Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:49 pm

+91 90915 01313 , +91 90916 01313

punjabbanni@gmail.com
punjabbani@yahoo.com

ਤਿਰੂਪਤੀ ਭਗਦੜ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਆਂਧਰਾ ਪ੍ਰਦੇਸ਼ ਸਰਕਾਰ ਨੇ ਐਸ. ਪੀ. ਸਣੇ ਤਿੰਨ ਅਧਿਕਾਰੀਆਂ ਦੇ ਕੀਤੇ ਤਬਾਦਲੇ

ਤਿਰੂਪਤੀ ਭਗਦੜ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਆਂਧਰਾ ਪ੍ਰਦੇਸ਼ ਸਰਕਾਰ ਨੇ ਐਸ. ਪੀ. ਸਣੇ ਤਿੰਨ ਅਧਿਕਾਰੀਆਂ ਦੇ ਕੀਤੇ ਤਬਾਦਲੇ

ਤਿਰੂਪਤੀ ਭਗਦੜ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਆਂਧਰਾ ਪ੍ਰਦੇਸ਼ ਸਰਕਾਰ ਨੇ ਐਸ. ਪੀ. ਸਣੇ ਤਿੰਨ ਅਧਿਕਾਰੀਆਂ ਦੇ ਕੀਤੇ ਤਬਾਦਲੇ
ਚੰਡੀਗੜ੍ਹ : ਭਾਰਤ ਦੇਸ਼ ਦੇ ਸੂਬੇ ਆਂਧਰਾ ਪ੍ਰਦੇਸ ਦੀ ਸਰਕਾਰ ਨੇ ਭਗਵਾਨ ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਮਾਮਲੇ ਦੀ ਨਿਆਂਇਕ ਜਾਂਚ ਤੋਂ ਇਲਾਵਾ ਐੱਸ. ਪੀ. ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮੇ ਵੀ ਦਿੱਤੇ ਹਨ, ਇਸ ਦੇ ਨਾਲ ਦੋ ਐੱਫ. ਆਈ. ਆਰ. ਵੀ ਦਰਜ ਕੀਤੀਆਂ ਗਈਆਂ ਹਨ। ਸਰਕਾਰ ਨੇ ਭਗਦੜ ਵਿੱਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਅੱਜ 25-25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲਾਪ੍ਰਵਾਹੀ ਵਰਤਣ ਦੇ ਮਾਮਲੇ ਵਿੱਚ ਡੀ. ਐੱਸ. ਪੀ. ਸਮੇਤ ਦੋ ਅਧਿਕਾਰੀਆਂ ਨੂੰ ਵੀ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਇਡੂ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਨਾਇਡੂ ਨੇ ਹਸਪਤਾਲ ਦਾ ਦੌਰਾ ਕੀਤੇ ਅਤੇ ਉੱਥੇ ਦਾਖ਼ਲ ਪੀੜਤਾਂ ਦਾ ਹਾਲਚਾਲ ਪੁੱਛਿਆ।ਤਿਰੂਪਤੀ ਦੇ ਐੱਮ. ਜੀ. ਐੱਮ. ਸਕੂਲ ਨੇੜੇ ਬੈਰਾਗੀ ਪੱਟੇਡਾ ਵਿੱਚ ਬੁੱਧਵਾਰ ਰਾਤ ਨੂੰ ਦਰਸ਼ਨ’ ਟੋਕਨਾਂ ਦੀ ਵੰਡ ਦੌਰਾਨ ਭਗਦੜ ਮੱਚਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਲਗਪਗ 40 ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਦਾ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਦਾ ਵੀ ਪ੍ਰੋਗਰਾਮ ਹੈ। ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਗਦੜ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਦੁੱਖ ਹੋਇਆ ਕਿ ਤਿਰੂਪਤੀ ਵਿੱਚ ਭਗਦੜ ਕਾਰਨ ਬਹੁਤ ਸਾਰੇ ਸ਼ਰਧਾਲੂਆਂ ਦੀ ਜਾਨ ਚਲੀ ਗਈ। ਰਾਸ਼ਟਰਪਤੀ ਮੁਰਮੂ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦੀ ਹਾਂ। ਘਟਨਾ ਵਿੱਚ ਜਿਊਂਦੇ ਬਚੇ ਇੱਕ ਪੀੜਤ ਨੇ ਕਿਹਾ ਕਿ ਪੰਜ ਮਿੰਟ ਤੱਕ ਉਨ੍ਹਾਂ ਨੂੰ ਜਾਪਿਆ ਜਿਵੇਂ ਹੁਣ ਉਹ ਜਿਊਂਦੇ ਨਹੀਂ ਬਚਣਗੇ।

Advertisement
Advertisement
Advertisement
Advertisement
Scroll to Top