Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਪੰਜਾਬ ਸਰਕਾਰ ਨੇ ਕੀਤਾ ਰੱਦ

‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਪੰਜਾਬ ਸਰਕਾਰ ਨੇ ਕੀਤਾ ਰੱਦ

‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਪੰਜਾਬ ਸਰਕਾਰ ਨੇ ਕੀਤਾ ਰੱਦ
ਚੰਡੀਗੜ੍ਹ : ਕੇਂਦਰ ਸਰਕਾਰ ਦੇ ‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਵਿਚਾਰ ਚਰਚਾ ਕਰਨ ਮਗਰੋਂ ਲਿਖਤੀ ਪੱਤਰ ਲਈ ਹਰੀ ਝੰਡੀ ਦੇ ਦਿੱਤੀ ਸੀ। ਮੁੱਖ ਮੰਤਰੀ ਪੰਜਾਬ ਜਿਨ੍ਹਾਂ ਵਲੋਂ ਕੇਂਦਰੀ ਖਰੜੇ ਨੂੰ ਰੱਦ ਕਰਨ ਦੀ ਗੱਲ ਪਹਿਲਾਂ ਹੀ ਆਖਿਆ ਜਾ ਚੁੱਕਿਆ ਹੈ ਨੂੰ ਕੇਂਦਰ ਵਲੋਂ 10 ਜਨਵਰੀ ਤੱਕ ਕੇਂਦਰੀ ਖੇਤੀ ਮੰਡੀ ਨੀਤੀ ’ਤੇ ਸੁਝਾਅ ਅਤੇ ਟਿੱਪਣੀਆਂ ਭੇਜਣ ਦਾ ਸਮਾਂ ਪ੍ਰਦਾਨ ਕੀਤਾ ਗਿਆ ਸੀ । ਸੂਬਾ ਸਰਕਾਰ ਨੇ ਕੇਂਦਰ ਵੱਲੋਂ ਜਾਰੀ ਖਰੜੇ ਨੂੰ ਪੂਰਨ ਰੂਪ ਵਿਚ ਰੱਦ ਕਰਦਿਆਂ ਕੇਂਦਰੀ ਡਰਾਫ਼ਟ ਕਮੇਟੀ ਦੇ ਕਨਵੀਨਰ ਐੱਸ. ਕੇ. ਸਿੰਘ ਨੂੰ ਪੱਤਰ ਭੇਜ ਦਿੱਤਾ ਹੈ ।
ਪੰਜਾਬ ਸਰਕਾਰ ਨੇ ਪੱਤਰ ’ਚ ਸਪੱਸ਼ਟ਼ ਲਿਖਿਆ ਹੈ ਕਿ ਕੇਂਦਰੀ ਖਰੜਾ 2021 ’ਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ । ਸੂਬਾਈ ਅਧਿਕਾਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੱਤਵੀਂ ਅਨੁਸੂਚੀ-2 ਦੀ ਐਂਟਰੀ 28, ਭਾਰਤੀ ਸੰਵਿਧਾਨ ਦੀ ਧਾਰਾ 246 ਤਹਿਤ ਖੇਤੀਬਾੜੀ ਰਾਜ ਦਾ ਵਿਸ਼ਾ ਹੈ । ਕੇਂਦਰ ਨੂੰ ਅਜਿਹੀ ਨੀਤੀ ਨਾ ਲਿਆਉਣ ਦੀ ਗੱਲ ਕਰਦਿਆਂ ਇਸ ਮਾਮਲੇ ਨੂੰ ਸੂਬੇ ਦੀਆਂ ਲੋੜਾਂ ਤੇ ਜ਼ਰੂਰਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ’ਤੇ ਛੱਡ ਦੇਣ ਲਈ ਕਿਹਾ ਗਿਆ ਹੈ । ਪੱਤਰ ’ਚ ਕਿਹਾ ਗਿਆ ਹੈ ਕਿ ਨਵਾਂ ਖਰੜਾ ਮੰਡੀ ਫ਼ੀਸਾਂ ’ਤੇ ਕੈਪਿੰਗ ਲਾਉਂਦਾ ਹੈ, ਜਿਸ ਨਾਲ ਪੰਜਾਬ ’ਚ ਮੰਡੀਆਂ ਦੇ ਨੈੱਟਵਰਕ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਨੁਕਸਾਨ ਪੁੱਜੇਗਾ। ਪੱਤਰ ’ਚ ਇਹ ਵੀ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਨਵੀਂ ਖੇਤੀ ਮੰਡੀ ਨੀਤੀ ਦੇ ਖਰੜੇ ’ਚ ਠੇਕਾ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਾਈਵੇਟ ਸਾਇਲੋਜ਼ ਨੂੰ ਓਪਨ ਮਾਰਕੀਟ ਯਾਰਡ ਘੋਸ਼ਿਤ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਹੈ। ਪੱਤਰ ’ਚ ਆੜ੍ਹਤੀਆਂ ਦੇ ਕਮਿਸ਼ਨ ਪ੍ਰਭਾਵਿਤ ਹੋਣ ਦੇ ਹਵਾਲੇ ਨਾਲ ਵੀ ਕੇਂਦਰੀ ਖਰੜੇ ਨੂੰ ਰੱਦ ਕੀਤਾ ਗਿਆ ਹੈ। ਕੇਂਦਰੀ ਖੇਤੀ ਮੰਤਰਾਲੇ ਨੇ 25 ਨਵੰਬਰ ਨੂੰ ਇਸ ਨੀਤੀ ਦਾ ਖਰੜਾ ਜਾਰੀ ਕਰਕੇ ਸੂਬਾ ਸਰਕਾਰਾਂ ਤੋਂ 15 ਦਸੰਬਰ ਤੱਕ ਟਿੱਪਣੀਆਂ ਤੇ ਸੁਝਾਅ ਮੰਗੇ ਸਨ ਪ੍ਰੰਤੂ ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਜਨਵਰੀ ਤੱਕ ਦਾ ਸਮਾਂ ਲਿਆ ਸੀ। ਪੰਜਾਬ ਸਰਕਾਰ ਨੇ ਇਤਰਾਜ਼ ਕੀਤਾ ਹੈ ਕਿ ਇਸ ਖਰੜੇ ਨਾਲ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਹੋਵੇਗੀ ਅਤੇ ਖੇਤੀ ’ਚ ਠੇਕਾ ਪ੍ਰਣਾਲੀ ਨੂੰ ਉਤਸ਼ਾਹਿਤ ਕੀਤਾ ਜਾਵੇ। ਸਰਕਾਰ ਨੇ ਕਿਹਾ ਹੈ ਕਿ ਸਾਇਲੋਜ਼ ਨੂੰ ਓਪਨ ਮਾਰਕੀਟ ਯਾਰਡ ਘੋਸ਼ਿਤ ਕਰਨਾ ਅਤੇ ਮੰਡੀ ਫੀਸਾਂ ਉੱਤੇ ਅਸਰ ਪਵੇਗਾ। ਇਸ ਨੀਤੀ ਨਾਲ ਆੜ੍ਹਤੀਆਂ ਨੂੰ ਦਿੱਤੇ ਜਾਂਦਾ ਕਮਿਸ਼ਨ ਖਤਮ ਹੋ ਜਾਵੇਗਾ ।

Advertisement
Advertisement
Advertisement
Advertisement
Scroll to Top