Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਨੇਤਾ ਜੀ ਸੁਭਾਸ਼ ਚੰਦਰ ਬ'ਸ ਦਾ ਜਨਮ ਦਿਹਾੜਾ 23 ਜਨਵਰੀ ਨੂੰ ਫਰੀਦਕੋਟ ਵਿਖੇ ਮਨਾਇਆ ਜਾਵੇਗਾ : ਧਨੇਠਾ , ਖੁਰਾਨਾ

ਨੇਤਾ ਜੀ ਸੁਭਾਸ਼ ਚੰਦਰ ਬ'ਸ ਦਾ ਜਨਮ ਦਿਹਾੜਾ 23 ਜਨਵਰੀ ਨੂੰ ਫਰੀਦਕੋਟ ਵਿਖੇ ਮਨਾਇਆ ਜਾਵੇਗਾ : ਧਨੇਠਾ , ਖੁਰਾਨਾ

ਨੇਤਾ ਜੀ ਸੁਭਾਸ਼ ਚੰਦਰ ਬ’ਸ ਦਾ ਜਨਮ ਦਿਹਾੜਾ 23 ਜਨਵਰੀ ਨੂੰ ਫਰੀਦਕੋਟ ਵਿਖੇ ਮਨਾਇਆ ਜਾਵੇਗਾ : ਧਨੇਠਾ , ਖੁਰਾਨਾ
ਪਟਿਆਲਾ : ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਜ਼ਿਲ੍ਹਾ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਅੱਜ ਬਲਾਕ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ ਹੇਠ ਸੈਕਟਰੀ ਰਾਜਵੀਰ ਸਿੰਘ ਜੀ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਜ਼ਿਲ੍ਹਾ ਸੈਕਟਰੀ ਸੁਖਵਿੰਦਰ ਸਿੰਘ ਖੁਰਾਨਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਮੀਟਿੰਗ ਵਿਚ ਦੱਸਿਆ ਗਿਆ ਕਿ ਸੰਸਥਾ ਵੱਲੋਂ ਹਰ ਸਾਲ ਦੀ ਤਰਾਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸੁਬਾ ਪੱਧਰੀ ਸਮਾਗਮ ਫਰੀਦਕੋਟ ਵਿਖੇ 23 ਜਨਵਰੀ ਨੂੰ ਮਨਾਇਆ ਜਾਵੇਗਾ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚੋਂ ਫਰੀਡਮ ਫਾਈਟਰ ਪਰਿਵਾਰ ਸ਼ਾਮਲ ਹੋਣਗੇ । ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਨੇ ਦੱਸਿਆ ਕਿ ਸਰਕਾਰ ਦੇ ਤਿੰਨ ਸਾਲ ਪੁਰੇ ਹੋ ਜਾਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜੇ ਤੱਕ ਫਰੀਡਮ ਫਾਈਟਰ ਪਰਿਵਾਰਾਂ ਨੂੰ ਨਾਂ ਮੀਟਿੰਗ ਦਿੱਤੀ ਹੈ ਅਤੇ ਨਾ ਹੀ ਕੋਈ ਮੰਗਾਂ ਮੰਨੀਆਂ ਹਨ । ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲਿਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 23 ਮਾਰਚ ਨੂੰ ਖਟਕੜ ਕਲਾਂ ਤੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿਮੇਵਾਰੀ ਸਰਕਾਰ ਦੀ ਹੋਵੇਗੀ । ਇਸ ਬਾਬਤ ਡੀ. ਸੀ. ਦਫਤਰ ਵਿਖੇ ਫਰੀਡਮ ਫਾਈਟਰ ਪ੍ਰੀਵਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਜੀ. ਏ. ਟੂ. ਡੀ. ਸੀ. ਪਟਿਆਲਾ ਮੈਡਮ ਰਿਚਾ ਗੋਇਲ ਨਾਲ ਮੀਟਿੰਗ ਕਰਕੇ ਜੱਥੇਬੰਦੀ ਵੱਲੋਂ ਮੰਗ ਪੱਤਰ ਸੌਂਪਿਆ ਗਿਆ । ਜ਼ਿਲ੍ਹਾ ਸੈਕਟਰੀ ਸੁਖਵਿੰਦਰ ਸਿੰਘ ਖੁਰਾਨਾ ਨੇ ਦੱਸਿਆ ਕਿ 23 ਜਨਵਰੀ ਵਾਲੇ ਸਮਾਗਮ ਵਿੱਚ ਜ਼ਿਲ੍ਹਾ ਪਟਿਆਲਾ ਤੋਂ ਵੱਧ ਤੋਂ ਵੱਧ ਮੈਂਬਰਾਂ ਦੀ ਫਰੀਦਕੋਟ ਵਿਖੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ । ਮੀਟਿੰਗ ਵਿੱਚ ਹਾਜ਼ਰ ਹੋਏ ਮੈਂਬਰ ਬਲਾਕ ਖਜਾਨਚੀ ਜਰਨੈਲ ਸਿੰਘ,ਲਖਵੀਰ ਸਿੰਘ, ਰਣਧੀਰ ਸਿੰਘ, ਅਨਿਲ ਕੁਮਾਰ, ਰਛਪਾਲ ਸਿੰਘ ਬਾਗੀ, ਬਲਜੀਤ ਸਿੰਘ ਮਾਡੋਲੀ,ਸਵਰਨ ਸਿੰਘ, ਜਸਵੰਤ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top