Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:45 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ

• ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 5 ਜੁਲਾਈ:

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਇੱਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇੱਕ ਟੋਲ-ਫ੍ਰੀ ਨੰਬਰ ‘ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿੱਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ ਅਤੇ ਇੱਕ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ।

ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਨਾਗਰਿਕ ਸੇਵਾਵਾਂ ਆਧੁਨਿਕ ਤਰੀਕੇ ਨਾਲ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਕੁਨੈਕਟ ਪੋਰਟਲ ਅਤੇ ਪੀ.ਜੀ.ਆਰ.ਐਸ. ਪੋਰਟਲ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਅਤਿ-ਆਧੁਨਿਕ ਤਕਨਾਲੋਜੀ ਨੂੰ ਸ਼ਾਮਲ ਕਰਕੇ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ।

ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਡਾ. ਕਾਰਤਿਕ ਅਡੱਪਾ, ਸੀ.ਈ.ਓ. ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਸ੍ਰੀ ਗਿਰੀਸ਼ ਦਿਆਲਨ, ਐਮਡੀ ਇਨਫੋ-ਟੈਕ ਸ੍ਰੀ ਮਹਿੰਦਰ ਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top