Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ’ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ

ਪਟਿਆਲਾ ਜ਼ਿਲ੍ਹੇ ’ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ

ਪਟਿਆਲਾ ਜ਼ਿਲ੍ਹੇ ’ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ
ਪਟਿਆਲਾ, 5 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ 7 ਤੋਂ 14 ਜੁਲਾਈ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਨੇ ਦਸਵੀਂ/ ਬਾਰ੍ਹਵੀਂ ਜਾਂ ਗਰੈਜੂਏਸ਼ਨ ਪਾਸ ਕੀਤੀ ਹੋਵੇ, ਉਮਰ 21 ਤੋਂ 37 ਸਾਲ ਹੈ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਪਲੇਸਮੈਂਟ ਕੈਂਪ ਬੀ.ਡੀ.ਪੀ.ਉ. ਦਫ਼ਤਰ ਭੁਨਰਹੇੜੀ, 10 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਟਿਆਲਾ, 11 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਨਾਭਾ, 12 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਸਮਾਣਾ, 13 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਾਤੜਾਂ ਅਤੇ 14 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਰਾਜਪੁਰਾ ਵਿਖੇ ਕੈਂਪ ਲਗਾਏ ਜਾ ਰਹੇ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਦਸਤਾਵੇਜ਼ ਅਤੇ ਆਧਾਰ ਕਾਰਡ ਲੈ ਕੇ ਸਬੰਧਤ ਬੀ.ਡੀ.ਪੀ.ਉ. ਦੇ ਦਫ਼ਤਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇਹ ਕੈਂਪ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਲਗਾਏ ਜਾਣਗੇ।
ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਭਰਤੀ ਲਈ ਉੱਪਰ ਦਿੱਤੀਆਂ ਮਿਤੀਆਂ ਅਤੇ ਸਥਾਨ ਤੇ ਪਹੁੰਚ ਕੇ ਇਹਨਾਂ ਕੈਂਪਾਂ ਵਿੱਚ ਵੱਧ ਚੜ ਕਿ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top