Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 1:21 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਚਲੇ ਸਰਕਾਰੀ ਕਾਲਜ, ਸਕੂਲਾਂ ਵਿੱਚਲੇ ਚੌਥਾ ਦਰਜਾ ਕਰਮਚਾਰੀਆਂ ਸਾਂਝੀ ਮੀਟਿੰਗ ਕੀਤੀ, ਫਰਵਰੀ ਵਿੱਚ ਮੁਹਾਲੀ ਦਫਤਰਾਂ ਅੱਗੇ ਧਰਨੇ ਦੇਣ ਦਾ ਕੀਤਾ ਫੈਸਲਾ

ਪੰਜਾਬ ਵਿਚਲੇ ਸਰਕਾਰੀ ਕਾਲਜ, ਸਕੂਲਾਂ ਵਿੱਚਲੇ ਚੌਥਾ ਦਰਜਾ ਕਰਮਚਾਰੀਆਂ ਸਾਂਝੀ ਮੀਟਿੰਗ ਕੀਤੀ, ਫਰਵਰੀ ਵਿੱਚ ਮੁਹਾਲੀ ਦਫਤਰਾਂ ਅੱਗੇ ਧਰਨੇ ਦੇਣ ਦਾ ਕੀਤਾ ਫੈਸਲਾ

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ
ਪੰਜਾਬ ਵਿਚਲੇ ਸਰਕਾਰੀ ਕਾਲਜ, ਸਕੂਲਾਂ ਵਿੱਚਲੇ ਚੌਥਾ ਦਰਜਾ ਕਰਮਚਾਰੀਆਂ ਸਾਂਝੀ ਮੀਟਿੰਗ ਕੀਤੀ, ਫਰਵਰੀ ਵਿੱਚ ਮੁਹਾਲੀ ਦਫਤਰਾਂ ਅੱਗੇ ਧਰਨੇ ਦੇਣ ਦਾ ਕੀਤਾ ਫੈਸਲਾ
ਪਟਿਆਲਾ : ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਵਲੋਂ ਸਰਕਾਰੀ ਕਾਲਜ ਅਤੇ ਸਕੂਲਾਂ ਵਿਚਲੇ ਚੌਥਾ ਦਰਜਾ ਆਗੂਆਂ ਦੀ ਇੱਥੇ ਸੂਬਾ ਪੱਧਰੀ ਸਾਂਝੀ ਮੀਟਿੰਗ ਯੂਨੀਅਨ ਦਫਤਰ ਰਾਜਪੁਰਾ ਕਾਲੋਨੀ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਕਾ. ਦਰਸ਼ਨ ਸਿੰਘ ਲੁਬਾਣਾ, ਕਾ. ਬਲਜਿੰਦਰ ਸਿੰਘ, ਕਾ. ਗੁਰਤੇਜ ਸਿੰਘ ਗਿੱਲ ਬਠਿੰਡਾ, ਕਾ. ਰਾਮ ਲਾਲ ਰਾਮਾ, ਕਾ. ਰਾਮ ਪ੍ਰਸਾਦ ਸਹੋਤਾ, ਕਾ. ਪਰਮਜੀਤ ਸਿੰਘ ਹਾਂਡਾ ਸੁਨਾਮ ਆਗੂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸਕੂਲਾਂ ਅਤੇ ਕਾਲਜਾਂ ਵਿਚ ਲੰਮੇ ਸਮੇਂ ਤੋਂ ਪਾਰਟ ਟਾਇਮ, ਡੀ. ਸੀ. ਰੇਟਾਂ ਤੇ ਅਸਥਾਈ ਤੌਰ ਸਮੇਤ ਕੰਟਰੈਕਟ, ਆਊਟ ਸੋਰਸ ਤੇ ਕੰਮ ਕਰਦੇ ਚੌਥਾ ਦਰਜਾ, ਤੀਜਾ ਦਰਜਾ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ, ਘੱਟੋ—ਘੱਟ ਉਜਰਤਾ ਦੇ ਘੇਰੇ ਵਿੱਚ ਲਿਆਉਣ ਤੇ ਉਜਰਤਾਂ 26000 ਰੁਪਏ ਕਰਨ ਕਿਰਤ ਨਿਯਮਾਂ ਅਨੁਸਾਰ ਸਾਰੀਆਂ ਸਹੂਲਤਾ ਦੇਣ, ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਰੋਸ਼ਨੀ ਵਿੱਚ ਘੱਟੋ—ਘੱਟ ਪੈਨਸ਼ਨ ਨਿਸ਼ਚਿਤ ਕਰਨ, ਗਰੈਚੂਟੀ ਆਦਿ ਦੇਣਾ ਲਾਜਮੀ ਕਰਨ, ਵਰਦੀਆਂ ਦੇਣ, ਆਦਿ ਦੋ ਦਰਜਨ ਮੰਗਾਂ ਨੂੰ ਲਾਗੂ ਕਰਵਾਉਣ ਲਈ 19 ਫਰਵਰੀ ਨੂੰ ਡਾਇਰੈਕਟਰ ਕਾਲਜਾਂ/ਸਕੂਲਾਂ ਦੇ ਦਫਤਰ ਮੋਹਾਲੀ ਵਿਖੇ ਰੋਸ ਮਈ ਧਰਨਾ ਦਿੱਤਾ ਜਾਵੇਗਾ । ਯੂਨੀਅਨ ਆਗੂਆਂ ਨੇ ਦੱਸਿਆ ਕਿ ਦੋਵੇਂ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰਾਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਪਰੰਤੂ ਮੰਗਾਂ ਤੇ ਅਮਲ ਕਰਨ ਵਿੱਚ ਅਫਸਰਸ਼ਾਹੀ ਬੇਲੋੜੀਦੀ ਦੇਰੀ ਕਰ ਰਹੀ ਹੈ। ਇਸ ਲਈ ਮੁੜ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਹੋਰ ਜ਼ੋ ਵੱਖ—ਵੱਖ ਆਗੂ ਸ਼ਾਮਲ ਸਨ ਉਹਨਾਂ ਵਿੱਚ ਚਰਨਜੀਤ ਸਿੰਘ, ਸ਼ਿਵ ਚਰਨ, ਸੁਨੀਲ ਦੱਤ, ਰਾਮ ਜ਼ੋਧਾ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਧਿਆਨ ਸਿੰਘ, ਪਰਮਜੀਤ ਪੰਮਾ, ਕਮਲਜੀਤ ਕੌਰ, ਬਲਜਿੰਦਰ ਕੌਰ, ਸੰਤੋਖ ਸਿੰਘ ਸੁੱਖੀ (ਸੰਗਰੂਰ), ਸਤਿਨਰਾਇਣ ਗੋਨੀ, ਬੁੱਧ ਰਾਮ ਤਾਲਮੇਲ ਕਮੇਟੀ ਆਦਿ ।

Advertisement
Advertisement
Advertisement
Advertisement
Scroll to Top