Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ

ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ

ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ

ਕਿਹਾ, ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਚੰਡੀਗੜ੍ਹ, 05 ਜੁਲਾਈ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ।

ਬਿਜਲੀ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਅਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਅਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।

ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।

Advertisement
Advertisement
Advertisement
Advertisement
Scroll to Top