Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ
ਮਨੁੱਖਤਾ ਅਤੇ ਬੇਜ਼ੁਬਾਨ ਜਾਨਵਰਾਂ ਤੇ ਪੰਛੀਆਂ ਦੀ ਭਲਾਈ ਲਈ ਰਵਾਇਤੀ ਡੋਰ ਦੀ ਹੀ ਵਰਤੋਂ ਕਰਨ ਪਤੰਗਬਾਜ਼ : ਡੀ. ਸੀ. ਸੰਦੀਪ ਰਿਸ਼ੀ
ਸੰਗਰੂਰ, 8 ਜਨਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਹੜੀ ਅਤੇ ਹੋਰਨਾਂ ਤਿਓਹਾਰਾਂ ਮੌਕੇ ਸਿੰਥੈਟਿਕ ਜਾਂ ਕਿਸੇ ਹੋਰ ਮਾੜੀ ਸਮੱਗਰੀ ਨਾਲ ਬਣੀ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਸਾਡੇ ਸਾਰਿਆਂ ਲਈ ਪਾਵਨ ਤੇ ਉਤਸ਼ਾਹਜਨਕ ਤਿਓਹਾਰ ਹਨ ਅਤੇ ਇਸ ਮੌਕੇ ਵੱਡੀ ਗਿਣਤੀ ’ਚ ਬੱਚੇ ਅਤੇ ਨੌਜਵਾਨ ਪਤੰਗਬਾਜ਼ੀ ’ਚ ਹਿੱਸਾ ਲੈਂਦੇ ਹਨ । ਉਨ੍ਹਾਂ ਪਤੰਗਬਾਜ਼ਾਂ ਨੂੰ ਵੀ ਅਪੀਲ ਕੀਤੀ ਕਿ ਪਤੰਗ ਉਡਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਕਿਉਕਿ ਇਸ ਦੀ ਵਜ੍ਹਾ ਨਾਲ ਕਈ ਵਾਰ ਬਹੁਤ ਵੱਡੇ ਹਾਦਸੇ ਵਾਪਰ ਜਾਂਦੇ ਹਨ ਜੋ ਕਿ ਮਨੁੱਖਤਾ ਦੇ ਨਾਲ-ਨਾਲ ਬੇਜ਼ੁਬਾਨ ਜਾਨਵਰਾਂ ਤੇ ਪੰਛੀਆਂ ਲਈ ਬਹੁਤ ਨੁਕਸਾਨਦੇਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਤੰਗ ਚੜ੍ਹਾਉਣ ਲਈ ਆਮ ਧਾਗੇ ਵਾਲੀ ਰਵਾਇਤੀ ਡੋਰ ਦੀ ਹੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਵੀ ਪਲੀਤ ਹੋਣ ਤੋਂ ਬਚਾਇਆ ਜਾ ਸਕੇ । ਡੀ. ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਪਾਬੰਦੀ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚਾਇਨਾ ਡੋਰ ਨਾ ਵਰਤਣ ਅਤੇ ਇਸਦੇ ਬੁਰੇ ਨਤੀਜਿਆਂ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਵਿਅਕਤੀ ਚਾਇਨਾ ਡੋਰ ਦੀ ਵਰਤੋਂ ਜਾਂ ਇਸ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣੀ ਯਕੀਨੀ ਬਣਾਈ ਜਾਵੇਗੀ ।

Advertisement
Advertisement
Advertisement
Advertisement
Scroll to Top