ਅਮਰੀਕਾ ਦੇ ਲਾਸ ਏਂਜਲਸ `ਚ ਲੱਗੀ ਭਿਆਨਕ ਅੱਗ; 2 ਦੀ ਹੋਈ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Thursday, 09 January, 2025, 09:33 AM
ਅਮਰੀਕਾ ਦੇ ਲਾਸ ਏਂਜਲਸ `ਚ ਲੱਗੀ ਭਿਆਨਕ ਅੱਗ; 2 ਦੀ ਹੋਈ ਮੌਤ
ਅਮਰੀਕਾ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲਾਂ `ਚ ਭਿਆਨਕ ਅੱਗ ਲੱਗਣ ਤੋਂ ਬਾਅਦ ਜੋ ਹੁਣ ਸ਼ਹਿਰ ਵੱਲ ਤੇਜ਼ੀ ਨਾਲ ਫੈਲ ਰਹੀ ਹੈ ਵਿਚ ਦੋ ਜਣਿਆਂ ਦੀ ਮੌਤ ਹੋ ਚੁੱਕੀ ਹੈ । ਇਥ ਹੀ ਬਸ ਨਹੀਂ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਵੀ ਗਿਆ ਹੈ । ਇਸ ਅੱਗ ਨਾਲ ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਇਮਾਰਤਾਂ ਪ੍ਰਭਾਵਿਤ ਹੋ ਚੁੱਕੀਆਂ ਹਨ। ਇਸ ਹਾਦਸੇ ਦੀਆਂ ਭਿਆਨਕ ਤਸਵੀਰਾਂ ਲਾਸ ਏਂਜਲਸ ਤੋਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਅੱਗ ਲੱਗਣ ਕਾਰਨ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ । ਹਵਾ ਕਾਰਨ ਅੱਗ ਹੋਰ ਤੇਜ਼ੀ ਨਾਲ ਫੈਲ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੀ ਘਟਨਾ ਸਭ ਤੋਂ ਪਹਿਲਾਂ ਮੰਗਲਵਾਰ (7 ਜਨਵਰੀ) ਨੂੰ ਸਾਹਮਣੇ ਆਈ ਸੀ, ਜੋ ਉਦੋਂ ਤੋਂ ਤੇਜ਼ੀ ਨਾਲ ਫੈਲ ਰਹੀ ਹੈ ।