Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਹਿਸਟਰੀ ਕਾਂਗਰਸ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਹਿਸਟਰੀ ਕਾਂਗਰਸ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਹਿਸਟਰੀ ਕਾਂਗਰਸ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ
ਪਟਿਆਲਾ, 11 ਜਨਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਹਿਸਟਰੀ ਕਾਂਗਰਸ ਦੇ 83ਵੇਂ ਸਾਲਾਨਾ ਇਜਲਾਸ ਦੇ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਇਸ ਸਮਾਗਮ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਵਾਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ 150 ਤੋਂ ਵੱਧ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਇੰਡੀਅਨ ਹਿਸਟਰੀ ਕਾਂਗਰਸ ਮੌਕੇ ਤਿਆਰ ਕਰਵਾਈ ਵਿਸ਼ੇਸ਼ ਕਿੱਟ ਨਾਲ ਸਨਮਾਨਿਤ ਕੀਤਾ ਗਿਆ । ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਰੱਖੇ ਇਸ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਸ਼ਿਰਕਤ ਕੀਤੀ । ਉਨ੍ਹਾਂ 83ਵੇਂ ਸੈਸ਼ਨ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਪ੍ਰੋ. ਇਦਰੀਸ ਅਤੇ ਉਸਦੀ ਟੀਮ ਦੀ ਸ਼ਲਾਘਾ ਕੀਤੀ ਅਤੇ ਪ੍ਰੋ. ਇਦਰੀਸ ਨੂੰ ਇੰਡੀਅਨ ਹਿਸਟਰੀ ਕਾਂਗਰਸ ਦਾ ਕਾਰਜਕਾਰੀ ਮੈਂਬਰ ਬਣਨ ਲਈ ਵੀ ਵਧਾਈ ਦਿੱਤੀ।
ਇਸ ਮੌਕੇ ਪੁੱਜੇ ਹੋਰ ਪਤਵੰਤੇ ਮਹਿਮਾਨਾਂ ਵਿੱਚ ਪ੍ਰੋ. ਡੀ. ਐਸ. ਢਿਲੋਂ ਸਾਬਕਾ ਚੇਅਰਮੈਨ ਪੀ. ਐਸ. ਈ. ਬੀ., ਪ੍ਰੋ. ਜਸਵਿੰਦਰ ਸਿੰਘ ਬਰਾੜ, ਡਾਇਰੈਕਟਰ, ਪਲੈਨਿੰਗ ਅਤੇ ਮੋਨੀਟਰਿੰਗ, ਪ੍ਰੋ. ਦਵਿੰਦਰ ਕੁਮਾਰ ਮਦਾਨ, ਡੀਨ ਅੰਤਰਰਾਸ਼ਟਰੀ ਵਿਦਿਆਰਥੀ, ਡਾ. ਧਨਦੀਪ ਸਿੰਘ, ਡਾ. ਕੇਵਲ ਕ੍ਰਿਸ਼ਨ, ਮੁਖੀ ਸੁਰੱਖਿਆ ਅਤੇ ਰਣਨੀਤੀ ਅਧਿਐਨ, ਡਾ. ਕਰਮਜੀਤ ਕੌਰ ਮਲਹੋਤਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਹੋਰ ਫੈਕਲਟੀ ਮੈਂਬਰ ਸ਼ਾਮਿਲ ਸਨ । ਇੰਡੀਅਨ ਹਿਸਟਰੀ ਕਾਂਗਰਸ ਦੇ 83ਵੇਂ ਸੈਸ਼ਨ ਦੇ ਸਥਾਨਕ ਸਕੱਤਰ ਪ੍ਰੋ. ਮੁਹੰਮਦ ਇਦਰੀਸ ਨੇ ਫੈਕਲਟੀ ਮੈਂਬਰਾਂ, ਰਿਸਰਚ ਸਕਾਲਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ । ਅੰਤ ਵਿੱਚ ਡਾ. ਕਰਮਜੀਤ ਕੌਰ ਮਲਹੋਤਰਾ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top