Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:49 pm

+91 90915 01313 , +91 90916 01313

punjabbanni@gmail.com
punjabbani@yahoo.com

ਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰ

ਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰ

ਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰ
ਮੁੰਬਈ : ਭਾਰਤ ਦੇ ਦਿਲ ਮੰਨੇ ਜਾਂਦੇ ਸ਼ਹਿਰ ਮੁੰਬਈ ਵਿਖੇ ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਜਿਨ੍ਹਾਂ ਦੇ ਘਰੋਂ 1 ਲੱਖ ਰੁਪਏ ਦੀ ਕੀਮਤ ਵਾਲੀ ਹੀਰੇ ਦੀ ਕੰਨਾਂ ਦੀ ਵਾਲੀ, 35000 ਰੁਪਏ ਨਕਦ ਅਤੇ 500 ਅਮਰੀਕੀ ਡਾਲਰ ਚੋਰੀ ਕਰਨ ਦੇ ਮਾਮਲੇ ਵਿੱਚ ਇੱਕ 37 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਜਾਣਕਾਰੀ ਬੁੱਧਵਾਰ ਨੂੰ ਪੁਲੀਸ ਨੇ ਦਿੱਤੀ ਹੈ । ਪੁਲਸ ਅਧਿਕਾਰੀ ਨੇ ਉਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਸਮੀਰ ਅੰਸਾਰੀ ਨੂੰ 28 ਦਸੰਬਰ ਤੋਂ 5 ਜਨਵਰੀ ਦੇ ਵਿਚਕਾਰ ਖਾਰ ਖੇਤਰ ਵਿੱਚ ਢਿੱਲੋਂ ਦੇ ਫਲੈਟ ਦਾ ਰੰਗ-ਰੋਗ਼ਨ ਕਰਨ ਲਈ ਰੱਖਿਆ ਗਿਆ ਸੀ, ਜਿਸ ਦੌਰਾਨ ਉਸ ਨੇ ਇਕ ਖੁੱਲ੍ਹੀ ਅਲਮਾਰੀ ਦੇਖ ਕੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ । ਅੰਸਾਰੀ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ।ਅਧਿਕਾਰੀ ਨੇ ਕਿਹਾ ਕਿ ਉਸ ਨੇ ਫਲੈਟ ਨੂੰ ਪੇਂਟ ਕਰਨ ਵਾਲੀ ਟੀਮ ਵਿਚ ਸ਼ਾਮਲ ਆਪਣੇ ਹੋਰ ਸਾਥੀਆਂ ਨੂੰ ਪਾਰਟੀ ਦੇਣ ਲਈ 9,000 ਰੁਪਏ ਖਰਚ ਕੀਤੇ, ਪਰ ਪੁਲੀਸ ਨੇ ਉਸ ਕੋਲੋਂ 25 ਹਜ਼ਾਰ ਰੁਪਏ ਨਕਦ, 500 ਅਮਰੀਕੀ ਡਾਲਰ ਅਤੇ ਹੀਰੇ ਦੀ ਕੰਨਾਂ ਦੀ ਵਾਲੀ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕਰ ਲਈ। ਚੋਰੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਢਿੱਲੋਂ ਦਾ ਪੁੱਤਰ ਅਨਮੋਲ 5 ਜਨਵਰੀ ਨੂੰ ਦੁਬਈ ਤੋਂ ਵਾਪਸ ਘਰ ਆਇਆ, ਜਿਸ ਤੋਂ ਬਾਅਦ ਉਸ ਦੇ ਮੈਨੇਜਰ ਸੰਦੇਸ਼ ਚੌਧਰੀ ਨੇ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਈ । ਫ਼ਿਲਮ ‘ਨੂਰੀ’ ਲਈ ਨਾਮ ਕਮਾਉਣ ਵਾਲੀ ਅਦਾਕਾਰਾ ਪੂਨਮ ਢਿੱਲੋਂ ਉਂਝ ਜਿ਼ਆਦਾਤਰ ਆਪਣੇ ਜੁਹੂ ਵਾਲੇ ਘਰ ਵਿੱਚ ਰਹਿੰਦੀ ਹੈ । ਉਸ ਦਾ ਪੁੱਤਰ ਕਈ ਵਾਰ ਖਾਰ ਸਥਿਤ ਇਸ ਫਲੈਟ ਵਿੱਚ ਰਹਿੰਦਾ ਹੈ । ਅਧਿਕਾਰੀ ਨੇ ਦੱਸਿਆ ਕਿ ਅੰਸਾਰੀ ਨੂੰ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top