Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:36 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਜੇ ਖ਼ਾਲਿਸਤਾਨ ਦੀ ਹਮਾਇਤ ਕਰਦੀ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ : ਸਿਮਰਨਜੀਤ ਮਾਨ

ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਜੇ ਖ਼ਾਲਿਸਤਾਨ ਦੀ ਹਮਾਇਤ ਕਰਦੀ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ : ਸਿਮਰਨਜੀਤ ਮਾਨ

ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਜੇ ਖ਼ਾਲਿਸਤਾਨ ਦੀ ਹਮਾਇਤ ਕਰਦੀ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ : ਸਿਮਰਨਜੀਤ ਮਾਨ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਜੋ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕਿਹਾ ਕਿ ਜੋ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਨਵੀਂ ਪਾਰਟੀ ਦਾ ਜੋ ਆਗਾਜ਼ ਕੀਤਾ ਜਾ ਰਿਹਾ ਹੈ ਵਲੋਂ ਜੇਕਰ ਖਾਲਿਸਤਾਨ ਦੀ ਹਮਾਇਤ ਕੀਤੀ ਜਾਂਦੀ ਹੈ ਤਾਂ ਅਸੀਂ ਉਸ ਪਾਰਟੀ ਦੇ ਨਾਲ ਖੜੇ ਹਾਂ ਅਤੇ ਜੇਕਰ ਉਹ ਪਾਰਟੀ ਖਾਲਿਸਤਾਨ ਦੀ ਹਮਾਇਤ ਨਹੀਂ ਕਰਦੀ ਹੈ ਤਾਂ ਉਹ ਵੀ ਬਾਕੀ ਪਾਰਟੀਆਂ ਵਾਂਗੂੰ ਜਲਦ ਹੀ ਖਤਮ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਮੇਸ਼ਾ ਹੀ ਖਾਲਿਸਤਾਨ ਦੀ ਹਿਮਾਇਤ ਕਰਦਾ ਹੈ ਤੇ ਕਰਦਾ ਰਹੇਗਾ । ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਸਾਨੀ ਸੰਘਰਸ਼ ਅਤੇ ਉਸ ਵਿਚ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਨੂੰ ਸਲਾਮ ਕਰਦਿਆਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੀ ਗੱਲ ਜਰੂਰ ਸੁਣਨ ਅਤੇ ਸਿੱਖਾਂ ਦੀ ਕਦਰ ਕਰਨ । ਉਹਨਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਸਿੱਖਾਂ ਦੀ ਹਿਮਾਇਤ ਨਹੀਂ ਕਰੇਗੀ ਤਾਂ ਸਿੱਖ ਬਹੁਤ ਦੂਰ ਹੋ ਜਾਣਗੇ । ਉਹਨਾਂ ਕਿਹਾ ਕਿ ਜਗਜੀਤ ਸਿੰਘ ਡਲੇਵਾਲ ਦੀ ਤਪੱਸਿਆ ਬਹੁਤ ਵੱਡੀ ਹੈ । ਉਹਨਾਂ ਨੇ 40 ਦਿਨ ਤੋਂ ਵੱਧ ਤੋਂ ਸਮੇਂ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਅਸੀਂ ਉਹਨਾਂ ਦੀ ਤਪੱਸਿਆ ਨੂੰ ਯਾਦ ਕਰਦਿਆਂ ਉਹਨਾਂ ਦੇ ਨਾਲ ਸਤਿਕਾਰ ਵਜੋਂ ਫਤਿਹ ਦੀ ਸਾਂਝ ਪਾਉਂਦੇ ਹਾਂ ।

Advertisement
Advertisement
Advertisement
Advertisement
Scroll to Top