Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 1:21 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਐਂਡ ਸਿੰਧ ਬੈਂਕ ਸੀਨੀਅਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼

ਪੰਜਾਬ ਐਂਡ ਸਿੰਧ ਬੈਂਕ ਸੀਨੀਅਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼

ਪੰਜਾਬ ਐਂਡ ਸਿੰਧ ਬੈਂਕ ਸੀਨੀਅਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼
ਸ੍ਰੋਮਣੀ ਕਵੀ ਦਰਸ਼ਨ ਸਿੰਘ ਬੁੱਟਰ ਦੀ ਕਿਤਾਬ ਕੀਤੀ ਰਿਲੀਜ਼
100 ਤੋਂ ਵੱਧ ਸੇਵਾਮੁਕਤ ਬੈਂਕ ਸਟਾਫ ਨੇ ਪੁਰਾਣੀਆਂ ਯਾਦਾਂ ਕੀਤੀਆਂ ਤਾਜੀਆਂ
ਪਟਿਆਲਾ : ਪੰਜਾਬ ਐਂਡ ਸਿੰਧ ਬੈਂਕ ਸੀਨੀਅਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਨਵੇਂ ਸਾਲ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਾਰੇ ਕਾਡਰਾਂ ਦੇ 100 ਤੋਂ ਵੱਧ ਸੇਵਾਮੁਕਤ ਬੈਂਕ ਸਟਾਫ ਨੇ ਭਾਗ ਲਿਆ।ਇਸ ਸਮਾਗਮ ਵਿੱਚ ਭੁਪਿੰਦਰ ਸਿੰਘ ਕੰਵਲ, ਤਜਿੰਦਰ ਸਿੰਘ ਘੁੰਮਣ, ਜ਼ੋਨਲ ਮੈਨੇਜਰ, ਪਟਿਆਲਾ ਮਿਸ ਉਪਾਸਨਾ ਧਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ । ਇਸ ਸਾਲ ਦੌਰਾਨ ਪ੍ਰਮਾਤਮਾ ਨੂੰ ਪਿਆਰੇ ਹੋਏ ਸਾਬਕਾ ਸਟਾਫ ਮੈਂਬਰਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ । ਇਸ ਮੌਕੇ ਇਨ੍ਹਾਂ ਆਗੂਆਂ ਨੇ ਨਵੇ ਸਾਲ ਦੀ ਮੁਬਾਰਕ ਦਿੰਦੇ ਹੋਏ ਬੈਂਕ ਦੇ ਇਤਹਾਸ, ਤਰੱਕੀ ਅਤੇ ਸਾਬਕਾ ਸਟਾਫ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਦੱਸੇ । ਇਸ ਮੌਕੇ ਤੇ ਸ੍ਰੋਮਣੀ ਕਵੀ ਦਰਸ਼ਨ ਸਿੰਘ ਬੁੱਟਰ ਨੂੰ ਸਾਹਿਤ ਅਤੇ ਕਵਿਤਾ ਖੇਤਰ,ਅਮਰਜੀਤ ਸਿੰਘ ਆਹੂਜਾ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿਚ ਜਿਲਾ ਪੱਧਰ ਤੇ 60 ਸਾਲ ਉਮਰ ਵਰਗ ਟੇਬਲ ਟੈਨਿਸ ਵਿਚ ਗੋਲਡ ਮੈਡਲ ਅਤੇ ਅਨੁਰਾਗ ਜੋਸ਼ੀ ਨੂੰ 70 ਸਾਲ ਉਮਰ ਵਰਗ ਟੇਬਲ ਟੈਨਿਸ ਵਿਚ ਗੋਲਡ ਮੈਡਲ ਜਿੱਤਣ ਤੇ ਬੈਂਕ ਸੀਨੀਅਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਟਰਾਫੀ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਤਜਿੰਦਰ ਚਾਵਲਾ ਨੇ ਸੰਬੋਧਨ ਕਿਆ ਹੈ ਕੀ ਹਰ ਸਾਲ ਬੈਂਕ ਦੇ ਰਿਟਾਇਰ ਮੁਲਾਜ਼ਮ ਇਕੱਠੇ ਹੋ ਕੇ ਇੱਕ ਦੂਜੇ ਦੇ ਨਾਲ ਦੁੱਖ ਸੁੱਖ ਸਾਂਝੇ ਕਰਦੇ ਹਨ ਅਤੇ ਜੋ ਬੈਂਕ ਦੇ ਵਿੱਚ ਸਮੱਸਿਆਵਾਂ ਆਉਂਦੀਆਂ ਹਨ ਤਾਂ ਉਹਨਾਂ ਨੂੰ ਹੱਲ ਕਰਵਾਉਣ ਦੇ ਵਿੱਚ ਸਹਾਈ ਹੁੰਦੇ ਹਨ ਇਸ ਮੌਕੇ ਤੇ ਪਹੁੰਚ ਗਏ ਅਮਰਜੀਤ ਸਿੰਘ ਹਰਵਿੰਦਰ ਸਿੰਘ ਬਤਰਾ ਕੀਰਨਜੀਤ ਸਿੰਘ ਢਿੱਲੋ ਜਸਪਾਲ ਸਿੰਘ ਸੈਣੀ ਸਰਬ ਪ੍ਰਕਾਸ਼ ਸਿੰਘ ਹਰਵਿੰਦਰ ਸਿੰਘ ਬਤਰਾ ਤੋਂ ਇਲਾਵਾ ਸਮੂਹ ਰਿਟਾਇਰਡੀ ਬੈਂਕ ਮੁਲਾਜ਼ਮ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top