Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:13 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ
ਪਟਿਆਲਾ, 11 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਚਾਈਨਾ ਡੋਰ ਦੀ ਖਰੀਦ ਅਤੇ ਵਰਤੋਂ ‘ਤੇ ਅਤੇ ਦੁਕਾਨਾਂ/ਸਟੋਰਾਂ/ਘਰਾਂ ਆਦਿ ਵਿੱਚ ਚਾਈਨਾ ਡੋਰ ਸਟੋਕ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 9 ਜੁਲਾਈ 2025 ਤੱਕ ਜਾਰੀ ਰਹਿਣਗੇ । ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫ਼ੀ ਮਜਬੂਤ ਹੁੰਦੀ ਹੈ । ਜਿਸ ਤੇ ਪਤੰਗ ਉਡਾਉਣ ਵਾਲਿਆ ਦੇ ਹੱਥ ਅਤੇ ਉਗਲਾਂ ਕੱਟਣ, ਸਾਈਕਲ ਅਤੇ ਸਕੂਟਰ/ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ । ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ ।

Advertisement
Advertisement
Advertisement
Advertisement
Scroll to Top