ਕੈਨੇਡਾ ਅਮਰੀਕਾ ਵਿਚ ਕਦੇ ਵੀ ਸ਼ਾਮਲ ਨਹੀਂ ਹੋਵੇਗਾ : ਟਰੂਡੋ
ਕੈਨੇਡਾ ਅਮਰੀਕਾ ਵਿਚ ਕਦੇ ਵੀ ਸ਼ਾਮਲ ਨਹੀਂ ਹੋਵੇਗਾ : ਟਰੂਡੋ
ਅਮਰੀਕਾ : ਕੈਨੇਡਾ ਨੂੰ ਅਮਰੀਕਾ ਵਿਚ ਮਿਲਾਉਣ ਦੀਆਂ ਅਮਰੀਕੀ ਕਿਆਸਰਾਈਆਂ ਉਸ ਵੇਲੇ ਚਕਨਾਚੂਰ ਹੋ ਗਈਆਂ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਪੱਸ਼ਟ ਆਖ ਦਿੱਤਾ ਕਿ ਅਜਿਹਾ ਨਹੀਂ ਹੋਵੇਗਾ। ਦੱਸਣਯੋਗ ਹੇ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਲੰਬੇ ਸਮੇਂ ਤੋਂ ਕੈਨੇਡਾ ਨੂੰ ਅਮਰੀਕਾ ਨਾਲ ਮਿਲਾਉਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ । ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਸ਼ਲ ਮੀਡੀਆ ਸਾਈਟ ਐਕਸ `ਤੇ ਇੱਕ ਪੋਸਟ ਵਿੱਚ ਲਿਖਿਆ ਹੈ ਕਿ ਉਪਰੋਕਤ ਗੱਲ ਦੀ ਕੋਈ ਵੀ ਸੰਭਾਵਨਾ ਨਹੀਂ ਹੈ ਕਿ ਕੈਨੇਡਾ ਸੰਯੁਕਤ ਰਾਜ ਦਾ ਹਿੱਸਾ ਬਣੇਗਾ । ਦੱਸਣਯੋਗ ਹੈ ਕਿ ਪੱਤਰਕਾਰਾਂ ਵਲੋਂ ਗੱਲਬਾਤ ਦੌਰਾਨ ਡੋਨਾਲਡ ਟਰੰਪ ਤੋਂ ਪੁੱਛਿਆ ਗਿਆ ਸੀ ਕਿ ਕੀ ਉਹ ਕੈਨੇਡਾ ਨੂੰ ਅਮਰੀਕਾ ਨਾਲ ਮਿਲਾਉਣ ਲਈ ਫੌਜੀ ਤਾਕਤ ਦੀ ਵਰਤੋਂ ਕਰਨਗੇ ਦਾ ਜਵਾਬ ਦਿੰਦਿਆਂ ਟਰੰਪ ਨੇ ਆਖਿਆ ਸੀ ਕਿ ਆਰਥਿਕ ਸ਼ਕਤੀ ਕਾਰਨ ਕਿਉਂਕਿ ਕੈਨੇਡਾ ਅਤੇ ਅਮਰੀਕਾ ਮਿਲ ਕੇ ਕੁਝ ਵੱਡਾ ਕਰਨਗੇ ਤੇ ਅਜਿਹਾ ਕਰਨ ਨਾਲ ਦੋਵਾਂ ਦੇਸ਼ਾਂ ਦੇ ਕਾਮਿਆਂ ਅਤੇ ਲੋਕਾਂ ਨੂੰ ਇੱਕ ਦੂਜੇ ਦੇ ਸਭ ਤੋਂ ਵੱਡੇ ਵਪਾਰਕ ਅਤੇ ਸੁਰੱਖਿਆ ਭਾਈਵਾਲ ਹੋਣ ਦਾ ਫਾਇਦਾ ਹੁੰਦਾ ਹੈ ।