਾਸੀ ਪੰਜਾਬੀਆਂ ਦੀਆਂ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ । ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਮਰੀਕਾ, ਕਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫ਼ਰੀਕਾ ਵਿਖੇ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਸਨ, ਜੋ ਪ੍ਰਾਪਰਟੀ, ਨਾਜਾਇਜ਼ ਕਬਜ਼ਿਆਂ ਅਤੇ ਵਿਆਹ ਮਾਮਲਿਆਂ ਨਾਲ ਸੰਬੰਧਤ ਸਨ । ਆਨਲਾਈਨ ਐਨ. ਆਰ.ਆਈ. ਮਿਲਣੀ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਇਸ ਵਿਲੱਖਣ ਸੇਵਾ ਰਾਹੀਂ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਲਗਾਤਾਰ ਨਿਪਟਾਰਾ ਕਰੇਗੀ । ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਹੋਇਆ ਕਰੇਗੀ ।

Advertisement
Advertisement
Advertisement
Advertisement
Scroll to Top