Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

ਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀ

ਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀ

ਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀ
ਚੰਡੀਗੜ੍ਹ : ਭਾਰਤ ਸਰਕਾਰ ਵਲੋਂ ਦੇਸ਼ ਦੇ ਸਮੁੱਚੇ ਸੂਬਿਆਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (ਐਚ. ਐਮ. ਪੀ. ਵੀ.) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਦਿੱਤੇ ਹੁਕਮਾਂ ਦੇ ਚਲਦਿਆਂ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ । ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ । ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ । ਪੰਜਾਬ ਵਿੱਚ ਅਜੇ ਤਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ । ਇੰਨਾ ਹੀ ਨਹੀਂ ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿਤੀ ਹੈ ਤੇ ਨਾਲ ਹੀ ਇਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰਾਂ ’ਚ ਰੱਖਣ ਦੀ ਅਪੀਲ ਕੀਤੀ ਹੈ ।

Advertisement
Advertisement
Advertisement
Advertisement
Scroll to Top