Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:15 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੁਰਸ਼ਾਂ ਦੀ ਅੰਡਰ-23 ਸਟੇਟ ‘ਏ’ ਟਰੌਫੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 11 January, 2025, 12:06 PM

ਪੁਰਸ਼ਾਂ ਦੀ ਅੰਡਰ-23 ਸਟੇਟ ‘ਏ’ ਟਰੌਫੀ
ਪੰਜਾਬ ਨੇ ਗੁਜਰਾਤ ਨੂੰ 56 ਰਨ ਨਾਲ ਹਰਾ ਕੇ ਪ੍ਰਤਿ਷ਠਿਤ ਖਿਤਾਬ ਜਿੱਤਿਆ
ਕਪਤਾਨ ਉਦਯ ਸਾਹਰਣ ਦਾ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ
ਪੀਸੀਏ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪੰਜਾਬ ਦੀ ਜੇਤੂ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ, 11 ਜਨਵਰੀ : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਰਸ਼ਾਂ ਦੀ ਅੰਡਰ-23 ਸਟੇਟ ‘ਏ’ ਟਰੌਫੀ ਦੇ ਫਾਈਨਲ ਵਿੱਚ ਗੁਜਰਾਤ ਨੂੰ 56 ਰਨ ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕਰ ਲਿਆ । ਇਹ ਫੈਸਲਾ ਕੁਨ ਮੈਚ ਕੋਲਕਾਤਾ ਦੇ ਜੇ.ਯੂ. ਸੈਕੰਡ ਕੈਂਪਸ, ਸਾਲਟ ਲੇਕ ਵਿੱਚ ਖੇਡਿਆ ਗਿਆ, ਜਿੱਥੇ ਪੀ. ਸੀ. ਏ. ਨੇ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 317 ਰਨ ਦਾ ਵਿਸ਼ਾਲ ਲਕਸ਼ ਖੜਾ ਕੀਤਾ। ਹਰਨੂਰ ਸਿੰਘ ਨੇ ਸ਼ਾਨਦਾਰ ਸੈਂਚੁਰੀ ਲਗਾਉਂਦਿਆਂ 103 ਗੇਂਦਾਂ ‘ਤੇ 100 ਰਨ ਬਣਾਏ, ਜਿਸ ਵਿੱਚ 10 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਕਪਤਾਨ ਉਦਯ ਸਾਹਰਣ ਨੇ ਕਮਾਲ ਦੀ ਕਪਤਾਨੀ ਪਾਰੀ ਖੇਡਦਿਆਂ 75 ਗੇਂਦਾਂ ‘ਤੇ 59 ਰਨ ਜੋੜੇ, ਜਿਸ ਵਿੱਚ 3 ਚੌਕੇ ਅਤੇ 2 ਛੱਕੇ ਸਨ । ਰਿਧਮ ਸਤਯਵਾਨ ਨੇ 39 ਗੇਂਦਾਂ ‘ਤੇ 68 ਰਨ ਦੀ ਤੂਫਾਨੀ ਪਾਰੀ ਖੇਡਦੇ ਹੋਏ 5 ਚੌਕੇ ਅਤੇ 3 ਛੱਕੇ ਲਗਾਏ । ਜਵਾਬ ਵਿੱਚ, ਗੁਜਰਾਤ ਦੀ ਟੀਮ ਨੇ ਡਟ ਕੇ ਮੁਕਾਬਲਾ ਕੀਤਾ ਪਰ 261 ਰਨਾਂ ‘ਤੇ ਆਲ ਆਉਟ ਹੋ ਗਈ । ਪੀ. ਸੀ. ਏ. ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਹੋਰ ਅਧਿਕਾਰੀਆਂ ਨੇ ਟੀਮ, ਕੋਚ ਅਤੇ ਸਹਾਇਕ ਸਟਾਫ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਇਸਨੂੰ ਐਸੋਸੀਏਸ਼ਨ ਲਈ ਇੱਕ ਮਹੱਤਵਪੂਰਨ ਉਪਲਬਧੀ ਕਰਾਰ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਇਹ ਜਿੱਤ ਨੌਜਵਾਨ ਕ੍ਰਿਕਟਰਾਂ ਨੂੰ ਖੇਡ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਸ਼੍ਰੇਸ਼ਠਤਾ ਪ੍ਰਾਪਤ ਕਰਨ ਲਈ ਪ੍ਰੇਰਨਾ ਦੇਵੇਗੀ । ਇਹ ਸ਼ਾਨਦਾਰ ਜਿੱਤ ਨਾਂ ਹੀ ਪੀਸੀਏ ਦੀ ਮਹਾਨਤਾ ਨੂੰ ਦਰਸਾਉਂਦੀ ਹੈ, ਬਲਕਿ ਉਭਰਦੇ ਹੋਏ ਨੌਜਵਾਨ ਖਿਡਾਰੀਆਂ ਲਈ ਇੱਕ ਮਾਪਦੰਡ ਵੀ ਸਥਾਪਿਤ ਕਰਦੀ ਹੈ।



Scroll to Top