Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 6:45 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
-ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ, ਪੇਟ ਦਾ ਕੀਤਾ ਅਲਟਰਾਸਾਊਂਡ
ਢਾਬੀ ਗੁੱਜਰਾਂ/ਪਟਿਆਲਾ, 9 ਜਨਵਰੀ : ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਕੁਮਾਰ ਰਾਹੁਲ ਨੇ ਅੱਜ ਖਨੌਰੀ ਬਾਰਡਰ ‘ਤੇ ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਥੇ ਬਣਾਏ ਐਮਰਜੈਂਸੀ ਹਸਪਤਾਲ ਦਾ ਦੌਰਾ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਡਾ. ਨਾਨਕ ਸਿੰਘ, ਡੀ. ਆਰ. ਐਮ. ਈ. ਅਵਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਵੀ ਮੌਜੂਦ ਸਨ । ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਡਾਇਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ ਨੇ ਦਸਿਆ ਕੇ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਪੇਟ ਦਾ ਅਲਟਰਾਸਾਊਂਡ ਕੀਤਾ । ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਉੱਘੇ ਕਿਸਾਨ ਆਗੂ ਦੀ ਸਿਹਤ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਕੀਤੀ ਗਈ ਹੈ । ਇਹ ਵੀ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ ‘ਤੇ 24 ਘੰਟੇ ਡਿਊਟੀ ‘ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ. ਐੱਲ. ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top