Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:36 pm

+91 90915 01313 , +91 90916 01313

punjabbanni@gmail.com
punjabbani@yahoo.com

ਨਕਸਲੀਆਂ ਦੇ ਬਾਰੂਦੀ ਸੁਰੰਗ ਵਿੱਚ ਧਮਾਕਾ ਕਰਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾਉਣ ਨਾਲ ਅੱਠ ਜਵਾਨਾਂ ਸਣੇ ਨੌਂ ਵਿਅਕਤੀਆਂ ਦੀ ਹੋਈ ਮੌਤ

ਨਕਸਲੀਆਂ ਦੇ ਬਾਰੂਦੀ ਸੁਰੰਗ ਵਿੱਚ ਧਮਾਕਾ ਕਰਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾਉਣ ਨਾਲ ਅੱਠ ਜਵਾਨਾਂ ਸਣੇ ਨੌਂ ਵਿਅਕਤੀਆਂ ਦੀ ਹੋਈ ਮੌਤ

ਨਕਸਲੀਆਂ ਦੇ ਬਾਰੂਦੀ ਸੁਰੰਗ ਵਿੱਚ ਧਮਾਕਾ ਕਰਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾਉਣ ਨਾਲ ਅੱਠ ਜਵਾਨਾਂ ਸਣੇ ਨੌਂ ਵਿਅਕਤੀਆਂ ਦੀ ਹੋਈ ਮੌਤ
ਬੀਜਾਪੁਰ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜਿ਼ਲ੍ਹੇ ਵਿੱਚ ਨਕਸਲੀਆਂ ਵਲੋਂ ਅੱਜ ਬਾਰੂਦੀ ਸੁਰੰਗ ਵਿੱਚ ਧਮਾਕਾ ਕਰ ਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾ ਦਿੱਤਾ ਗਿਆ, ਜਿਸ ਦੌਰਾਨ ਹਮਲੇ ਵਿੱਚ ਅੱਠ ਜਵਾਨਾਂ ਸਣੇ ਨੌਂ ਵਿਅਕਤੀਆਂ ਦੀ ਮੌਤ ਹੋ ਗਈ । ਪੁਲਸ ਨੇ ਇਹ ਜਾਣਕਾਰੀ ਦਿੱਤੀ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਿ਼ਲ੍ਹੇ ਦੇ ਕੁਟਰੂ ਥਾਣਾ ਖੇਤਰ ਅਧੀਨ ਅੰਬੇਲੀ ਪਿੰਡ ਦੇ ਨੇੜੇ ਨਕਸਲੀਆਂ ਨੇ ਬਾਰੂਦੀ ਸੁਰੰਗ ਵਿੱਚ ਧਮਾਕਾ ਕਰ ਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾ ਦਿੱਤਾ । ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਦਾਂਤੇਵਾੜਾ ਜ਼ਿਲ੍ਹਾ ਰਿਜ਼ਰਵ ਗਾਰਡ (ਡੀ. ਆਰ. ਜੀ.) ਦੇ ਅੱਠ ਜਵਾਨ ਸ਼ਹੀਦ ਹੋ ਗਏ ਹਨ ਅਤੇ ਵਾਹਨ ਚਾਲਕ ਦੀ ਵੀ ਮੌਤ ਹੋ ਗਈ ਹੈ । ਅਧਿਕਾਰੀਆਂ ਨੇ ਦੱਸਿਆ ਕਿ ਦਾਂਤੇਵਾੜਾ, ਨਾਰਾਇਣਪੁਰਾ ਤੇ ਬੀਜਾਪੁਰ ਜਿਲ੍ਹਿਆਂ ਦੀ ਸਾਂਝੀ ਟੀਮ ਨੂੰ ਨਕਸਲ ਵਿਰੋਧੀ ਮੁਹਿੰਮ ਲਈ ਰਵਾਨਾ ਕੀਤਾ ਗਿਆ ਸੀ । ਟੀਮ ਅੱਜ ਜਦੋਂ ਮੁਹਿੰਮ ਤੋਂ ਵਾਪਸ ਪਰਤ ਰਹੀ ਸੀ ਤਾਂ ਦੁਪਹਿਰ ਕਰੀਬ 2.15 ਵਜੇ ਕੁਟਰੂ ਥਾਣਾ ਖੇਤਰ ਅਧੀਨ ਅੰਬੇਲੀ ਪਿੰਡ ਨੇੜੇ ਨਕਸਲੀਆਂ ਨੇ ਬਾਰੂਦੀ ਸੁਰੰਗ ਵਿੱਚ ਧਮਾਕਾ ਕਰ ਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾ ਦਿੱਤਾ । ਅਧਿਕਾਰੀਆਂ ਨੇ ਦੱਸਿਆ ਕਿ ਵਾਧੂ ਸੁਰੱਖਿਆ ਬਲ ਨੂੰ ਘਟਨਾ ਸਥਾਨ ਲਈ ਰਵਾਨਾ ਕੀਤਾ ਗਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਾ ਰਹੀ ਹੈ। ਇਸ ਤੋਂ ਪਹਿਲਾਂ 26 ਅਪਰੈਲ 2023 ਨੂੰ ਗੁਆਂਢੀ ਦਾਂਤੇਵਾੜਾ ਜਿ਼ਲ੍ਹੇ ਵਿੱਚ ਸੁਰੱਖਿਆ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੇ ਵਾਹਨਾਂ ਦੇ ਕਾਫਲੇ ਵਿੱਚ ਸ਼ਾਮਲ ਇਕ ਐੱਮਯੂਵੀ ਨੂੰ ਨਕਸਲੀਆਂ ਨੇ ਬੰਬ ਨਾਲ ਉਡਾ ਦਿੱਤਾ ਸੀ । ਇਸ ਘਟਨਾ ਵਿੱਚ 10 ਪੁਲਸ ਮੁਲਾਜ਼ਮਾਂ ਤੇ ਇਕ ਚਾਲਕ ਦੀ ਮੌਤ ਹੋ ਗਈ ਸੀ ।

Advertisement
Advertisement
Advertisement
Advertisement
Scroll to Top