Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ. ਐਨ. ਪੀ. ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਇਸ ਤੋਂ ਇਲਾਵਾ ਐਸ. ਐਨ. ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਦੋਰਾ ਕੀਤਾ ਗਿਆ । ਪੂਰਕ ਪੋਸ਼ਣ ਪ੍ਰੋਗਰਾਮ (ਐਸ. ਐਨ. ਪੀ.) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ । ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ । ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ । ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ । ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ । ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ । ਡਾ. ਬਲਜੀਤ ਕੌਰ ਨੇ ਪੰਜਾਬ ਭਰ ਵਿੱਚ ਬਚਪਨ ਦੀ ਸ਼ੁਰੂਆਤੀ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ । ਇਸ ਮੌਕੇ ਸੀ. ਡੀ. ਪੀ. ਓ. ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top