Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼
31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ
ਚੰਡੀਗੜ੍ਹ, 9 ਜਨਵਰੀ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ‘ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਵਿਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਤੋਂ ਇਲਾਵਾ ਬਹੁਤੀ ਸਰਦੀ ਹੋਣ ਕਾਰਣ ਸਕੂਲਾਂ ਦੇ ਛੋਟੇ ਬੱਚੇ ਸਕੂਲ ਆਉਣ ਤੋਂ ਗੁਰੇਜ਼ ਕਰਦੇ ਹਨ । ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸਹੂਲਤ ਲਈ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜ਼ੇ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਗਈ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਧੁੰਦ ਕਾਰਨ ਸਕੂਲੀ ਬੱਸਾਂ ਦੇ ਐਕਸੀਡੈਂਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਇਸ ਲਈ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top