Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:28 am

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਸਾਲ ਪੂਰੇ ਕਰਨ ਜਾ ਰਹੀ ਆਪ ਪਾਰਟੀ ਦੀ ਸਰਕਾਰ ਨਹੀਂ ਦੇ ਸਕੀ ਹੁਣ ਤੱਕ ਪੰਜਾਬ ਦੀਆਂ ਔਰਤਾਂ ਨੂੰ ਇਕ ਵੀ ਰੁਪਇਆ : ਰੇਖਾ ਅਗਰਵਾਲ

ਤਿੰਨ ਸਾਲ ਪੂਰੇ ਕਰਨ ਜਾ ਰਹੀ ਆਪ ਪਾਰਟੀ ਦੀ ਸਰਕਾਰ ਨਹੀਂ ਦੇ ਸਕੀ ਹੁਣ ਤੱਕ ਪੰਜਾਬ ਦੀਆਂ ਔਰਤਾਂ ਨੂੰ ਇਕ ਵੀ ਰੁਪਇਆ : ਰੇਖਾ ਅਗਰਵਾਲ

ਤਿੰਨ ਸਾਲ ਪੂਰੇ ਕਰਨ ਜਾ ਰਹੀ ਆਪ ਪਾਰਟੀ ਦੀ ਸਰਕਾਰ ਨਹੀਂ ਦੇ ਸਕੀ ਹੁਣ ਤੱਕ ਪੰਜਾਬ ਦੀਆਂ ਔਰਤਾਂ ਨੂੰ ਇਕ ਵੀ ਰੁਪਇਆ : ਰੇਖਾ ਅਗਰਵਾਲ
ਪਟਿਆਲਾ, 7 ਜਨਵਰੀ () : ਪੰਜਾਬ ਦੇ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਲੁਭਾਉਣੀਆਂ ਗਾਰੰਟੀਆਂ ਦੇਣ ਦਾ ਵਾਅਦਾ ਕਰਕੇਪੰਜਾਬ ਵਿਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਕਰਨ ਦੇ ਕਰੀਬ ਪਹੰੁਚਣ ਦੇ ਬਾਵਜੂਦ ਵੀ ਅੱਜ ਤੱਕ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਤਾਂ ਦੂਰ ਇਕ ਰੁਪਇਆ ਵੀ ਨਹੀਂ ਦੇ ਸਕੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਗੱਲਬਾਤ ਦੌਰਾਨ ਕੀਤਾ । ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਵਿਚ ਇਹੋ ਆਮ ਆਦਮੀ ਪਾਰਟੀ ਦੀ ਦਿੱਲੀ ਦੀ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਚਲਦਿਆਂ 2100 ਰੁਪਏ ਔਰਤਾਂ ਨੂੰ ਦੇਣ ਦਾ ਫਿਰ ਇਕ ਵਾਰ ਝੂਠਾ ਵਾਅਦਾ ਕੀਤਾ ਜਾ ਰਿਹਾ ਹੈ, ਜੋ ਕਿ ਆਪਣੇ ਆਪ ਵਿਚ ਹਾਸੋਹੀਣਾ ਹੈ । ਉਨ੍ਹਾਂ ਕਿਹਾ ਕਿ ਲੋਕ ਲੁਭਾਊ ਯੋਜਨਾਵਾਂ ਦਾ ਐਲਾਨ ਕਰਕੇ ਸਰਕਾਰ ਬਣਾਉਣ ਵਾਲੀ ਇਹ ਪਾਰਟੀ ਝੂਠ ਦੀ ਪੰਡਾਂ ਨਾਲ ਭਰੀ ਪਾਰਟੀ ਹੈਜਿਸਨੇ ਆਪਣੀਆਂ ਗਾਰੰਟੀਆਂ ਨੂੰ ਪੰਜਾਬ ਵਿਚ ਪੂਰਾ ਕਰਨਾ ਤਾਂ ਦੂਰ ਉਨ੍ਹਾਂ ਨੂੰ ਲਾਗੂ ਕਰਨ ਲਈ ਕੋਈ ਕਦਮ ਵੀ ਨਹੀਂ ਪੁੱਟਿਆ ਬਲਕਿ ਸਰਕਾਰ ਦਾ ਕਾਰਜਕਾਲ ਡੰਗ ਟਪਾਊ ਨੀਤੀ ਤਹਿਤ ਮੌਜਾਂ ਮਾਰ ਕੇ ਪੂਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਵਾਲੀ ਪਾਰਟੀ ਆਖਣ ਵਾਲੀ ਆਮ ਆਦਮੀ ਪਾਰਟੀ ਨੇ ਪੰਚਾਇਤੀ ਤੇ ਨਗਰ ਨਿਗਮ ਚੋਣਾਂ ਵਿਚ ਗੁੰਡਾਗਰਦੀ ਕਰਕੇ ਸ਼ਹੀਦਾਂ ਦੀਆਂ ਉਮੀਦਾਂ ਨੂੰ ਚੂਰ ਚੂਰ ਕੀਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਲੋਕਾਂ ਨੇ ਇਕ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਦੇਖ ਲਿਆ ਹੈ ਕਿ ਇਹੋ ਕਿਹੋ ਜਿਹੀ ਪਾਰਟੀ ਹੈ ।

Advertisement
Advertisement
Advertisement
Advertisement
Scroll to Top