Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:07 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕੀਤੀ ਕਿਸਾਨ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕੀਤੀ ਕਿਸਾਨ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕੀਤੀ ਕਿਸਾਨ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਖਨੌਰੀ ਬਾਰਡਰ : ਪੰਜਾਬ ਦੇ ਜਿ਼ਲਾ ਸੰਗਰੂਰ ਦੇ ਖਨੌਰੀ ਬਾਰਡਰ ਵਿਖੇ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਨਵਾਬ ਸਿੰਘ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ । ਉਨ੍ਹਾਂ ਦੁਆ ਕੀਤੀ ਕਿ ਉਹ ਜਲਦੀ ਠੀਕ ਹੋ ਜਾਣ । ਨਵਾਬ ਸਿੰਘ ਨੇ ਕਿਹਾ ਕਿ ਡੱੱਲੇਵਾਲ ਜਦੋਂ ਚਾਹੰੁਣਗੇ ਅਸੀਂ ਹਾਜ਼ਰ ਹੋ ਜਾਵਾਂਗੇ । ਨਵਾਬ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਕੇਂਦਰ ਨਾਲ ਸਿੱਧੀ ਗੱਲ ਕਰਨ ਦਾ ਅਧਿਕਾਰ ਨਹੀਂ ਹੈ ।
ਕਮੇਟੀ ਨੇ ਇਸ ਮੌਕੇ ਕਿਹਾ ਕਿ ਅਸੀਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਇਲਾਜ ਲੈਣ ਦੀ ਜਿਥੇ ਬੇਨਤੀ ਕੀਤੀ ਹੈ, ਉਥੇ ਹੀ ਅਸੀਂ ਅਰਦਾਸ ਵੀ ਕਰਦੇ ਹਾਂ ਕਿ ਕਿਸਾਨ ਨੇਤਾ ਡੱਲੇਵਾਲ ਦੀ ਸਿਹਤ ਬਿਲਕੁੱਲ ਠੀਕ ਰਹੇ । ਉਨ੍ਹਾਂ ਕਿਹਾ ਕਿ ਕਮੇਟੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ ਤੇ ਇਸ ਸਮੱਸਿਆ ਦਾ ਹੱਲ ਗੱਲਬਾਤ ਨਾਲ ਹੀ ਹੱਲ ਹੋ ਸਕੇਗਾ ।
ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਅਗਵਾਈ ਕਰ ਰਹੇ ਨਵਾਬ ਸਿੰਘ ਨੇ ਕਿਹਾ ਕਿ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਤੇ ਸ਼ੁਰੂਆਤੀ ਮੁੱਦਿਆਂ ਨੰੁ ਅਦਾਲਤ ਦੇ ਸਾਹਮਣੇ ਰੱਖਿਆ ਵੀ ਗਿਆ ਹੈ ਪਰ ਅਜੇ ਤੱਕ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਰਿਪੋਰਟ ਸੌਂਪ ਦਿੱਤੀ ਜਾਵੇਗੀ ਤੇ ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ । ਉਨ੍ਹਾਂ ਕਿਹਾ ਕਿ ਇਸ ਮੁੱਦੇ `ਤੇ ਨਵੀਂ ਮੀਟਿੰਗ ਹੋਵੇਗੀ ਤੇ ਕਮੇਟੀ ਉਸਾਰੂ ਪੁਲ ਬਣਾਏਗੀ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ ।

Advertisement
Advertisement
Advertisement
Advertisement
Scroll to Top