Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰੇ : ਫਰੰਟ

ਪੰਜਾਬ ਸਰਕਾਰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰੇ : ਫਰੰਟ

ਪੰਜਾਬ ਸਰਕਾਰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰੇ : ਫਰੰਟ
ਪਟਿਆਲਾ : ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰ ਸ਼ਰਮਾ ਕੌਰਜੀਵਾਲਾ ਅਤੇ ਜਿਲ੍ਹਾ ਪ੍ਰਧਾਨ ਭੂਸ਼ਣ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਬ੍ਰਾਹਮਣ ਸਮਾਜ ਵੈਲਫੇਅਰ ਪੰਜਾਬ, ਵੱਖਵੱਖ ਬ੍ਰਾਹਮਣ ਸਭਾਵਾਂ ਅਤੇ ਸਮੂਹ ਬ੍ਰਾਹਮਣ ਸਮਾਜ ਵਲੋਂ ਲੰਮਾ ਸੰਘਰਸ਼ ਕਰਕੇ ਕਾਂਗਰਸ ਸਰਕਾਰ ਸਮੇਂ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੁਆਰਾ ਬ੍ਰਾਹਮਣ ਭਲਾਈ ਬੋਰਡ ਪੰਜਾਬ ਬਣਾਇਆ ਗਿਆ। ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਭੰਗ ਕਰ ਦਿੱਤਾ । ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ ਵੱਲੋਂ ਪਿਛਲੇ ਸਮੇਂ ਸੰਸਕ੍ਰਿਤ ਭਾਸ਼ਾ ਨੂੰ ਪੀ.ਟੈਟ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ ਜ਼ੋ ਕਿ ਆਪ ਜੀ ਦੀ ਪੰਜਾਬ ਸਰਕਾਰ ਵਲੋਂ ਇਸ ਮੰਗ ਨੂੰ ਪੂਰਾ ਕਰਕੇ ਸ਼ਲਾਘਾਯੋਗ ਕੰਮ ਕੀਤਾ ਗਿਆ। ਅਸੀਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਨੂੰ ਅਪੀਲ ਕਰਦੇ ਹਾਂ ਕਿ ਬੜੀ ਮਿਹਨਤ ਅਤੇ ਸੰਘਰਸ਼ ਕਰਕੇ ਬ੍ਰਾਹਮਣ ਸਮਾਜ ਦੀ ਭਲਾਈ ਲਈ ਬਣਾਏ ਗਏ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਮੁੜ ਰਿਵਾਇਵ ਕੀਤਾ ਜਾਵੇ। ਅਸ਼ਵਨੀ ਭਾਸਕਰ ਸ਼ਾਸ਼ਤਰੀ ਸਪੌਕਸਮੈਂਨ ਸੰਯੁਕਤ ਬ੍ਰਾਹਮਣ ਮੋਰਚਾ ਨੇ ਪੰਜਾਬ ਦੀਆਂ ਸਮੂੰਹ ਬ੍ਰਾਹਮਣ ਸਭਾਵਾਂ ਅਤੇ ਬ੍ਰਾਹਮਣ ਸਮਾਜ ਨੂੰ ਅਪੀਲ ਕੀਤੀ ਹੈ ਕਿ ਆਓ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਇੱਕ ਮੰਚ ਤੇ ਇਕੱਠੇ ਹੋ ਕੇ ਸੰਘਰਸ਼ ਲਈ ਲਾਮਬੰਦ ਹੋਈਏ ।

Advertisement
Advertisement
Advertisement
Advertisement
Scroll to Top