Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

‘ਪੰਜਾਬ ਇਲੈਕਸ਼ਨ ਕੁਇੱਜ-2025’ ਮੁਕਾਬਲੇ ਦੀ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ ਪਹਿਲਾਂ ਪਹਿਲਾਂ ਕਰਵਾਈ ਜਾਵੇ- ਸੰਦੀਪ ਰਿਸ਼ੀ

‘ਪੰਜਾਬ ਇਲੈਕਸ਼ਨ ਕੁਇੱਜ-2025’ ਮੁਕਾਬਲੇ ਦੀ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ ਪਹਿਲਾਂ ਪਹਿਲਾਂ ਕਰਵਾਈ ਜਾਵੇ- ਸੰਦੀਪ ਰਿਸ਼ੀ

‘ਪੰਜਾਬ ਇਲੈਕਸ਼ਨ ਕੁਇੱਜ-2025’ ਮੁਕਾਬਲੇ ਦੀ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ ਪਹਿਲਾਂ ਪਹਿਲਾਂ ਕਰਵਾਈ ਜਾਵੇ : ਸੰਦੀਪ ਰਿਸ਼ੀ
ਸੰਗਰੂਰ, 8 ਜਨਵਰੀ : ਲੋਕਤੰਤਰ ’ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫਸਰ (ਸੀ. ਈ. ਓ.) ਪੰਜਾਬ, ਚੰਡੀਗੜ੍ਹ ਵੱਲੋਂ 15ਵੇਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ-2025’ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ -ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇੱਜ-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟਰੇਸ਼ਨ ਮਿਤੀ 17 ਜਨਵਰੀ 2025 ਤੱਕ ਕਰਵਾਈ ਜਾ ਸਕਦੀ ਹੈ ਅਤੇ ਆਨਲਾਈਨ ਇਲੈਕਸ਼ਨ ਕੁਇੱਜ ਮੁਕਾਬਲਾ ਮਿਤੀ 19 ਜਨਵਰੀ ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ ਮਿਤੀ 24 ਜਨਵਰੀ ਨੂੰ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ-2025 ਲਈ ਆਨਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ ਅਤੇ ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਜਾਂ ਸਕੂਲ/ਕਾਲਜ ਵੱਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ । ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਸੂਬਾ ਪੱਧਰ ‘ਤੇ ਜੇਤੂਆਂ ਨੂੰ ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਸੀ. ਈ. ਓ. ਪੰਜਾਬ ਵੱਲੋਂ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top